• Latest
  • Trending
Breaking News: ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ

Breaking News: ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ

2 years ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

27 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

59 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

1 hour ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

1 hour ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

1 hour ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

1 hour ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

1 hour ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

3 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ

March 24, 2025
in ਖਬਰਾਂ, ਪੰਜਾਬ
Breaking News: ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ

Breaking News: ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 18 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਹੋਵੇਗੀ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ

21 ਤੋਂ 29 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਦੇ ਮੁੱਖ ਸਮਾਗਮ

ਜੈਤੋ ,24 ਮਾਰਚ (ਰਘੂਨੰਦਨ ਪਰਾਸ਼ਰ ):ਨੌਵੇਂ ਪਾਤਸ਼ਾਹ  ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸ. ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਤਾਬਦੀ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿੱਚ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਨਾਲ ਯਾਦ ਕਰਨ ਲਈ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ’ਤੇ ਚਰਚਾ ਹੋਈ।
ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੂਰੇ ਵਿਸ਼ਵ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ, ਅੰਮ੍ਰਿਤਸਰ ਤੋਂ ਹੋਵੇਗੀ। ਇਸ ਮਗਰੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਇਤਿਹਾਸਕ ਅਸਥਾਨਾਂ ਜਿਵੇਂ ਕਿ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ, ਗੁਰਦੁਆਰਾ ਮੋਤੀ ਬਾਗ ਪਟਿਆਲਾ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸੀਸ ਗੰਜ ਸਾਹਿਬ (ਦਿੱਲੀ) ਸਮੇਤ ਦੇਸ਼ ਦੇ ਹੋਰ ਵੱਖ-ਵੱਖ ਥਾਵਾਂ ਤੇ ਗੁਰਮਤਿ ਸਮਾਗਮ ਕੀਤੇ ਜਾਣਗੇ।
ਸ. ਮੰਨਣ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਮੁੱਖ ਸਮਾਗਮ 21 ਨਵੰਬਰ 29 ਨਵੰਬਰ 2025 ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਇਸ ਦੌਰਾਨ 21 ਤੋਂ 23 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਸਬੰਧੀ ਸਮਾਗਮ ਹੋਵੇਗਾ ਅਤੇ 24 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ, ਮਟਨ ਜੰਮੂ ਕਸ਼ਮੀਰ ਅਤੇ ਦਿੱਲੀ ਸਮੇਤ ਹੋਰ ਥਾਵਾਂ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਨਗਰ ਕੀਰਤਨ ਵੀ ਸਜਾਏ ਜਾਣਗੇ। ਮੀਟਿੰਗ ਵਿਚ ਸੰਗਤਾਂ ਨੂੰ ਗੁਰੂ ਸਾਹਿਬ ਦੇ ਸੰਦੇਸ਼ ਨਾਲ ਜੋੜਨ ਲਈ ਸੈਮੀਨਾਰ, ਪ੍ਰਦਰਸ਼ਨੀਆਂ ਅਤੇ ਨੌਜਵਾਨਾਂ ਲਈ ਗੁਰਮਤਿ ਸਿੱਖਿਆ ਕੈਂਪ ਆਯੋਜਿਤ ਕੀਤੇ ਜਾਣ ਬਾਰੇ ਵੀ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਖ-ਵੱਖ ਸਬ ਕਮੇਟੀਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਜਾਣਗੀਆਂ।
ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਭਾਈ ਗੁਰਬਖਸ਼ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਪ੍ਰਿਤਪਾਲ ਸਿੰਘ ਪਾਲੀ, ਸ. ਤੇਜਿੰਦਰਪਾਲ ਸਿੰਘ ਲਾਡਵਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋਫੈਸਰ ਸੁਖਦੇਵ ਸਿੰਘ, ਮੈਨੇਜਰ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਇੰਚਾਰਜ ਸ. ਬਲਦੇਵ ਸਿੰਘ, ਸ. ਤਲਵਿੰਦਰ ਸਿੰਘ ਬੁੱਟਰ ਆਦਿ ਹਾਜਰ ਸਨ।

Tags: Breaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

by Navjot
3 weeks ago
0

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 