• Latest
  • Trending
ਡਾ. ਮਨਮੋਹਨ ਸਿੰਘ, ਬਦਨੌਰ ਤੇ ਕੈਪਟਨ ਅਮਰਿੰਦਰ ਸਿੰਘ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 150 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ

ਡਾ. ਮਨਮੋਹਨ ਸਿੰਘ, ਬਦਨੌਰ ਤੇ ਕੈਪਟਨ ਅਮਰਿੰਦਰ ਸਿੰਘ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 150 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

6 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਮਨਮੋਹਨ ਸਿੰਘ, ਬਦਨੌਰ ਤੇ ਕੈਪਟਨ ਅਮਰਿੰਦਰ ਸਿੰਘ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 150 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ

November 23, 2018
in ਪੰਜਾਬ
ਡਾ. ਮਨਮੋਹਨ ਸਿੰਘ, ਬਦਨੌਰ ਤੇ ਕੈਪਟਨ ਅਮਰਿੰਦਰ ਸਿੰਘ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 150 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ

• ਮੁੱਖ ਮੰਤਰੀ ਵਲੋਂ 3312 ਕਰੋੜ ਰੁਪੈ ਦੇ ਵੱਖਰੇ ਪ੍ਰਾਜੈਕਟਾਂ ਦਾ ਐਲਾਨ- ਕੈਦੀਆਂ ਦੀ ਸਜ਼ਾ ਮੁਆਫੀ ਤੇ ਰਿਹਾਈ ਵੀ ਹੋਵੇਗੀ
• ਪੌਦੇ ਲਾਉਣ ਦੀ ਮੁਹਿੰਮ ਦੀ ਵੀ ਸ਼ੁਰੂਆਤ-ਸੂਬੇ ਭਰ ਲਈ ਸਮਾਰਟ ਪਿੰਡ ਦੀ ਯੋਜਨਾ ਦਾ ਵੀ ਐਲਾਨ

ਸੁਲਤਾਨਪੁਰ ਲੋਧੀ, 23 ਨਵੰਬਰ (ਵਿਸ਼ਵ ਵਾਰਤਾ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ , ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਇਤਿਹਾਸਕ ਸ਼ਹਿਰਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਲਈ 150 ਕਰੋੜ ਰੁਪੈ ਦੇ 26 ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਜਿਨ•ਾਂ  ਨੇ ਪ੍ਰਾਜੈਕਟਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੇ ਸਹੂਲਤ ਲਈ ਵੱਖਰੇ ਤੌਰ ‘ਤੇ 3312 ਕਰੋੜ ਰੁਪੈ ਦੇ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਉਨ•ਾਂ 10.5 ਕਰੋੜ ਰੁਪੈ ਦੀ ਲਾਗਤ ਨਾਲ ਸੂਬੇ ਦੇ ਹਰ ਪਿੰਡ ਵਿਚ 550 ਪੌਦੇ ਲਾਉਣ ਦੀ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ। ਪੌਦੇ ਲਾਉਣ ਦਾ ਖਰਚ ਗਰੀਨ ਪੰਜਾਬ ਮਿਸ਼ਨ ਵਿਚੋਂ ਕੀਤਾ ਜਾਵੇਗਾ ਤੇ ਪੌਦਿਆਂ ਦੀ ਸਾਂਭ ਸੰਭਾਲ ਮਨਰੇਗਾ ਯੋਜਨਾ ਤਹਿਤ ਕੀਤੀ ਜਾਵੇਗੀ।
ਸਾਰੇ ਪੰਜਾਬੀਆਂ ਨੂੰ ਇਸ ਹਰਿਆਲੀ ਮੁਹਿੰਮ ਦੇ ਭਾਗੀਦਾਰ ਬਣਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ  ਕਿਹਾ ਕਿ ਹਰ ਇਕ ਵਿਅਕਤੀ ਆਪਣੇ ਘਰ ਵਿਚ ਫਲਦਾਰ ਪੌਦਾ ਜ਼ਰੂਰ ਲਾਵੇ। ਉਨ•ਾਂ ਇਹ ਵੀ ਕਿਹਾ ਕਿ ਇਹ ਪੌਦੇ ਭਾਰਤੀ ਕਿਸਮਾਂ ਦੇ ਹੋਣਗੇ ਜੋ ਕਿ ਪੰਚਾਇਤ ਦੀ ਸਲਾਹ ਨਾਲ ਢੁੱਕਵੇਂ ਥਾਵਾਂ ‘ਤੇ ਲਾਏ ਜਾਣਗੇ। ਮੁੱਖ ਮੰਤਰੀ ਵਲੋਂ ਇਸ ਮੌਕੇ ਜਿੱਥੇ 32 ਕੈਦੀਆਂ ਦੀ ਰਿਹਾਈ ਦਾ ਵੀ ਐਲਾਨ ਕੀਤਾ ਗਿਆ ਉੱਥੇ ਹੀ 2952 ਕੈਦੀਆਂ ਦੀ ਸਜ਼ਾ ਵਿਚ ਕਟੌਤੀ ਦਾ ਵੀ ਐਲਾਨ ਕੀਤਾ ਗਿਆ। ਉਨ•ਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਧੀਕ ਮੁੱਖ ਸਕੱਤਰ ਗ੍ਰਹਿ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਵਿਚ ਪ੍ਰਮੁੱਖ ਸਕੱਤਰ ਜੇਲਾਂ, ਡੀ.ਜੀ. ਇੰਟੈਲੀਜੈਂਸ ਤੇ ਏ.ਡੀ.ਜੀ.ਪੀ.  ਜੇਲਾਂ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਕਮੇਟੀ ਵਲੋਂ ਕੈਦੀਆਂ ਦੇ ਆਚਰਣ ਦੇ ਆਧਾਰ ‘ਤੇ ਉਨ•ਾਂ  ਨੂੰ ਸਜ਼ਾ ਵਿਚ ਕਟੌਤੀ ਕਰਕੇ ਮਿੱਥੇ ਸਮੇਂ ਤੋਂ ਪਹਿਲਾਂ  ਰਿਹਾਅ ਕਰਨ ਬਾਰੇ ਰਿਪੋਰਟ 60 ਦਿਨ ਦੇ ਅੰਦਰ ਦਿੱਤੀ ਜਾਵੇਗੀ।
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਅੱਜ ਜਿਨ•ਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਉਨਾਂ  ਵਿਚ 24 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਤਿੰਨ ਹਾਈ ਲੈਵਲ ਬ੍ਰਿਜ ਤੇ 2 ਫੁੱਟ ਬ੍ਰਿਜ ਸ਼ਾਮਿਲ ਹਨ। ਇਸ ਤੋਂ ਇਲਾਵਾ ਬਿਆਸ ਦਰਿਆ ‘ਤੇ 13 ਕਰੋੜ ਦੀ ਲਾਗਤ ਨਾਲ ਪੱਕੇ ਪੁਲ ਦੀ ਉਸਾਰੀ, 5 ਕਰੋੜ ਨਾਲ ਨਵੇਂ ਰੈਸਟ ਹਾਊਸ ਦੀ ਉਸਾਰੀ, 42 ਕਰੋੜ ਨਾਲ ਸੜਕਾਂ ਨੂੰ ਚੌੜਾ ਕਰਨਾ, 38 ਕਰੋੜ ਰੁਪੈ ਨਾਲ ਸੜਕਾਂ ਦੀ ਮੁਰੰਮਤ ਕਰਨਾ ਸ਼ਾਮਿਲ ਹੈ। ਇਹ ਸਾਰੇ ਪ੍ਰਾਜੈਕਟ ਜੁਲਾਈ 2019 ਤੱਕ ਮੁਕੰਮਲ ਕੀਤਾ ਜਾਣਗੇ।ਇਨ•ਾਂ ਪ੍ਰਾਜੈਕਟਾਂ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਵਲੋਂ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ, ਜਿਸ ਵਿਚ ਨਵੇਂ ਬੱਸ ਸਟੈਂਡ ਦੀ ਉਸਾਰੀ, ਸੀਵਰੇਜ਼ ਟ੍ਰੀਟਮੈਂਟ ਪਲਾਂਟ ਲਾਉਣਾ ਸ਼ਾਮਿਲ ਹੈ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵੀ ਨਗਰ ਕੌਸਲਾਂ ਦੇ ਅਧਿਕਾਰ ਖੇਤਰਾਂ ਵਿਚਲੇ ਖੇਤਰਾਂ ਨੂੰ ਵਿਕਸਤ ਕੀਤਾ ਜਾਵੇਗਾ ਕਿਉਂਕਿ ਇਹ ਸਾਰੇ ਸ਼ਹਿਰ ਗੁਰੂ ਨਾਨਕ ਦੇਵ ਜੀ ਦੇ ਨਾਲ ਸਬੰਧਿਤ ਹਨ।
ਮੁੱਖ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਨਵਰੀ 2019 ਤੋਂ 371 ਕਰੋੜ ਰੁਪੈ ਦੀ ਲਾਗਤ ਨਾਲ 43 ਲੱਖ ਪਰਿਵਾਰਾਂ ਨੂੰ 5 ਲੱਖ ਰੁਪੈ ਤੱਕ ਦਾ ਬੀਮਾ ਕਵਰ ਕੀਤਾ ਦਿੱਤਾ ਜਾਵੇਗਾ ।
ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਪੜਾਅਵਾਰ ਤਰੀਕੇ ਨਾਲ ਸਮਾਰਟ ਪਿੰਡ ਮੁਹਿੰਮ (ਐਸ.ਵੀ. ਸੀ, )ਹੇਠ ਪਿੰਡਾਂ ਦੇ ਬੁਨਿਆਢੀ ਢਾਂਚੇ ਨੂੰ ਉੱਚਾ ਚੁੱਕਣ ਲਈ ਸ਼ਾਨਾਮੱਤਾ ਪ੍ਰੋਗਰਾਮ ਬਣਾਇਆ ਹੈ। ਇਸ ਉੱਪਰ ਪਹਿਲੇ ਪੜਾਅ ਦੌਰਾਨ ਇਕ ਹਜ਼ਾਰ ਕਰੋੜ ਰੁਪੈ ਦੀ ਲਾਗਤ ਆਵੇਗੀ। ਇਸਦੇ ਹੇਠ ਸੀਵਰੇਜ਼ ਪ੍ਰਣਾਲੀ, ਗਲੀਆਂÎ , ਜਿੰਮ, ਪਾਰਕ, ਸੀ.ਸੀ.ਟੀ.ਵੀ. , ਪਿੰਡ ਸਕੱਤਰੇਤ ਦੀ ਸਥਾਪਨਾ ਕੀਤੇ ਜਾਣਾ ਸ਼ਾਮਿਲ ਹੈ।  ਇਹ ਕੰਮ ਅਗਲੇ ਸਾਢੇ 3 ਸਾਲਾਂÎ ਦੌਰਾਨ ਮੁਕੰਮਲ ਕੇਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਪਿੰਡਾਂ ਨੂੰ ਸਵੈ ਨਿਰਭਰ ਬਣਾਉਣ ਦੇ ਨਾਲ-ਨਾਲ ਅਜਿਹਾ ਵਾਤਾਵਰਣ ਪੈਦਾ ਕਰਨਾ ਹੈ ਤਾਂ ਜੋ ਸਥਾਨਕ ਲੋਕ ਢੁੱਕਵੀਂ ਤਕਨਾਲੌਜੀ, ਪ੍ਰਣਾਲੀ, ਢਾਂਚੇ ਅਤੇ ਪ੍ਰਕ੍ਰਿਆ ਦੇ ਨਾਲ ਸਮੇਂ ਦੇ ਹਾਣੀ ਬਣ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ  ਨਾਨਕ ਦੇਵ ਜੀ ਜਿਨ•ਾਂ 36 ਪਿੰਡਾਂ ਤੇ 11 ਨਗਰ ਪੰਚਾਇਤਾਂ ਦੇ ਖੇਤਰਾਂ ਵਿਚ ਗਏ ਸਨ, ਉਨ•ਾਂ ਦੀ 150 ਕਰੋੜ ਰੁਪੈ ਨਾਲ ਵਿਕਾਸ ਕਰਨ ਦੀ ਸ਼ਨਾਖਤ ਕੀਤੀ ਗਈ ਹੈ।
