• ਪਹਿਲਾਂ ਸਵੇਰੇ ਸ਼੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਸ਼ੁਕਰਾਨੇ ਦੀ ਅਰਦਾਸ ਹੋਵੇਗੀ : ਡਾ. ਚੀਮਾ।
• ਉਪਰੰਤ ਸ਼ਬਦ ਗਾਇਨ ਕਰਦੇ ਹੋਏ ਸਮੂਹ ਸੰਗਤ ਪੈਦਲ ਸਮਾਗਮ ਵਾਲੇ ਸਥਾਨ ਤੇ ਪਹੁੰਚੇਗੀ।
ਚੰਡੀਗੜ• 25 ਨਵੰਬਰ — ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮਾਂ ਵਿੱਚ ਧਾਰਮਿਕ ਰਹੁਰੀਤਾਂ ਦੇ ਮੁਤਾਬਿਕ ਸ਼ਬਦ ਗਾਇਨ ਕਰਦੇ ਹੋਏ ਸ਼ਾਮਲ ਹੋਣਗੇ।
ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈਸ ਨੂੰ ਜਾਰੀ ਂਿÂੱਕ ਬਿਆਨ ਵਿੱਚ ਦਿੱਤੀ। ਉਹਨਾਂ ਕਿਹਾ ਕਿ ਹਰ ਨਾਨਕ ਨਾਮ ਲੇਵਾ ਵਾਸਤੇ ਇਹ ਬਹੁਤ ਹੀ ਸੁਭਾਗ ਸਮਾ ਹੈ ਜਦੋ ਕਿ ਕੇਂਦਰ ਦੀ ਐਨ.ਡੀ.ਏ ਸਰਕਾਰ ਦੀ ਹਿੰਮਤ ਸਦਕਾ ਸਿੱਖ ਸੰਗਤ ਦੀ ਚਿਰਕੋਣੀ ਮੰਗ ਪੂਰੀ ਹੋਈ ਹੋ ਰਹੀ ਹੈ ਅਤੇ ਇਸਦੀ ਸ਼ੁਰੂਆਤ ਕਰਨ ਵਾਸਤੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਐਮ.ਵੈਂਕਈਆ ਨਾਇਡੂ ਅਤੇ ਕੇਂਦਰ ਸਰਕਾਰ ਦੇ ਮੰਤਰੀ ਖੁਦ ਆਪ ਪਹੁੰਚ ਰਹੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ 26 ਨਵੰਬਰ, 2018 ਦਿਨ ਸੋਮਵਾਰ ਨੂੰ ਸਵੇਰੇ 8 ਵਜੇ ਸ਼੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਪਹੁੰਚਣਗੇ ਜਿੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਤੋਂ ਬਾਅਦ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ। ਇਸ ਉਪਰੰਤ ਸਮੁੱਚੀ ਸੰਗਤ ਸ਼ਬਦ ਗਾਇਨ ਕਰਦੀ ਹੋਈ ਪੈਦਲ ਨੀਂਹ ਪੱਥਰ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੋਂਗੋਵਾਲ ਤੋਂ ਇਲਾਵਾ ਪਾਰਟੀ ਦੀ ਕੋਰ ਕਮੇਟੀ ਦੇ ਸਾਰੇ ਮੈਂਬਰ, ਜਿਲਾ ਜਥੇਦਾਰ ਸਹਿਬਾਨ, ਮੈਂਬਰ ਪਾਰਲੀਮੈਂਟ, ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ, ਸਾਬਕਾ ਵਿਧਾਇਕ, ਐਸ.ਜੀ.ਪੀ.ਸੀ ਦੇ ਸਾਰੇ ਮੈਂਬਰ ਅਤੇ ਪਾਰਟੀ ਦੇ ਹੋਰ ਸਾਰੇ ਸੀਨੀਅਰ ਆਗੂ ਵੀ ਇਸ ਸਮਾਗਮ ਦੀ ਹਾਜਰੀ ਭਰਨਗੇ। ਉਹਨਾਂ ਸਮੂਹ ਸਾਧ ਸੰਗਤ ਨੂੰ ਸਵੇਰੇ 8 ਵਜੇ ਸ਼੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਪੁੱਜਣ ਦੀ ਪੁਰਜੋਰ ਅਪੀਲ ਕੀਤੀ।