PUNJAB : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਨੇ ਨਹਿਰ ’ਚ ਮਾਰੀ ਛਾਲ
ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਤਰਸੇਮ ਸਿੰਘ, ਜੋ ਪਿੰਡ ਸੇਖ, ਜ਼ਿਲ੍ਹਾ ਤਰਨਤਾਰਨ ਦਾ ਨਿਵਾਸੀ ਹੈ ਅਤੇ ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਰਹਿੰਦਾ ਹੈ, ਨੇ ਅੱਜ ਸਵੇਰੇ ਸੁਲਤਾਨਵਿੰਡ ਨੇੜੇ ਕੋਟ ਮਿੱਤ ਸਿੰਘ ਪਾਸੇ ਅੱਪਰ ਦੁਆਬ ਨਹਿਰ ’ਚ ਛਾਲ ਮਾਰ ਦਿੱਤੀ।

ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਨੇ ਦਿੰਦਿਆਂ ਕਿਹਾ ਕਿ ਤਰਸੇਮ ਸਿੰਘ ਮਾਨਸਿਕ ਤੌਰ ‘ਤੇ ਤਣਾਅ ’ਚ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਗੋਤਾਖੋਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