ਉਨ•ਾਂ ਇਹ ਵੀ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 510 ਕਰੋੜ ਰੁਪੈ ਦੀ ਲਾਗਤ ਨਾਲ ‘ਇੰਟਰ ਫੇਥ ਸਟੱਡੀਜ਼ ਇੰਸਟੀਚਿਊਟ ਸਥਾਪਿਤ ਕੀਤਾ ਜਾਵੇਗਾ ਤੇ ਸੁਲਤਾਨਪੁਰ ਲੋਧੀ ਵਿਖੇ ਪਿੰਡ ਬਾਬੇ ਨਾਨਕ ਦਾ ਅਜਾਇਬ ਘਰ ਬਣਾਇਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਮੁਹੱਬਲੀਪੁਰ ਵਿਖੇ ਬੇਬੇ ਨਾਨਕੀ ਕਾਲਜ (ਲੜਕੀਆਂ) ਬਣਾਉਣ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਕਾਲੀ ਵੇਈਂ ਨੂੰ ਸਾਫ ਕਰਨ ਤੇ ੇਕਿਨਾਰਿਆਂ ਨੂੰ ਮਜ਼ਬੂਤ ਕਰਨ ਦਾ ਵੀ ਪ੍ਰਾਜੈਕਟ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਇਕ ਓਂਕਾਰ ਚੈਰੀਟੇਬਲ ਟਰੱਸਟ ਦੁਆਰਾ ਕਾਰ ਸੇਵਾ ਰਾਹੀਂ  ਚਲਾਇਆ ਜਾਵੇਗਾ।
ਸੁਲਤਾਨਪੁਰ ਲੋਧੀ ਦਾ  ਮਾਝਾ, ਦੋਆਬਾ ਤੇ ਮਾਲਵਾ ਨਾਲ ਸੰਪਰਕ ਸੁਧਾਰਨ ਲਈ ਸੜਕਾਂ ਤੇ ਪੁਲਾਂ ਦਾ ਪੱਧਰ ਉੱਚਾ ਚੁੱਕਣ ਲਈ 180 ਕਰੋੜ ਰੁਪੈ ਰੱਖੇ ਗਏ ਹਨ ਤਾਂ ਜੋ ਸਮਾਰੋਹਾਂ ਦੌਰਾਨ ਇੱਥੇ ਪੈਣ ਵਾਲੇ ਭਾਰੀ ਰਸ਼ ਨੂੰ ਕੋਈ ਦਿੱਕਤ ਨਾ ਆਵੇ । ਸੁਲਤਾਨਪੁਰ ਲੋਧੀ ਵਿਚ ਇਸਦੇ ਆਲੇ ਦੁਆਲੇ ਇਹ ਕੰਮ 31 -09-2019 ਤੱਕ ਮੁਕੰਮਲ ਕੀਤੇ ਜਾਣਗੇ।
ਗੁਰਦਾਸਪੁਰ ਜਿਲ•ੇ ਦੇ ਪਿੰਡ ਕੋਟਲੀ ਨੰਗਲ ਵਿਖੇ 400 ਕਰੋੜ ਦੀ ਲਾਗਤ ਨਾਲ ਇਕ ਸਰਕਾਰੀ ਮੈਡੀਕਲ ਕਾਲਜ ਤੇ ਸੁਪਰ ਸ਼ਪੈਸ਼ਿਲਟੀ ਹਸਪਤਾਲ ਸਥਾਪਿਤ ਕੀਤਾ ਜਾਵੇਗਾ। ਇਸ ਨੂੰ ਜਨਤਕ-ਨਿੱਜੀ ਭਾਈਵਾਲੀ ਹੇਠ ਬਣਾਇਆ ਜਾਵੇਗਾ ਤੇ ਇਹ ਕੰਮ 2021 ਤੱਕ ਮੁਕੰਮਲ ਹੋਵੇਗਾ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਸੈਂਟਰ ਫਾਰ ਇਨਵੈਨਸ਼ਨ, ਇਨੋਵੇਸ਼ਨ,ਇੰਕੁਬੇਸ਼ਨ ਐਂਡ ਟਰੇਨਿੰਗ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਕੈਂਪਸ ਵਿਖੇ ਸਥਾਪਿਤ ਕੀਤਾ ਜਾਵੇਗਾ। ਇਸ ਪ੍ਰਾਜੈਕਟ ਦੀ ਅਗਲੀ ਸ਼ਾਖਾ ਪਿੰਡ ਜੱਬੋਵਾਲ ਵਿਖੇ ਸਥਾਪਿਤ ਕੀਤੀ ਜਾਵੇਗੀ। ਇਹ ਸਾਰੇ ਪ੍ਰਾਜੈਕਟਾਂ ਦੀ ਲਾਗਤ 739 ਕਰੋੜ ਰੁਪੈ ਹੈ।
