IPL 2025 : ਪੰਜਾਬ ਕਿੰਗਜ਼ ਨੇ ਹੌਮ ਗਰਾਊਂਡ ਤੇ ਚੇਨੱਈ ਨੂੰ ਦਿੱਤੀ ਮਾਤ
ਪ੍ਰਿਯਾਂਸ਼ ਆਰੀਆ ਨੇ ਜੜਿਆ ਸੀਜ਼ਨ ਦਾ ਸਭ ਤੋਂ ਤੇਜ਼ ਸੈਂਕੜਾ

ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (IPL)ਸੀਜ਼ਨ 18 ‘ਚ ਮੰਗਲਵਾਰ ਨੂੰ ਡਬਲ ਹੈਡਰ ਮੁਕਾਬਲੇ ਖੇਡੇ ਗਏ। ਦਿਨ ਦੇ ਦੂਜੇ ਮੈਚ ਵਿੱਚ ਪੰਜਾਬ ਕਿੰਗਜ਼ ਦੀ ਟੀਮ ਨੇ ਚੇਨੱਈ ਸੁਪਰ ਕਿੰਗਜ਼ ਦੀ ਟੀਮ ਨੂੰ 18 ਦੌੜਾਂ ਨਾਲ ਹਰਾ ਦਿੱਤਾ। ਪੰਜਾਬ ਕਿੰਗਜ਼ ਲਈ ਪ੍ਰਿਯਾਂਸ਼ ਆਰੀਆ ਨੇ ਸ਼ਾਨਦਾਰ ਪਾਰੀ ਖੇਡਦਿਆਂ 103 ਦੌੜਾਂ ਬਣਾਈਆਂ ਜਿਸ ਦੀ ਬਦੌਲਤ ਪੰਜਾਬ ਕਿੰਗਜ਼ ਦੀ ਟੀਮ ਨੇ ਚੇਨੱਈ ਸੁਪਰ ਕਿੰਗਜ਼ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ ਹੈ। ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 6 ਵਿਕਟਾਂ ਦੇ ਨੁਕਸਾਨ ਤੇ 219 ਦੌੜਾਂ ਬਣਾਈਆਂ। ਆਰੀਆ ਤੋਂ ਇਲਾਵਾ ਸ਼ਸ਼ਾਂਕ ਸਿੰਘ ਨੇ 36 ਗੇਂਦਾਂ ’ਤੇ 52 ਦੌੜਾਂ ਦੀ ਨਾਬਾਦ ਪਾਰੀ ਖੇਡੀ।

ਜਿਸ ਤੋਂ ਬਾਅਦ ਚੇਨੱਈ ਦੀ ਟੀਮ ਪੰਜਾਬ ਵੱਲੋਂ ਦਿੱਤੇ 220 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ ਤੇ ਸਿਰਫ 201 ਦੌੜਾਂ ਹੀ ਬਣਾ ਸਕੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























