Punjab School : ਅੱਜ ਤੋਂ ਬਦਲਿਆ ਪੰਜਾਬ ‘ਚ ਸਕੂਲਾਂ ਦਾ ਸਮਾਂ ; ਸਵੇਰੇ 8 ਵਜੇ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 1ਅਪ੍ਰੈਲ (ਵਿਸ਼ਵ ਵਾਰਤਾ)Punjab School : ਸੂਬੇ ਭਰ ਦੇ ਸਕੂਲਾਂ ਵਿੱਚ ਅੱਜ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਇੱਥੇ ਐਸ.ਸੀ.ਈ.ਆਰ.ਟੀ., ਪੰਜਾਬ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਪੱਤਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