ਮੁੱਖ ਮੰਤਰੀ ਨੇ ਪੀ.ਟੀ.ਯੂ ਕਪੂਰਥਲਾ ਵਿਖੇ ਗੁਰੂ ਨਾਨਕ ਦੇਵ ਜੀ ਆਡੀਟੋਰੀਅਮ ,ਕਾਂਜਲੀ ਵਿਖੇ ਬਾਇਓਡਾਇਵਰਸਟੀ ਪਾਰਕ ਬਣਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਵਲੋਂ ਕੀਤੇ ਐਲਾਨ ਅਨੁਸਾਰ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਸਬੰਧੀ ਸੂਬਾ ਸਰਕਾਰ ਨੂੰ ਰੇਲਵੇ ਮੰਤਰਾਲੇ ਨੂੰ ਬੇਨਤੀ ਕੀਤੀ ਸੀ ਜੋ ਕਿ ਪ੍ਰਵਾਨ ਕਰ ਲਈ ਗਈ ਹੈ। ਉਨ•ਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਦੇ ਫੈਸਲੇ ਦਾ ਵੀ ਸਵਾਗਤ ਕੀਤਾ।
ਸਮਾਗਮ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਆਸ਼ਾ ਕਮਾਰੀ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਓ.ਪੀ. ਸੋਨੀ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਸੰਤ ਸਮਾਜ ਦੇ ਮੈਂਬਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਚੌਧਰੀ ਸੰਤੋਖ ਸਿੰਘ, ਨਵਤੇਜ ਸਿੰਘ ਚੀਮਾ, ਰਾਣਾ ਗੁਰਜੀਤ ਸਿੰਘ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਸਿੰਘ ਕੋਟਲੀ, ਰਮਨਜੀਤ ਸਿੰਘ ਸਿੱਕੀ, ਹਰਦੇਵ ਸਿੰਘ ਲਾਡੀ, ਸੁਸ਼ੀਲ ਕੁਮਾਰ ਰਿੰਕੂ, ਕੁਲਬੀਰ ਸਿੰਘ ਜ਼ੀਰਾ ਅਤੇ ਦਵਿੰਦਰ ਸਿੰਘ ਘੁਬਾਇਆ (ਸਾਰੇ ਵਿਧਾਇਕ) ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਾਣਹਾਨੀ ਮਾਮਲੇ ਵਿੱਚ ਯੂਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਵਾਰੰਟ ਜਾਰੀ

ਮਾਣਹਾਨੀ ਮਾਮਲੇ ਵਿੱਚ ਯੂਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਵਾਰੰਟ ਜਾਰੀ

by Navjot
2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਯੂਟਿਊਬਰ ਧਰੁਵ ਰਾਠੀ ਵਿਰੁੱਧ ਇੱਕ ਨਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 