ਗੁਰਦਾਸਪੁਰ, 25 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਵਰਨ ਸਿੰਘ ਸਲਾਰੀਆ ਦੀ ਚੋਣ ਮੁਹਿੰਮ ਦੌਰਾਨ ਗੁਰਦਾਸਪੁਰ ਵਿਚ ਸ਼ਾਮਲ ਨਹੀਂ ਹੋਣਗੇ। ਸੂਤਰਾਂ ਅਨੁਸਾਰ ਅਕਾਲੀ ਦਲ ਦੇ ਸਭ ਤੋਂ ਸੀਨੀਅਰ ਆਗੂ ਦੀ ਗੁਰਦਾਸਪੁਰ ਜ਼ਿਮਨੀ ਚੋਣ ਦੀਆਂ ਸਿਆਸੀ ਸਟੇਜਾਂ ਤੋਂ ਗੈਰਹਾਜ਼ਰ ਰਹਿਣ ਦੀ ਸੰਭਾਵਨਾ ਹੈ। ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਾਜਨੀਤਿਕ ਸਮਰੱਥਾ ਦੀ ਪ੍ਰੀਖਿਆ ਹੋਵੇਗੀ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਚੋਣ ਪ੍ਰਚਾਰ ਮੁਹਿੰਮ ਵਿਚ ਸ਼ਾਮਲ ਨਹੀਂ ਹੋਣਗੇ। ਇਹ ਪਹਿਲੀ ਵਾਰ ਹੈ ਕਿ ਉਹ ਕਿਸੇ ਚੋਣ ਮੁਹਿੰਮ ਚੋ ਗੈਰ ਹਾਜ਼ਿਰ ਰਹਿਣਗੇ।
NCC Chandigarh Group ਕਮਾਂਡਰ ਨੇ ਕੈਡਿਟਾਂ ਨੂੰ ਉੱਤਮਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ
NCC Chandigarh Group ਕਮਾਂਡਰ ਨੇ ਕੈਡਿਟਾਂ ਨੂੰ ਉੱਤਮਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ ਚੰਡੀਗੜ੍ਹ: 10 ਅਪ੍ਰੈਲ, 2025 (ਵਿਸ਼ਵ ਵਾਰਤਾ):...