• Latest
  • Trending
Punjab  :ਸਿੱਖਿਆ ਕ੍ਰਾਂਤੀ’: ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

Punjab :ਸਿੱਖਿਆ ਕ੍ਰਾਂਤੀ’: ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

1 year ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

15 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

51 minutes ago
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

1 hour ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

2 hours ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

2 hours ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

3 hours ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

3 hours ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

4 hours ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Thursday, July 16, 2026
No Result
View All Result
38 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab :ਸਿੱਖਿਆ ਕ੍ਰਾਂਤੀ’: ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨਗਰ ਤੋਂ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਨਾਲ ਕਰਨਗੇ ਸਿੱਖਿਆ ਦੇ ਤਿਉਹਾਰ ਦੀ ਸ਼ੁਰੂਆਤ

April 6, 2025
in ਖਬਰਾਂ
Punjab  :ਸਿੱਖਿਆ ਕ੍ਰਾਂਤੀ’: ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

ਸਿੱਖਿਆ ਕ੍ਰਾਂਤੀ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਡੇ ਪਰਿਵਰਤਨ ਵਜੋਂ ਉਭਰੇਗੀ: ਹਰਜੋਤ ਬੈਂਸ

ਸਿੱਖਿਆ ਮੰਤਰੀ ਵੱਲੋਂ ਲੋਕਾਂ ਨੂੰ ਨੇੜਲੇ ਸਕੂਲਾਂ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੇ ਸਿੱਖਿਆ ਕ੍ਰਾਂਤੀ ਦੇ ਗਵਾਹ ਬਣਨ ਦਾ ਸੱਦਾ

ਚੰਡੀਗੜ੍ਹ, 6 ਅਪ੍ਰੈਲ( ਵਿਸ਼ਵ ਵਾਰਤਾ)-ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ 7 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ 54 ਦਿਨਾਂ ਦਾ ਸਿੱਖਿਆ ਦਾ ਤਿਉਹਾਰ ‘ਸਿੱਖਿਆ ਕ੍ਰਾਂਤੀ’ ਦੇ ਆਗਾਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤਹਿਤ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਦਾ ਐਲਾਨ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸੂਬਾ ਸਰਕਾਰ ਦੀ ਬਰਾਬਰੀ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਵਾਲਾ ਵਾਤਾਵਰਣ ਸਿਰਜਣ ਪ੍ਰਤੀ ਵਚਨਬੱਧਤਾ ‘ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਲੈੱਸ ਕਰਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੀ ਉਸਾਰੀ ਅਤੇ ਨਵੀਆਂ ਵਿੱਦਿਅਕ ਤਕਨੀਕਾਂ ‘ਤੇ ਕੇਂਦਰਿਤ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਸਾਰੇ ਬੱਚਿਆਂ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਹੁਕਮਾਂ ਮੁਤਾਬਕ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ-ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਮੌਜੂਦਾ ਸਮੇਂ 10,000 ਤੋਂ ਵੱਧ ਵਿਦਿਆਰਥੀ ਇਸ ਸਹੂਲਤ ਦਾ ਲਾਭ ਉਠਾ ਰਹੇ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਰੱਖ-ਰਖਾਵ ‘ਤੇ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ।

ਸ. ਬੈਂਸ ਨੇ ਕਿਹਾ ਕਿ “ਸਿੱਖਿਆ ਕ੍ਰਾਂਤੀ” ਦੇ ਪਹਿਲੇ ਦਿਨ, ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਵੱਲੋਂ 350 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ “ਆਪ” ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ।

ਪੰਜਾਬ ਦੇ ਵਸਨੀਕਾਂ ਨੂੰ “ਸਿੱਖਿਆ ਕ੍ਰਾਂਤੀ” ਦਾ ਗਵਾਹ ਬਣਨ ਦਾ ਸੱਦਾ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਸਿੱਖਿਆ ਦੇ ਇਸ ਤਿਉਹਾਰ ਦਾ ਹਿੱਸਾ ਬਣਨ ਲਈ ਆਪਣੇ ਨੇੜਲੇ ਸਕੂਲਾਂ ਦਾ ਦੌਰਾ ਕਰਨਾ ਚਾਹੀਦਾ ਹੈ।

