Breaking News : ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਯੁੱਧ ਨਸ਼ਿਆਂ ਮੁਹਿੰਮ ਤਹਿਤ ਪੈਦਲ ਯਾਤਰਾ ਸ਼ੁਰੂ

ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ) Breaking News : ਪੰਜਾਬ ਭਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲਈ ਸਰਕਾਰ ਵੱਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਵੀ ਚਲਾਈ ਗਈ ਹੈ। ਇਸ ਮੁਹਿੰਮ ਦੇ ਚਲਦਿਆਂ ਹੀ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆ ਵਿਰੁੱਧ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਸ਼ੁਰੂ ਕਰ ਦਿੱਤੀ ਗਈ ਹੈ। ਇਸ ਪੈਦਲ ਯਾਤਰਾ ਵਿਚ ਡੀ.ਸੀ. ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਡੀ.ਆਈ.ਜੀ. ਸਤਿੰਦਰਬੀਰ ਸਿੰਘ, ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਤੇ ਹੋਰ ਉਚ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਰਾਜਪਾਲ ਵੱਲੋਂ ਨਸ਼ਿਆਂ ਵਿਰੁੱਧ ਡੇਰਾ ਬਾਬਾ ਨਾਨਕ ਵਿਖੇ ਪੈਦਲ ਯਾਤਰਾ ਕੀਤੀ ਗਈ ਸੀ। ਜਿਸ ਵਿੱਚ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਬੱਚੇ ਤੇ ਅਧਿਆਪਕ ਮੌਜੂਦ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























