ਨਵਜੋਤ ਸਿੱਧੂ ਨੇ ਕੌਮਾਂਤਰੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸੀਸ ਝੁਕਾਅ ਕੇ ਕੀਤਾ ਸ਼ੁਕਰਾਨਾ 

31
Advertisement


ਡੇਰਾ ਬਾਬਾ ਨਾਨਕ/ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੱਭਿਆਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸੀਸ ਨਿਭਾ ਕੇ ਸ਼ੁਕਰਾਨਾ ਕੀਤਾ।

ਸ. ਸਿੱਧੂ ਅੱਜ ਮੱਧ ਪ੍ਰਦੇਸ਼ ਤੋਂ ਸਵੇਰੇ ਅੰਮ੍ਰਿਤਸਰ ਰਾਹੀਂ ਡੇਰਾ ਬਾਬਾ ਨਾਨਕ ਪੁੱਜੇ ਅਤੇ ਸਰਹੱਦ ਤੋਂ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕਰ ਕੇ ਕਰਤਾਰਪੁਰ ਲਾਂਘਾ ਖੁੱਲਵਾਉਣ ਦੇ ਯਤਨਾਂ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕੁੱਲ ਦੁਨੀਆਂ ਵਿੱਚ ਵਸਦੇ 13 ਕਰੋੜ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਅਰਦਾਸ ਦਾ ਫਲ ਹੈ ਜਿਹੜੇ 70 ਸਾਲਾਂ ਤੋਂ ਵਿੱਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਦੀਦਾਰ ਦੀ ਅਰਦਾਸ ਕਰਦੇ ਸਨ।

ਸ ਸਿੱਧੂ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤ ਨੂੰ ਤੋਹਫ਼ਾ ਮਿਲ ਰਿਹਾ ਹੈ ਜਿਸ ਲਈ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ।