• Latest
  • Trending
CHANDIGARH NEWS : ਸੰਯੁਕਤ ਕਿਸਾਨ ਮੋਰਚਾ ਵਲੋਂ ਸੂਬੇ ਦੇ 23 ਜ਼ਿਲਿਆਂ ਵਿੱਚ ਜਬਰ ਵਿਰੋਧੀ ਦਿਨ ਵਜੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਦਿੱਤੇ ਗਏ ਵਿਸ਼ਾਲ ਧਰਨੇ

CHANDIGARH NEWS : ਸੰਯੁਕਤ ਕਿਸਾਨ ਮੋਰਚਾ ਵਲੋਂ ਸੂਬੇ ਦੇ 23 ਜ਼ਿਲਿਆਂ ਵਿੱਚ ਜਬਰ ਵਿਰੋਧੀ ਦਿਨ ਵਜੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਦਿੱਤੇ ਗਏ ਵਿਸ਼ਾਲ ਧਰਨੇ

1 year ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

11 minutes ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

34 minutes ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

1 hour ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

2 hours ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

2 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

2 hours ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

3 hours ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

4 hours ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

4 hours ago
National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

4 hours ago
Hindi News
English News
Saturday, August 29, 2026
No Result
View All Result
33 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS : ਸੰਯੁਕਤ ਕਿਸਾਨ ਮੋਰਚਾ ਵਲੋਂ ਸੂਬੇ ਦੇ 23 ਜ਼ਿਲਿਆਂ ਵਿੱਚ ਜਬਰ ਵਿਰੋਧੀ ਦਿਨ ਵਜੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਦਿੱਤੇ ਗਏ ਵਿਸ਼ਾਲ ਧਰਨੇ

ਸੂਬੇ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ-ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕੀਤਾ ਜਾਵੇ

March 28, 2025
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ, ਪੰਜਾਬ
CHANDIGARH NEWS : ਸੰਯੁਕਤ ਕਿਸਾਨ ਮੋਰਚਾ ਵਲੋਂ ਸੂਬੇ ਦੇ 23 ਜ਼ਿਲਿਆਂ ਵਿੱਚ ਜਬਰ ਵਿਰੋਧੀ ਦਿਨ ਵਜੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਦਿੱਤੇ ਗਏ ਵਿਸ਼ਾਲ ਧਰਨੇ

ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨਾ ਦਰੁਸਤ ਕਦਮ-ਕਿਸਾਨਾਂ ਦੇ ਸਾਜ਼ੋ ਸਾਮਾਨ ਦੇ ਨੁਕਸਾਨ ਦੀ ਭਰਪਾਈ ਕਰੇ ਪੰਜਾਬ ਸਰਕਾਰ

ਐਸ ਕੇ ਐਮ ਦੇ ਧਰਨਿਆਂ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਹੋਰ ਜਨਤਕ ਜੱਥੇਬੰਦੀਆਂ ਵਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਸਮੇਤ ਹੋਰ ਮੁਲਕਾਂ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤਿਆਂ ਲਈ ਗੱਲਬਾਤ ਰੋਕਣ ਦੀ ਕੀਤੀ ਮੰਗ

