ਸਿਡਨੀ, 25 ਨਵੰਬਰ : ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਚੱਲ ਰਹੇ ਤੀਸਰੇ ਟੀ-20 ਮੈਚ ਵਿਚ ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਅੱਗੇ ਜਿੱਤ ਲਈ 165 ਦੌੜਾਂ ਦਾ ਟੀਚਾ ਰੱਖਿਆ ਹੈ। ਆਸਟਰੇਲੀਆ ਨੇ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ ਉਤੇ 164 ਦੌੜਾਂ ਬਣਾਈਆਂ।
ਭਾਰਤ ਵਲੋਂ ਕੁਨਾਲ ਪਾਂਡਿਆ ਨੇ 4 ਅਤੇ ਕੁਲਦੀਪ ਯਾਦਵ ਨੇ 1 ਵਿਕਟ ਹਾਸਿਲ ਕੀਤੀ।