• Latest
  • Trending
ਕੈਪਟਨ ਦੇ ਰਾਜ ‘ਚ ਬਾਦਲ ਪਰਿਵਾਰ ਦਾ ਟਰਾਂਸਪੋਰਟ ਮਾਫ਼ੀਆ ਜਿਉਂ ਦਾ ਤਿਉਂ ਕਰ ਰਿਹਾ ਹੈ ਕੰਮ : ਆਪ

ਕੈਪਟਨ ਦੇ ਰਾਜ ‘ਚ ਬਾਦਲ ਪਰਿਵਾਰ ਦਾ ਟਰਾਂਸਪੋਰਟ ਮਾਫ਼ੀਆ ਜਿਉਂ ਦਾ ਤਿਉਂ ਕਰ ਰਿਹਾ ਹੈ ਕੰਮ : ਆਪ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

6 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਦੇ ਰਾਜ ‘ਚ ਬਾਦਲ ਪਰਿਵਾਰ ਦਾ ਟਰਾਂਸਪੋਰਟ ਮਾਫ਼ੀਆ ਜਿਉਂ ਦਾ ਤਿਉਂ ਕਰ ਰਿਹਾ ਹੈ ਕੰਮ : ਆਪ

November 28, 2018
in ਪੰਜਾਬ
ਕੈਪਟਨ ਦੇ ਰਾਜ ‘ਚ ਬਾਦਲ ਪਰਿਵਾਰ ਦਾ ਟਰਾਂਸਪੋਰਟ ਮਾਫ਼ੀਆ ਜਿਉਂ ਦਾ ਤਿਉਂ ਕਰ ਰਿਹਾ ਹੈ ਕੰਮ : ਆਪ

ਨਿਯਮਾਂ ਨੂੰ ਛਿੱਕੇ ਟੰਗ ਕੇ ਦਿੱਲੀ ਏਅਰਪੋਰਟ ਤੱਕ ਚੱਲ ਰਹੀਆਂ ਬਾਦਲਾਂ ਦੀਆਂ ਬੱਸਾਂ ਲਗਾ ਰਹੀਆਂ ਹਨ ਖਜਾਨੇ ਨੂੰ ਕਰੋੜਾਂ ਦਾ ਚੂਨਾ

