IPL 2025 : ਇਸ ਸੀਜ਼ਨ ‘ਚ ਲਗਾਤਾਰ ਤੀਜਾ ਮੈਚ ਹਾਰੀ ਸਨਰਾਈਜ਼ਰਜ਼ ਹੈਦਰਾਬਾਦ ; ਕੋਲਕਾਤਾ ਨੇ 80 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ) IPL 2025 : Indian Premier League 2025 ਦਾ 15ਵਾਂ ਮੈਚ ਸਨਰਾਈਜ਼ਰਜ਼ ਹੈਦਰਾਬਾਦ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਖੇਡਿਆ ਗਿਆ।

ਸਨਰਾਈਜ਼ਰਜ਼ ਹੈਦਰਾਬਾਦ ਨੂੰ ਇਸ ਸੀਜ਼ਨ ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਵੀਰਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਟੀਮ ਨੂੰ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ ਨੇ 80 ਦੌੜਾਂ ਨਾਲ ਹਰਾਇਆ।
ਦੱਸ ਦਈਏ ਕੀ ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 200 ਦੌੜਾਂ ਬਣਾਈਆਂ। ਵੈਂਕਟੇਸ਼ ਅਈਅਰ ਨੇ 29 ਗੇਂਦਾਂ ਵਿੱਚ 60 ਦੌੜਾਂ ਬਣਾਈਆਂ। ਜਦਕਿ ਅੰਗਕ੍ਰਿਸ਼ ਰਘੂਵੰਸ਼ੀ ਨੇ 32 ਗੇਂਦਾਂ ‘ਚ 50 ਦੌੜਾਂ ਬਣਾਈਆਂ। ਕਪਤਾਨ ਅਜਿੰਕਿਆ ਰਹਾਣੇ ਨੇ 38 ਅਤੇ ਰਿੰਕੂ ਸਿੰਘ ਨੇ ਅਜੇਤੂ 32 ਦੌੜਾਂ ਬਣਾਈਆਂ।

https://x.com/IPL/status/1907852784579522893
ਜਿਸ ਤੋਂ ਬਾਅਦ ਈਡਨ ਗਾਰਡਨ ਸਟੇਡੀਅਮ ਵਿੱਚ 201 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਹੈਦਰਾਬਾਦ ਦੀ ਟੀਮ 16.4 ਓਵਰਾਂ ਵਿੱਚ 120 ਦੌੜਾਂ ‘ਤੇ ਆਲ ਆਊਟ ਹੋ ਗਈ। ਵਰੁਣ ਚੱਕਰਵਰਤੀ ਅਤੇ ਵੈਭਵ ਅਰੋੜਾ ਨੇ 3-3 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























