PUNJAB : ਕਰਨਲ ਬਾਠ ਦਾ ਪਰਿਵਾਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰੇਗਾ ਮੁਲਾਕਾਤ
ਚੰਡੀਗੜ੍ਹ, 31ਮਾਰਚ(ਵਿਸ਼ਵ ਵਾਰਤਾ) PUNJAB : ਕਰਨਲ ਬਾਠ ਦਾ ਪਰਿਵਾਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰੇਗਾ। ਕਰਨਲ ਬਾਠ ਦਾ ਪਰਿਵਾਰ ਕੁੱਟਮਾਰ ਮਾਮਲੇ ਵਿੱਚ CBI ਜਾਂਚ ਦੀ ਮੰਗ ਕਰ ਰਿਹਾ ਹੈ। ਅੱਜ ਦੁਪਹਿਰ 12ਵਜੇ ਉਨ੍ਹਾਂ ਦਾ ਪਰਿਵਾਰ ਮੁੱਖ ਮੰਤਰੀ ਮਾਨ ਨੂੰ ਮਿਲੇਗਾ।

ਜ਼ਿਕਰਯੋਗ ਹੈ ਕਿ ਕਰਨਲ ਬਾਠ ਦੇ ਪਰਿਵਾਰ ਨੇ ਬੀਤੇ ਦਿਨ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਕਰਨਲ ਬਾਠ ਦੀ ਪਤਨੀ ਨੇ ਮਾਮਲੇ ਦੀ ਕਿਸੇ ਆਜ਼ਾਦ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ। ਉਹਨਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸਾਰੀ ਘਟਨਾ ਬਾਰੇ ਜਾਣੂ ਕਰਵਾ ਦਿੱਤਾ ਹੈ। ਰੱਖਿਆ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਮਾਮਲੇ ਤੇ ਨਜ਼ਰ ਰੱਖ ਰਹੇ ਹਨ, ਉਹਨਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਫੌਜ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਕਰਨਲ ਬਾਠ ਤੇ ਉਹਨਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























