ਚੰਡੀਗੜ, 28 ਨਵੰਬਰ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਾਮੂਲੀ ਬੁਖਾਰ ਹੋਣ ਤੋਂ ਬਾਅਦ ਅਰਾਮ ਦੀ ਸਲਾਹ ਦਿੱਤੀ ਗਈ ਹੈ।
ਬੁਖਾਰ ਅਤੇ ਸਰੀਰ ਵਿੱਚ ਮਾਮੂਲੀ ਦਰਦ ਦੀ ਸ਼ਿਕਾਇਤ ਤੋਂ ਬਾਅਦ ਮੁੱਖ ਮੰਤਰੀ ਨੂੰ ਪੀ.ਜੀ.ਆਈ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦੇ ਵੱਖ ਵੱਖ ਟੈਸਟ ਕੀਤੇ। ਇਸ ਸਬੰਧੀ ਸਾਰੀਆਂ ਰਿਪੋਰਟਾਂ ਠੀਕ ਹਨ।
ਡਾਕਟਰਾਂ ਨੇ ਦੱਸਿਆ ਉਨ੍ਹਾਂ ਨੂੰ ”ਆਮ ਵਾਇਰਲ” ਹੈ ਅਤੇ ਉਨ੍ਹਾਂ ਨੂੰ ਦਵਾਈ ਤੋਂ ਇਲਾਵਾ ਅਰਾਮ ਦੀ ਸਲਾਹ ਦਿੱਤੀ ਗਈ ਹੈ।