ਸਪੀਕਰ ਵੱਲੋਂ ਮੁੱਖ ਮੰਤਰੀ ਦੇ ਪਾਕਿਸਤਾਨ ਸੱਦੇ ਨੂੰ ਠੁਕਰਾਉਣ ਦੇ ਫੈਸਲੇ ਦਾ ਸੁਆਗਤ

30
Advertisement


ਚੰਡੀਗੜ, 26 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਹੱਦ ਪਾਰ ਪਾਕਿਸਤਾਨ ਸਰਕਾਰ ਦੁਆਰਾ ਨੀਂਹ ਪੱਥਰ ਰੱਖਣ ਦੀ ਰਸਮ ਵਿੱਚ ਸ਼ਾਮਲ ਹੋਣ ਦੇ ਸੱਦੇ ਨੂੰ ਠੁਕਰਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਸਪੀਕਰ ਨੇ ਕਿਹਾ,” ਕੈਪਟਨ ਅਮਰਿੰਦਰ ਸਿੰਘ ਇੱਕ ਸੱਚੇ ਸਿੱਖ ਤੇ ਰਾਸ਼ਟਰਵਾਦੀ ਹਨ ਅਤੇ ਪਾਕਿਸਤਾਨ ਦੇ ਇਸ ਸੱਦੇ ਨੂੰ ਪ੍ਰਵਾਨ ਨਾ ਕਰਕੇ ਉਨ•ਾਂ ਸਹੀ ਫੈਸਲਾ ਲਿਆ ਹੈ ਅਤੇ ਇਸ ਨਾਲ ਸਰਹੱਦ ਉੱਤੇ ਅੱਤਵਾਦ ਤੇ ਪਾਕਿਸਤਾਨ ਫੌਜ ਨਾਲ ਲੜਨ ਵਾਲਿਆਂ ਦੀਆਂ ਕੁਰਬਾਨੀਆਂ ਪ੍ਰਤੀ ਉਨ•ਾਂ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਸਾਫ਼ ਅਤੇ ਸਪੱਸ਼ਟ ਸ਼ਬਦਾਂ ਵਿੱਚ ਪਾਕਿਸਤਾਨ ਸਰਕਾਰ ਨੂੰ ਸਖ਼ਤ ਸੰਦੇਸ਼ ਦਿੱਤਾ ਹੈ ਕਿ ਭਾਰਤ ਕਰਤਾਰਪੁਰ ਕੌਰੀਡੋਰ ਦੀ ਉਸਾਰੀ ਦੇ ਫੈਸਲੇ ਦਾ ਉਹ ਸਵਾਗਤ ਕਰਦੇ ਹਨ ਪਰ ਉਹ ਪਾਕਿਸਤਾਨੀਆਂ ਵੱਲੋਂ ਭਾਰਤ ਦੇ ਅਮਨ ਚੈਨ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ।
ਰਾਣਾ ਕੇ.ਪੀ. ਨੇ ਕਿਹਾ ਕਿ ਸਾਡੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਪਾਕਿਸਤਾਨ ਸਰਕਾਰ ਦੀ ਇਸ ਮਾਮਲੇ ‘ਤੇ ਦਿਆਲਤਾ  ਦਿਖਾਉਣ ਪ੍ਰਤੀ ਸੰਦੇਹ ਪ੍ਰਗਟਾਇਆ ਹੈ ਅਤੇ ਉਸੇ ਤਰ•ਾਂ ਦਾ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕੀਤਾ ਗਿਆ ਹੈ ਜੋ ਕਿ ਹਰੇਕ ਪੰਜਾਬੀ ਤੇ ਭਾਰਤੀ ਲਈ ਚਿੰਤਾ ਦਾ ਵਿਸ਼ਾ ਹੈ।

ਉਨ•ਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਰਾਦਾ ਕੀ ਹੋ ਸਕਦਾ ਹੈ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ, ਪਰ ਪਾਕਿਸਤਾਨੀ ਫੌਜ ਦੋਵਾਂ ਮੁਲਕਾਂ ਦਰਮਿਆਨ ਸ਼ਾਂਤੀ ਦਾ ਪਾਸਾਰ ਨਹੀਂ ਹੋਣ ਦੇਵੇਗੀ ਅਤੇ ਉਹ ਕਿਸੇ ਵੀ ਸਮੇਂ ਇਸ ਨੂੰ ਭੰਗ ਕਰ ਸਕਦੀ ਹੈ ।
ਰਾਣਾ ਕੇ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਦੇ ਸਟੈਂਡ ਦੀ ਇਸ ਤੱਥ ਤੋਂ ਵੀ ਪੁਸ਼ਟੀ ਹੁੰਦੀ ਹੈ ਕਿ ਪਾਕਿਸਤਾਨ ਵੱਲੋਂ ਅਜੇ ਤੱਕ 26/11 ਮੁੰਬਈ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ ਸਗੋਂ ਪਾਕਿਸਤਾਨੀ ਫੌਜ ਤੇ ਸਰਕਾਰ ਵੱਲੋਂ ਉਨ•ਾਂ ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਜਦੋਂ ਦੇਸ਼ 26/11 ਮੁੰਬਈ ਹਮਲਿਆਂ ਦੀ 10ਵੀਂ ਬਰਸੀ ਮਨਾ ਰਿਹਾ ਹੈ, ਕੈਪਟਨ ਅਮਰਿੰਦਰ ਸਿੰਘ ਨੇ ਇਸ ਸੱਦੇ ਨੂੰ ਠੁਕਰਾ ਕੇ ਸਹੀ ਫੈਸਲਾ ਲਿਆ ਹੈ।