ਇਸ ਵਿਸ਼ੇਸ਼ ਪ੍ਰੋਗਰਾਮ ਦੇ ਮਹੱਤਵਪੂਰਨ ਪਹਿਲੂਆਂ ਨੂੰ ਉਜਾਗਰ ਕਰਦਿਆਂ ਸ. ਬੈਂਸ ਨੇ ਕਿਹਾ ਕਿ 6,812 ਸਕੂਲਾਂ ਵਿੱਚ ਹੁਣ ਨਵੀਆਂ ਚਾਰਦੀਵਾਰੀਆਂ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ ਗਈ, ਜਿਸ ਨਾਲ ਲਗਭਗ 1,000 ਕਿਲੋਮੀਟਰ ਦਾ ਕਵਰ ਖੇਤਰ ਸੂਕਲਾਂ ਦੀ ਸੁਰੱਖਿਆ ਯਕੀਨੀ ਬਣਾਉਂਦਾ ਹਨ। ਕਲਾਸਰੂਮ ਸਹੂਲਤਾਂ ਵਿੱਚ ਵਾਧਾ ਕਰਦਿਆਂ 5,399 ਨਵੇਂ ਕਲਾਸਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ 2,934 ਸਕੂਲਾਂ ਵਿੱਚ 2,976 ਪਖਾਨੇ ਬਣਾਏ ਗਏ ਹਨ, ਜਦੋਂ ਕਿ 4,889 ਸਕੂਲਾਂ ਵਿੱਚ 7,166 ਪਖਾਨਿਆਂ ਦੀ ਮੁਰੰਮਤ ਕੀਤੀ ਗਈ ਹੈ। ਵਿਦਿਆਰਥੀਆਂ ਦੀਆਂ ਸਿੱਖਣ ਪ੍ਰਕਿਰਿਆ ਸਬੰਧੀ ਜ਼ਰੂਰਤਾਂ ਪੂਰੀਆਂ ਕਰਨ ਦੇ ਉਦੇਸ਼ ਨਾਲ 1,16,901 ਡਬਲ ਡੈਸਕ, ਮੇਜ਼ ਅਤੇ ਕੁਰਸੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਵਿਦਿਆਰਥੀ ਕੋਲ ਸਕੂਲ ਵਿੱਚ ਬੈਠਣ ਲਈ ਇੱਕ ਨਿਰਧਾਰਤ ਜਗ੍ਹਾ ਹੋਵੇ। ਇਸ ਤੋਂ ਇਲਾਵਾ ਸਰੀਰਕ ਗਤੀਵਿਧੀ ਨੂੰ ਉਤਸ਼ਾਹਿਤ ਕਰਨ ਲਈ 359 ਖੇਡ ਦੇ ਮੈਦਾਨ ਤਿਆਰ ਕੀਤੇ ਗਏ ਹਨ। 1,886 ਸਕੂਲਾਂ ਵਿੱਚ 2,261 ਸਮਾਰਟ ਕਲਾਸਰੂਮ ਸਮਾਰਟ ਇੰਟਰਐਕਟਿਵ ਪੈਨਲਾਂ ਨਾਲ ਲੈਸ ਕੀਤੇ ਗਏ ਹਨ, ਜੋ ਕਿ ਵਧੇਰੇ ਦਿਲਚਸਪ ਸਿੱਖਣ ਦੇ ਅਨੁਭਵ ਲਈ ਸਿੱਖਿਆ ਨੂੰ ਤਕਨਾਲੋਜੀ ਨਾਲ ਜੋੜਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਪੜਾਅ ਵਿੱਚ 118 ਮੌਜੂਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦੋਂ ਕਿ 14 ਸਕੂਲ ਆਫ਼ ਐਮੀਨੈਂਸ ਸਕੂਲ ਪਹਿਲਾਂ ਹੀ ਲੋਕ ਅਰਪਣ ਕੀਤੇ ਜਾ ਚੁੱਕੇ ਹਨ। ਇਹ ਸਕੂਲ ਉੱਤਮਤਾ ਦੇ ਕੇਂਦਰ ਹੋਣਗੇ, ਜੋ ਸੰਸਥਾਵਾਂ ਵਿੱਚ ਪੀਅਰ ਲਰਨਿੰਗ ਨੂੰ ਸਮਰੱਥ ਬਣਾਉਣ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ ਅਤੇ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਸਮਕਾਲੀ ਸਿੱਖਣ ਦੇ ਨਵੇਂ ਅਭਿਆਸਾਂ ਰਾਹੀਂ ਸਾਡੇ ਬੱਚਿਆਂ ਦੇ ਸਿੱਖਣ ਸਬੰਧੀ ਤਜ਼ਰਬਿਆਂ ਵਿੱਚ ਵਾਧਾ ਕਰਨਗੇ। ਸਕੂਲ ਆਫ਼ ਐਮੀਨੈਂਸ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਸਾਰੇ ਵਿਦਿਅਕ ਵਿਸ਼ਿਆਂ ਸਬੰਧੀ ਸਿੱਖਿਆ ਦੇਣੀ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹਥਿਆਰਬੰਦ ਬਲਾਂ ਵਿੱਚ ਨੌਕਰੀ ਲਈ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ., ਐਨ.ਆਈ.ਐਫ.ਟੀ. ਆਦਿ ਵਰਗੀਆਂ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਆਨਲਾਈਨ/ਆਫਲਾਈਨ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

Punjab

READ MORE NEWS

: https://wishavwarta.in/

Tags: Breaking news in PunjabiHarjot Singh BainsPUNJABPunjab news in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

by Ranjit Singh
July 16, 2026
0

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਰੰਗਮੰਚ, ਰੇਡੀਓ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
July 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

by Ranjit Singh
July 16, 2026
0

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਮੰਤਰੀ ਲਾਲਜੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

by Ranjit Singh
July 16, 2026
0

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਰੰਗਮੰਚ, ਰੇਡੀਓ,...

Most Popular

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

by Jaspreet Kaur
3 weeks ago
0

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ ਲੰਡਨ, 22 ਜੂਨ 2026 (ਵਿਸ਼ਵ ਵਾਰਤਾ): ਬ੍ਰਿਟੇਨ ਦੇ ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 