ਚੰਡੀਗੜ੍ਹ 28 ਮਾਰਚ(ਵਿਸ਼ਵ ਵਾਰਤਾ )-ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਮਿਲਕੇ ਕਿਸਾਨ ਲਹਿਰ ਉੱਪਰ ਵਿੱਢੇ ਜਬਰ ਦੇ ਹਮਲੇ ਵਿਰੁੱਧ ਅੱਜ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਧਰਨੇ ਦੇਣ ਦੇ ਦਿੱਤੇ ਸੱਦੇ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਗਏ ਜਿਸ ਵਿੱਚ ਦਹਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਤੋਂ ਇਲਾਵਾ ਹੋਰ ਵੱਖ ਵੱਖ ਤਬਕਿਆਂ ਨੇ ਸ਼ਮੂਲੀਅਤ ਕਰਕੇ ਸੂਬੇ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ।
ਵਰਣਨਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ਅਤੇ ਹੋਰ ਕਿਸਾਨ ਧਿਰਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਬੀਤੀ ਰਾਤ ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਪ੍ਰੰਤੂ ਕਿਸਾਨ ਸੰਘਰਸ਼ ਉੱਪਰ ਪੁਲਿਸ ਜਬਰ ਬੰਦ ਕਰਨ ਅਤੇ ਕਿਸਾਨਾਂ ਦੇ ਸਾਜ਼ੋ ਸਾਮਾਨ ਦੀ ਹੋਈ ਚੋਰੀ ਅਤੇ ਨੁਕਸਾਨ ਦੀ ਭਰਪਾਈ ਨਾਲ ਸਬੰਧਤ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਕਿਸਾਨ ਜੱਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਗਏ। ਇਨਾਂ ਧਰਨਿਆਂ ਵਿੱਚ ਕਿਸਾਨ ਮਜ਼ਦੂਰ ਮੋਰਚਾ ਨਾਲ ਸਬੰਧਤ ਜੱਥੇਬੰਦੀਆਂ ਤੋਂ ਇਲਾਵਾ ਮੁਲਾਜ਼ਮ ਅਤੇ ਮਜ਼ਦੂਰ ਜੱਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ।
ਧਰਨਿਆਂ ਵਿੱਚ ਜੁੜੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿੱਲੀ ਵਿਚ ਪਾਰਟੀ ਦੀ ਹਾਰ ਮਗਰੋਂ ਨੀਤੀਗਤ ਤਬਦੀਲੀ ਕਰਦਿਆਂ ਸੂਬੇ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਡਿਜ਼ਾਇਨ ਮੁਤਾਬਕ ਪੁਲਿਸ ਰਾਜ ਵਿੱਚ ਬਦਲਣ ਦੀ ਕਵਾਇਦ ਕੀਤੀ ਜਾ ਰਹੀ ਹੈ ਜਿਸ ਕਾਰਨ ਕਿਸਾਨ ਲਹਿਰ ਉੱਪਰ ਜਬਰ ਦਾ ਹਮਲਾ ਵਿੱਢ ਦਿੱਤਾ ਗਿਆ ਹੈ। ਇਸੇ ਕਾਰਨ ਪਹਿਲਾ ਐਸ ਕੇ ਐਮ ਦੇ ਚੰਡੀਗੜ੍ਹ ਧਰਨੇ ਨੂੰ ਪੁਲਿਸ ਦੇ ਜ਼ੋਰ ਤਾਰਪੀਡੋ ਕੀਤਾ ਗਿਆ ਮਗਰੋਂ ਸ਼ੰਭੂ ਅਤੇ ਖਨੌਰੀ ਧਰਨਿਆਂ ਵਿਰੁੱਧ ਬੁਲਡੋਜ਼ਰ ਕਾਰਵਾਈ ਕੀਤੀ ਗਈ। ਕਿਸਾਨ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਦੇ ਨਾਲ ਨਾਲ ਸਾਜ਼ੋ ਸਾਮਾਨ ਦੀ ਚੋਰੀ ਅਤੇ ਭੰਨ ਤੋੜ ਕੀਤੀ ਗਈ। ਜਿਸ ਦੀ ਭਰਪਾਈ ਕਰਨ ਦੀ ਮੰਗ ਅੱਜ ਦੇ ਇਕੱਠ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨ ਆਗੂਆਂ ਦੀ ਰਿਹਾਈ ਨੂੰ ਕਿਸਾਨ ਲਹਿਰ ਲਈ ਚੰਗੀ ਖਬਰ ਦੱਸਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੁਲਿਸ ਜਬਰ ਬੰਦ ਕਰਕੇ ਹਰੇਕ ਵਰਗ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਨੂੰ ਬਹਾਲ ਕਰੇ। ਉਨ੍ਹਾਂ ਨੇ ਪੁਲਿਸ ਨੂੰ ਦਿੱਤੀ ਅੰਨ੍ਹੀ ਤਾਕਤ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਸੂਬੇ ਨੂੰ ਪੁਲਿਸ ਰਾਜ ਵਿੱਚ ਬਦਲਣ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਕਵਾਇਦ ਮਾਨ ਸਰਕਾਰ ਦੇ ਪਤਨ ਦਾ ਕਾਰਨ ਬਣੇਗੀ।
