ਸਪੀਕਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

Advertisement


ਚੰਡੀਗੜ•, 22 ਨਵੰਬਰ -ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।
ਗੁਰਪੁਰਬ ਦੀ ਪੂਰਬਲੀ ਸ਼ਾਮ ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਸੀ ਭਾਈਚਾਰੇ, ਪਿਆਰ, ਸਾਰੇ ਮਨੁੱਖਾਂ ਦੇ ਇਕ ਹੋਣ ਅਤੇ ਸਾਰਿਆਂ ਵਿੱਚ ਪ੍ਰਮਾਤਮਾ ਦਾ ਵਾਸ ਹੋਣ ਦਾ ਸੰਦੇਸ਼ ਦਿੱਤਾ ਸੀ, ਜੋ ਅੱਜ ਵੀ ਸਾਰਥਿਕ ਹੈ।
ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ, ‘ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਗਏ ਸ਼ਾਂਤੀ, ਦਿਆਲਤਾ ਅਤੇ ਨਿਸ਼ਕਾਮ ਸੇਵਾ ਦੇ ਰਸਤੇ ਉਤੇ ਚੱਲਣਾ ਚਾਹੀਦਾ ਹੈ ਤਾਂ ਜੋ ਦੇਸ਼ ਤੇ ਸਮਾਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।’