ਪੰਜਾਬ ਵਿੱਚ ਕੁਦਰਤੀ ਗੈਸ ਵੰਡ ਦਾ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਸਿੰਗਾਪੁਰ ਅਧਾਰਿਤ ਕੰਪਨੀ 2000 ਕਰੋੜ ਰੁਪਏ ਦਾ ਵਿਦੇਸ਼ੀ ਨਿਵੇਸ਼ ਕਰੇਗੀ

Advertisement


• ਮੁੱਖ ਮੰਤਰੀ ਵੱਲੋਂ ਨਿਵੇਸ਼ ਪੰਜਾਬ ਨੂੰ ਪ੍ਰਾਜੈਕਟ ਲਈ ਲੋੜੀਂਦੀਆਂ ਪ੍ਰਵਾਨਗੀਆਂ ਦਿਵਾਉਣ ਦੇ ਨਿਰਦੇਸ਼
• ਪ੍ਰਾਜੈਕਟ ਨਾਲ ਪ੍ਰਦੂਸ਼ਣ ਘਟੇਗਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ
ਚੰਡੀਗੜ•, 22 ਨਵੰਬਰ  – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ‘ਚ ਨਿਵੇਸ਼ ਲਈ ਪੈਦਾ ਹੋਏ ਉਤਸ਼ਾਹਜਨਕ ਮਾਹੌਲ ਪ੍ਰਤੀ ਹੁੰਗਾਰਾ ਭਰਦਿਆਂ ਸਿੰਗਾਪੁਰ ਅਧਾਰਿਤ ਕੰਪਨੀ ਥਿੰਕ ਗੈਸ ਇਨਵੈਸਟਮੈਂਟ ਪੀ.ਟੀ.ਈ. ਲਿਮਟਡ (ਥਿੰਕ ਗੈਸ) ਨੇ ਸੂਬੇ ਵਿੱਚ ਕੁਦਰਤੀ ਗੈਸ ਵੰਡ ਦਾ ਬਨਿਆਦੀ ਢਾਂਚਾ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ 2000 ਕਰੋੜ ਦੀ ਸਿੱਧਾ ਵਿਦੇਸ਼ੀ ਨਿਵੇਸ਼ੀ (ਐਫ.ਡੀ.ਆਈ.) ਅਤੇ ਰੁਜ਼ਗਾਰ ਦੇ 1500 ਮੌਕੇ ਪੈਦਾ ਹੋਣ ਦੀ ਆਸ ਹੈ।
ਇਕ ਸਰਕਾਰੀ ਬੁਲਾਰੇ ਮੁਤਾਬਕ ਇਹ ਪ੍ਰਸਤਾਵਿਤ ਬੁਨਿਆਦੀ ਢਾਂਚਾ ਲੁਧਿਆਣਾ, ਬਰਨਾਲਾ, ਮੋਗਾ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲਿ•ਆਂ ਦੇ 12000 ਵਰਗ ਕਿਲੋਮੀਟਰ ਦੇ ਖੇਤਰ ਵਿੱਚ ਫੈਲੇਗਾ। ਕੰਪਨੀ ਦਾ ਉਦੇਸ਼ ਪੰਜਾਬ ਵਿੱਚ ਸਨਅਤੀ ਖੇਤਰ ਸਮੇਤ ਸ਼ਹਿਰੀ ਤੇ ਪੇਂਡੂ ਖੇਤਰ ਦੇ 45 ਫੀਸਦੀ ਘਰਾਂ ਵਿੱਚ ਪ੍ਰਵੇਸ਼ ਕਰਕੇ ਊਰਜਾ ਦੀ ਖਪਤ ਦੇ ਢੰਗ ਵਿੱਚ ਤਬਦੀਲੀ ਲਿਆਉਣਾ ਹੈ।
ਥਿੰਕ ਗੈਸ ਦੇ ਸੀ.ਈ.ਓ. ਹਰਦੀਪ ਸਿੰਘ ਰਾਏ ਨੇ ਬੁੱਧਵਾਰ ਨੂੰ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਕੰਪਨੀ ਦੀਆਂ ਅਗਲੇ 4-5 ਸਾਲਾਂ ਦੀ ਯੋਜਨਾਵਾਂ ਬਾਰੇ ਚਰਚਾ ਕੀਤੀ। ਉਨ•ਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੰਪਨੀ ਆਪਣੇ ਪਹਿਲੇ ਪੜਾਅ ਦਾ ਕੰਮ ਛੇਤੀ ਸ਼ੁਰੂ ਕਰੇਗੀ। ਇਸ ਪ੍ਰਾਜੈਕਟ ਸਬੰਧੀ ਵਿਚਾਰ-ਚਰਚਾ ਦੌਰਾਨ ਇਨਵੈਸਟਮੈਂਟ ਪ੍ਰਮੋਸ਼ਨ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਨਿਵੇਸ਼ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਵੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਅਮਲ ਵਿੱਚ ਲਿਆਉਣ ਲਈ ਉਨ•ਾਂ ਦੀ ਸਰਕਾਰ ਵੱਲੋਂ ਕੰਪਨੀ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਨਿਵੇਸ਼ ਪੰਜਾਬ ਨੂੰ ਹਦਾਇਤ ਕੀਤੀ ਕਿ ਕੰਪਨੀ ਨੂੰ ਸਬੰਧਤ ਅਥਾਰਟੀਆਂ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਦਿਵਾਈਆਂ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਸਾਫ ਈਂਧਣ ਦੇ ਬੁਨਿਆਦੀ ਢਾਂਚੇ ਦੀ ਸਥਾਪਨਾ ਦਾ ਨਵਾਂ ਦੌਰ ਸ਼ੁਰੂ ਕਰੇਗਾ ਜਿਸ ਨਾਲ ਸਨਅਤਾਂ ਅਤੇ ਨਾਗਰਿਕ ਇਸ ਈਂਧਣ ਦੀ ਵਰਤੋਂ ਪ੍ਰਤੀ ਉਤਸ਼ਾਹਤ ਹੋਣਗੇ। ਉਨ•ਾਂ ਕਿਹਾ ਕਿ ਇਸ ਨਾਲ ਵਾਤਾਵਰਣ ਪ੍ਰਦੂਸ਼ਣ ਵੀ ਘਟੇਗਾ।
ਬੁਲਾਰੇ ਮੁਤਾਬਕ ਪੰਜਾਬ ਵਿੱਚ ਕੁਦਰਤੀ ਗੈਸ ਦੀਆਂ ਪਾਈਪਾਂ ਦੇ ਵਿਸ਼ਾਲ ਨੈਟਵਰਕ ਸਦਕਾ ਸਨਅਤਾਂ ਲਈ ਉਤਪਾਦਨ ਦੀ ਕੀਮਤ ਘੱਟ ਹੋਵੇਗੀ। ਕੁਲ ਮਿਲਾ ਕੇ ਇਸ ਨਾਲ ਸੂਬੇ ਦੇ ਨਾਗਰਿਕਾਂ ਦੇ ਜੀਵਨ ਪੱਧਰ ਵਿੱਚ ਵੀ ਸੁਧਾਰ ਹੋਵੇਗਾ।
ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਵੱਖ-ਵੱਖ ਕਦਮਾਂ ਨਾਲ ਸੂਬੇ ਦੇ ਕਾਰੋਬਾਰੀ ਅਤੇ ਉਦਯੋਗਿਕ ਮਾਹੌਲ ਵਿੱਚ ਸਾਕਾਰਾਤਮਿਕਤਾ ਅਤੇ ਵਿਸ਼ਵਾਸ ਪੈਦਾ ਹੋਇਆ ਹੈ। ਮੈਨੂਫੈਕਚਰਿੰਗ ਅਤੇ ਸਰਵਿਸ ਸੈਕਟਰ ਸੂਬੇ ਦੇ ਅਰਥਚਾਰੇ ਵਿੱਚ 74 ਫੀਸਦੀ ਯੋਗਦਾਨ ਪਾਉਂਦੇ ਹਨ। ਫਲਸਰੂਪ, ਇਸ ਨਾਲ ਪੰਜਾਬ ਵਿੱਚ ਸ਼ਹਿਰੀਕਰਨ ਅਤੇ ਸਨਅਤੀਕਰਨ ਵਧਿਆ ਹੈ ਜਿਸ ਕਰਕੇ ਸਾਫ ਈਂਧਣ ਦੀ ਮੰਗ ਵੀ ਵਧੇਗੀ।
ਥਿੰਕ ਟੈਂਕ ਦੇ ਨਿਵੇਸ਼ ਨਾਲ ਜਿੱਥੇ ਵਿਦੇਸ਼ੀ ਨਿਵੇਸ਼ਕਾਂ ਵਿੱਚ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਬਿਹਤਰੀਨ ਸਥਾਨ ਵਜੋਂ ਹੋਰ ਬਲ ਮਿਲੇਗਾ, ਉਥੇ ਹੀ ਪੰਜਾਬ ਸਰਕਾਰ, ਉਦਯੋਗ ਤੇ ਵਪਾਰ ਵਿਭਾਗ ਅਤੇ ਨਿਵੇਸ਼ ਪੰਜਾਬ ਵੱਲੋਂ ਪੰਜਾਬ ਨੂੰ ਪ੍ਰਗਤੀਸ਼ੀਲ ਸੂਬਾ ਬਣਾਉਣ ਵਿੱਚ ਚੁੱਕੇ ਗਏ ਕਦਮਾਂ ਨੂੰ ਮਾਨਤਾ ਮਿਲੇਗੀ।
—–
ਕੈਪਸ਼ਨ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿੰਗਾਪੁਰ ਅਧਾਰਿਤ ਥਿੰਕ ਗੈਸ ਦੇ ਸੀ.ਈ.ਓ. ਹਰਦੀਪ ਸਿੰਘ ਰਾਏ ਸੂਬੇ ਵਿੱਚ ਕੁਦਰਤੀ ਗੈਸ ਪ੍ਰਾਜੈਕਟ ਸਥਾਪਤ ਕਰਨ ਬਾਰੇ ਵਿਚਾਰ-ਚਰਚਾ ਕਰਦੇ ਹੋਏ।