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਅਮਰੀਕਾ ਅਤੇ ਹੋਰ ਮੁਲਕਾਂ ਨਾਲ ਮੁਕਤ ਵਪਾਰ ਸਮਝੌਤੇ ਲਈ ਕੀਤੀ ਜਾ ਰਹੀ ਗੱਲਬਾਤ ਵਿਰੁੱਧ ਵੀ ਸਖਤ ਸਟੈਂਡ ਲਿਆ।ਮੁਕਤ ਵਪਾਰ ਸਮਝੌਤੇ ਦੇ ਮਕਸਦ ਤਹਿਤ ਭਾਰਤ ਦਾ ਦੌਰਾ ਕਰ ਰਹੇ ਅਮਰੀਕੀ ਵਢਦ ਦੇ ਵਾਪਸ ਜਾਣ ਦਾ ਨਾਅਰਾ ਬੁਲੰਦ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਮੁਕਤ ਵਪਾਰ ਸਮਝੌਤੇ ਦੇਸ਼ ਦੇ ਖੇਤੀ ਅਤੇ ਡੇਅਰੀ ਖੇਤਰ ਤੋਂ ਇਲਾਵਾ ਹੋਰ ਛੋਟੇ ਕਾਰੋਬਾਰਾਂ ਲਈ ਤਬਾਹੀ ਦੇ ਵਾਰੰਟ ਹਨ ਜਿਨ੍ਹਾਂ ਉੱਤੇ ਦਸਤਖ਼ਤ ਕਰਨ ਲਈ ਕੇਂਦਰ ਸਰਕਾਰ ਪੱਬਾਂ ਭਾਰ ਹੋਈ ਪਈ ਹੈ। ਉਨ੍ਹਾਂ ਨੇ ਇਨ੍ਹਾਂ ਸਮਝੌਤਿਆਂ ਨੂੰ ਕੌਮੀ ਹਿੱਤਾਂ ਵਿਰੁੱਧ ਗਰਦਾਨਿਆਂ ਅਤੇ ਕਿਸਾਨਾਂ ਨੂੰ ਇਸ ਪ੍ਰਤੀ ਸਮਾਜ ਦੇ ਹਰੇਕ ਵਰਗ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ।
ਅੱਜ ਦੇ ਧਰਨਿਆਂ ਨੂੰ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਾਮਿੰਦਰ ਸਿੰਘ ਪਟਿਆਲਾ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜਗਿੱਲ,ਡਾ ਦਰਸ਼ਨਪਾਲ, ਸਤਨਾਮ ਸਿੰਘ ਅਜਨਾਲਾ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਬਿੰਦਰ ਸਿੰਘ ਗੋਲੇਵਾਲਾ, ਮਨਜੀਤ ਸਿੰਘ ਧਨੇਰ, ਰੂਪ ਬਸੰਤ ਸਿੰਘ ਵੜੈਚ,ਮਲੂਕ ਸਿੰਘ ਹੀਰਕੇ, ਨਛੱਤਰ ਸਿੰਘ ਜੈਤੋ, ਜੰਗਵੀਰ ਸਿੰਘ ਚੌਹਾਨ, ਪ੍ਰੇਮ ਸਿੰਘ ਭੰਗੂ,ਹਰਬੰਸ ਸਿੰਘ ਸੰਘਾ, ਹਰਦੇਵ ਸਿੰਘ ਸੰਧੂ, ਕਿਰਨਜੀਤ ਸਿੰਘ ਸੇਖੋ, ਬਲਵਿੰਦਰ ਸਿੰਘ ਰਾਜੂਔਲਖ, ਬਲਵਿੰਦਰ ਸਿੰਘ ਮੱਲੀ ਨੰਗਲ, ਫੁਰਮਾਨ ਸਿੰਘ ਸੰਧੂ, ਹਰਜਿੰਦਰ ਸਿੰਘ ਟਾਂਡਾ, ਸੁਖਦੇਵ ਸਿੰਘ ਅਰਾਈਆਂਵਾਲਾ,ਨਿਰਵੈਲ ਸਿੰਘ ਡਾਲੇਕੇ, ਮੁਕੇਸ਼ ਚੰਦਰ ਸ਼ਰਮਾ, ਅਵਤਾਰ ਸਿੰਘ ਮਹਿਮਾ, ਜਗਮੋਹਨ ਸਿੰਘ ਪਟਿਆਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਵੀਰਪਾਲ ਸਿੰਘ ਢਿੱਲੋ, ਪਰਮਿੰਦਰ ਸਿੰਘ ਪਾਲ ਮਾਜਰਾ, ਸੁਖਦੇਵ ਸਿੰਘ ਕੋਕਰੀ ਕਲਾਂ, ਅੰਗਰੇਜ਼ ਸਿੰਘ ਭਦੌੜ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ ਦੇ ਸਰਵਣ ਸਿੰਘ ਪੰਧੇਰ, ਬਲਦੇਵ ਸਿੰਘ ਜੀਰਾ, ਜਸਵਿੰਦਰ ਸਿੰਘ ਲੋਂਗੋਵਾਲ, ਜੰਗ ਸਿੰਘ ਭਟੇੜੀ ਅਤੇ ਸਤਨਾਮ ਸਿੰਘ ਸਾਹਨੀ ਸਮੇਤ ਕਈ ਹੋਰਾਂ ਨੇ ਵੀ ਸੰਬੋਧਨ ਕੀਤਾ।

CHANDIGARH NEWSCHANDIGARH NEWS

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

by Ranjit Singh
August 29, 2026
0

Entertainment: ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ ਮੁੰਬਈ, 29 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੈਫ...

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 29, 2026
0

Punjab 'ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ - ਸੁੰਨਸਾਨ ਥਾਂ ਤੋਂ ਮਿਲੀ ਲਾਸ਼ ਅੰਮ੍ਰਿਤਸਰ, 29 ਅਗਸਤ...

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

by Ranjit Singh
August 29, 2026
0

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਭਾਰਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

Most Popular

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
1 month ago
0

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) – ਅੱਜ ਅਬੋਹਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 