ਚੰਡੀਗੜ, 28 ਨਵੰਬਰ 2018     ਕੌਮੀ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੱਕ ਪੰਜਾਬ ਦੀਆਂ ਬੱਸਾਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਬਾਦਲ ਪਰਿਵਾਰ ਕੰਟਰੈਕਟ ਕੈਰੇਜ ‘ਚ ਸਟੇਜ ਕੈਰੇਜ ਪਰਮਿਟ ਵਾਂਗ ਬੱਸਾਂ ਚਲਾ ਰਹੇ ਹਨ। ਇਹ ਗੈਰ ਕਾਨੂੰਨੀ ਕੰਮ ਪੰਜਾਬ ਸਰਕਾਰ ਦੀ ਵਿਸ਼ੇਸ਼ ਮਿਹਰਬਾਨੀ ਨਾਲ ਹੋ ਰਿਹਾ ਹੈ। ਇਸ ਦੇ ਨਾਲ ਹੀ ‘ਆਪ‘ ਨੇ ਸਟੇਜ ਕੈਰੇਜ ਪਰਮਿਟ ‘ਤੇ ਦਿੱਲੀ ਦੇ ਅੰਤਰਰਾਜੀ ਬੱਸ ਟਰਮੀਨਲ ਤੱਕ ਜਾਂਦੀਆਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਦੇ ਅੱਗੇ ਏਅਰਪੋਰਟ ਤੱਕ ਅੜਿੱਕਾ ਬਣੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਤੇ ਦਿੱਲੀ ਸਰਕਾਰ ਵੱਲੋਂ ਬਾਹਰੀ ਰਾਜਾਂ ਲਈ ਤਿਆਰ ਕੀਤੀ ਨਵੀਂ ਤਜਵੀਜ਼ ਬਾਰੇ ਵੀ ਜਾਣਕਾਰੀ ਦਿੱਤੀ।
ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ 10 ਸਾਲਾਂ ਦੇ ਮਾਫ਼ੀਆ ਰਾਜ ਦੌਰਾਨ ਨਿਯਮਾਂ-ਕਾਨੂੰਨਾਂ ਨੂੰ ਕਿੱਲੇ ਟੰਗ ਕੇ ਆਪਣੇ ਪਰਿਵਾਰਕ ਹਿੱਤਾਂ ਅਤੇ ਨਿੱਜੀ ਕਾਰੋਬਾਰੀ ਨੂੰ ਸਮੁੱਚੇ ਸਿਸਟਮ ‘ਤੇ ਅਮਰ ਵੇਲ ਵਾਂਗ ਫੈਲਾ ਦਿੱਤਾ।
ਬੱਸ ਮਾਫ਼ੀਆ ਇਸ ਦੀ ਸਟੀਕ ਮਿਸਾਲ ਹੈ। ‘ਆਪ‘ ਆਗੂਆਂ ਨੇ ਕਿਹਾ ਕਿ ਬੇਸ਼ੱਕ ਪੰਜਾਬ ਦੀ ਜਨਤਾ ਨੇ ਡੇਢ ਸਾਲ ਪਹਿਲਾਂ ਬਾਦਲ ਪਰਿਵਾਰ ਦਾ ਤਖ਼ਤਾ ਪਲਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਉੱਤੇ ਭਰੋਸਾ ਜਤਾਇਆ ਹੈ ਪਰੰਤੂ ਬਤੌਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਅਤੇ ਪੰਜਾਬ ਦੀ ਜਨਤਾ ਦੇ ਹਿਤ ਬਹਾਲ ਕਰਨ ਦੀ ਥਾਂ ਅੱਜ ਵੀ ਬਾਦਲ ਪਰਿਵਾਰ ਦੇ ਹਿਤ ਪੂਰ ਰਹੇ ਹਨ। ਇਸ ਦੀ ਸਟੀਕ ਮਿਸਾਲ ਵੀ ਪੰਜਾਬ ਤੋਂ ਦਿੱਲੀ ਦੇ ਏਅਰਪੋਰਟ ਤੱਕ ਚੱਲਦੀਆਂ ਪ੍ਰਾਈਵੇਟ ਬੱਸਾਂ ਹਨ, ਜਿੰਨਾ ਦੀ ਮਾਲਕੀ ‘ਤੇ ਬਾਦਲ ਪਰਿਵਾਰ ਦਾ ਏਕਾਧਿਕਾਰ ਹੈ।
ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਤੋਂ ਦਿੱਲੀ ਦੇ ਆਈਜੀਆਈ ਏਅਰਪੋਰਟ ਤੱਕ ਡੀਜ਼ਲ ਇੰਜਨ ਵਾਲੀਆਂ ਜਿੰਨੀਆਂ ਵੀ ਬੱਸਾਂ ਪਹੁੰਚ ਕਰ ਰਹੀਆਂ ਹਨ ਇਹ ਕੰਟਰੈਕਟ ਕੈਰੇਜ ਕੈਟਾਗਰੀ ਦੀ ਆੜ ‘ਚ ਜਾ ਰਹੀਆਂ ਹਨ, ਜਦੋਂਕਿ ਸਵਾਰੀਆਂ ਸਟੇਜ ਕੈਰੇਜ ਪਰਮਿਟ ਵਾਲੀ ਬੱਸ ਵਾਂਗ ਚੁੱਕ ਰਹੀਆਂ ਹਨ ਜੋ ਪੂਰੀ ਤਰਾਂ ਗੈਰ ਕਾਨੂੰਨੀ ਹੈ ਅਤੇ ਮੋਟਰ ਵਹੀਕਲ ਐਕਟ ਦੀ ਉਲੰਘਣਾ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਚਾਹੇ ਤਾਂ ਕਾਨੂੰਨੀ ਤੌਰ ‘ਤੇ ਸਵੇਰੇ ਹੀ ਬਾਦਲਾਂ ਦੀਆਂ ਦਿੱਲੀ ਏਅਰਪੋਰਟ ਤੱਕ ਜਾਂਦੀਆਂ ਸਾਰੀਆਂ ਬੱਸਾਂ ਦਾ ਚੱਕਾ ਜਾਮ ਕਰ ਸਕਦੀ ਹੈ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੰਟਰੈਕਟ ਕੈਰੇਜ ਤਹਿਤ ਕੋਈ ਵੀ ਪ੍ਰਾਈਵੇਟ ਟਰੈਵਲ ਕੰਪਨੀ ਇੱਕ ਇੱਕ ਸਵਾਰੀ ਦੀ ਟਿਕਟ ਨਹੀਂ ਕੱਟ ਸਕਦੀ ਅਤੇ ਨਾ ਹੀ ਮੰਜ਼ਿਲ ਤੋਂ ਮੰਜ਼ਿਲ ਤੱਕ ਰਸਤੇ ‘ਚੋਂ ਕਿਸੇ ਸਵਾਰੀ ਨੂੰ ਚਾੜ ਸਕਦੀ ਹੈ ਅਤੇ ਨਾ ਹੀ ਉਤਾਰ ਸਕਦੀ ਹੈ।
ਕੰਟਰੈਕਟ ਕੈਰੇਜ ਪਰਮਿਟ ਤਹਿਤ ਬੱਸ ਦੀ ਕਿਸੇ ਇੱਕ ਪਾਰਟੀ/ਕੰਪਨੀ ਜਾਂ ਸਮੂਹ ਵੱਲੋਂ ਇੱਕ ਮੁਸ਼ਤ ਬੁਕਿੰਗ ਹੁੰਦੀ ਹੈ, ਕੋਈ ਵੀ ਇਕੱਲੀ ਸਵਾਰੀ ਆਪਣੇ ਪੱਧਰ ‘ਤੇ ਟੁੱਟਵੀਂ ਟਿਕਟ ਨਹੀਂ ਕਟਾ ਸਕਦੀ। ਅਜਿਹਾ ਕਰਨਾ ਗੈਰ-ਕਾਨੂੰਨੀ ਹੈ, ਅਜਿਹੀ ਗੈਰ ਕਾਨੂੰਨੀ ਪ੍ਰੈਕਟਿਸ ਉੱਤੇ ਨਜ਼ਰ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ, ਪਰੰਤੂ ਇੱਥੇ ਸ਼ਰੇਆਮ ਸਰਕਾਰ ਦੀ ਨੱਕ ਥੱਲੇ ਗੈਰ ਕਾਨੂੰਨੀ ਧੰਦਾ ਚੱਲ ਰਿਹਾ ਹੈ। ਸਰਕਾਰੀ ਖਜਾਨੇ ਅਤੇ ਸਰਕਾਰੀ ਟਰਾਂਸਪੋਰਟ ਨੂੰ ਕਰੋੜਾਂ ਰੁਪਏ ਦਾ ਚੂਨਾ ਲੱਗਾ ਰਿਹਾ ਹੈ। ਏਕਾਧਿਕਾਰ ਹੋਣ ਦੀ ਸੂਰਤ ‘ਚ ਸਵਾਰੀਆਂ ਕੋਲੋਂ ਮਨਮਰਜ਼ੀ ਨਾਲ ਦੁੱਗਣਾ-ਤਿਗਣਾ ਕਿਰਾਇਆ ਵਸੂਲਿਆ ਜਾ ਰਿਹਾ ਹੈ, ਪਰ ਸਰਕਾਰ ਸੁੱਤੀ ਪਈ ਹੈ, ਕਿਉਂਕਿ ਬੱਸਾਂ ਬਾਦਲ ਪਰਿਵਾਰ ਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਸਰਕਾਰ ਪੂਰੀ ਤਰਾਂ ਬਾਦਲ ਪਰਿਵਾਰ ਨਾਲ ਮਿਲੀ ਹੋਈ ਹੈ।
‘ਆਪ‘ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਬਾਦਲ ਪਰਿਵਾਰ ਦੇ ਇਸ ਬੱਸ ਮਾਫ਼ੀਆ ਨੂੰ ਨੱਥ ਪਾਵੇ ਤਾਂ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਨਾਲ ਨਾਲ ਲੋਕਾਂ ਦੀ ਲੁੱਟ ਬੰਦ ਹੋਵੇ।
ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਦੱਸਿਆ ਕਿ ਦਿੱਲੀ ਸਰਕਾਰ ਨੇ ਏਅਰਪੋਰਟ ਤੱਕ ਜਾਂਦੀਆਂ ਪ੍ਰਾਈਵੇਟ ਬੱਸਾਂ ‘ਤੇ ਨਕੇਲ ਕਸੀ ਸੀ, ਜਿਸ ਤਹਿਤ ਬਾਦਲ ਪਰਿਵਾਰ ਨਾਲ ਸੰਬੰਧਿਤ ਕਰੀਬ ਅੱਧੀ ਦਰਜਨ ਬੱਸਾਂ ਨੂੰ ਜ਼ਬਤ (ਇੰਪਾਊੰਡ) ਕਰ ਲਿਆ ਸੀ, ਪਰੰਤੂ ਉਹ ਕੰਟਰੈਕਟ ਕੈਰੇਜ ਦੀ ਆੜ ‘ਚ ਬਚ ਨਿਕਲੇ, ਜਦਕਿ ਪੰਜਾਬ ‘ਚ ਹੁੰਦੇ ਇਸ ਫ਼ਰਜ਼ੀਵਾੜੇ ਨੂੰ ਕੈਪਟਨ ਸਰਕਾਰ ਝੱਠ ਫੜ ਸਕਦੀ ਹੈ, ਕਿਉਂਕਿ ਇਹ ਨਾ ਸਿਰਫ਼ ਇੱਕ ਇੱਕ ਸਵਾਰੀ ਦੀ ਟਿਕਟ ਕੱਟਦੇ ਹਨ ਸਗੋਂ ਆਨਲਾਈਨ ਸਿੰਗਲ ਬੁਕਿੰਗ ਵੀ ਕਰਦੇ ਹਨ। ‘ਆਪ‘ ਆਗੂਆਂ ਨੇ ਕਿਹਾ ਕਿ ਬੱਸਾਂ ਦੇ ਟਾਈਮ ਟੇਬਲ ਵਿਚ ਚੱਲ ਰਹੇ ਹੇਰ-ਫੇਰ ਕਾਰਨ ਵੀ ਬਾਦਲਾਂ ਦੀਆਂ ਬੱਸਾਂ ਦੇ ਮੁਕਾਬਲੇ ਸਰਕਾਰੀ ਬੱਸਾਂ ਨੂੰ ਬਹੁਤ ਘੱਟ ਰੂਟ ਦਿੱਤੇ ਗਏ ਹਨ।
ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਦਿੱਲੀ ਆਈਐਸਬੀਟੀ ਤੋਂ ਏਅਰਪੋਰਟ ਤੱਕ ਨਾ ਦਿੱਤੇ ਜਾਣ ‘ਤੇ ਸਪਸ਼ਟ ਕਰਦੇ ਹੋਏ ‘ਆਪ‘ ਆਗੂਆਂ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਿਕ ਬਾਹਰੀ ਰਾਜਾਂ ਨਾਲ ਸੰਬੰਧਿਤ ਕੋਈ ਵੀ ਨਾਨ-ਸੀਐਨਜੀ ਬੱਸ/ਵਹੀਕਲ ਸਟੇਜ ਕੈਰੇਜ ਪਰਮਿਟ ‘ਤੇ ਦਿੱਲੀ ਆਈਐਸਬੀਟੀ ਤੋਂ ਅੱਗੇ ਨਹੀਂ ਜਾ ਸਕਦਾ। ਪੰਜਾਬ ਸਮੇਤ ਹੋਰ ਰਾਜਾਂ ਦੀਆਂ ਸਟੇਜ ਕੈਰੇਜ ਪਰਮਿਟ ਵਾਲੀਆਂ ਬੱਸਾਂ ਦੇ ਦਿੱਲੀ ਏਅਰਪੋਰਟ ਤੱਕ ਜਾਣ ਦੀ ਮਨਾਹੀ  ਦਿੱਲੀ ਸਰਕਾਰ ਦੀ ਨਹੀਂ ਸਗੋਂ ਸੁਪਰੀਮ ਕੋਰਟ ਵੱਲੋਂ ਲੱਗੀ ਹੋਈ ਹੈ।
ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਉਨਾਂ ਇਹ ਮਸਲਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਕੋਲ ਉਠਾਇਆ ਹੈ, ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਦਿੱਲੀ ਸਰਕਾਰ ਨੇ ਦਿੱਲੀ ਦੇ ਇੰਟਰਨੈਸ਼ਨਲ ਏਅਰਪੋਰਟ ਨੇੜੇ ਦਵਾਰਕਾ ‘ਚ ਇੱਕ ਨਵਾਂ ਆਈਐਸਬੀਟੀ ਸਥਾਪਿਤ ਕਰਨ ਦੀ ਤਜਵੀਜ਼ ਤਿਆਰ ਕੀਤੀ ਹੈ।  ਇਸ ਮੌਕੇ ਉਨਾਂ ਨਾਲ ਆਮ ਆਦਮੀ ਪਾਰਟੀ ਲੀਗਲ ਵਿੰਗ ਦੇ ਪ੍ਰਧਾਨ ਜਸਤੇਜ ਅਰੋੜਾ, ‘ਆਪ‘ ਆਗੂ ਜਸਵੀਰ ਸਿੰਘ ਗਿੱਲ ਅਤੇ ਗੁਰਵਿੰਦਰ ਸਿੰਘ ਪਾਬਲਾ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

by Ranjit Singh
5 days ago
0

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 