• Latest
  • Trending
Amritsar ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ Punjab ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

Amritsar ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ Punjab ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

2 years ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

22 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

44 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

1 hour ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

2 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

13 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

13 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

14 hours ago
Hindi News
English News
Friday, November 13, 2026
No Result
View All Result
23 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ Punjab ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

April 10, 2025
in ਖਬਰਾਂ, ਪੰਜਾਬ

  • ਕਿਹਾ, ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਉਨ੍ਹਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਪੂਰੀ ਜਾਂਚ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
  • ‘ਯੁੱਧ ਨਸ਼ਿਆਂ ਵਿਰੁੱਧ’: , 41 ਦਿਨਾਂ ਵਿੱਚ ਐਨਡੀਪੀਐਸ ਐਕਟ ਤਹਿਤ 3,279 ਕੇਸ ਦਰਜ਼, 5,537 ਵਿਅਕਤੀ ਗ੍ਰਿਫ਼ਤਾਰ
  • 212 ਕਿਲੋ ਹੈਰੋਇਨ, 6,945 ਕਿਲੋ ਭੁੱਕੀ, 105 ਕਿਲੋ ਅਫੀਮ, 50 ਕਿਲੋ ਗਾਂਜਾ, 6 ਕਿਲੋ ਚਰਸ ਅਤੇ ਕਰੀਬ 9 ਲੱਖ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਕੀਤੇ ਜ਼ਬਤ
  • ਲਗਭਗ 6 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ, 57 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਨਸ਼ਟ

ਚੰਡੀਗੜ੍ਹ, 10 ਅਪ੍ਰੈਲ (ਵਿਸ਼ਵ ਵਾਰਤਾ):- ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਕਾਰਨ ਸੂਬੇ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰ ਸੂਬਿਆਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੇ ਸ਼ਾਮਿਲ ਹੋਣ ਦੀ ਚਿੰਤਾ ਵੱਧ ਗਈ ਹੈ।

ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਿਰੋਹ ਦੇ ਮੁਖੀ ਦੀ ਸ਼ਨਾਖਤ ਲਈ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਭਾਵੇਂ ਉਹ ਕੋਈ ਵੀ ਹੋਵੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦ ‘ਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਕਰ ਰਹੀ ਹੈ ਪਰ ਕੇਂਦਰ ਸਰਕਾਰ ਆਪਣੇ ਫਰਜ਼ਾਂ ‘ਚ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ।

‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਬਾਰੇ ਤਾਜਾ ਜਾਣਕਾਰੀ ਸਾਂਝਾ ਕਰਦੇ ਹੋਏ ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਵਿਆਪਕ ਮੁਹਿੰਮ ਦੇ ਨਤੀਜੇ ਵਜੋਂ ਪਿਛਲੇ 41 ਦਿਨਾਂ ਵਿੱਚ ਐਨਡੀਪੀਐਸ ਐਕਟ ਦੇ ਤਹਿਤ 3,279 ਕੇਸ ਦਰਜ ਕੀਤੇ ਗਏ ਹਨ ਅਤੇ 5,537 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਫੜੀਆਂ ਗਈਆਂ ਮਹੱਤਵਪੂਰਨ ਬਰਾਮਦਗੀਆਂ ਵਿੱਚ 212 ਕਿਲੋ ਹੈਰੋਇਨ, 6,945 ਕਿਲੋ ਭੁੱਕੀ, 105 ਕਿਲੋ ਅਫੀਮ, 50 ਕਿਲੋ ਗਾਂਜਾ, 6 ਕਿਲੋ ਚਰਸ ਅਤੇ 9 ਲੱਖ ਦੇ ਕਰੀਬ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਸ਼ਾਮਲ ਹਨ। ਇਸ ਤੋਂ ਇਲਾਵਾ, ਲਗਭਗ 6 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ, ਅਤੇ 57 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਇਆ ਜਾ ਸਕੇ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੁਧਿਆਣਾ ਵਿੱਚ ਕੀਤੀ ਗਈ ਰੈਲੀ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰਨ ਵਿੱਚ ਸਫ਼ਲ ਰਹੀ। ਉਨ੍ਹਾਂ ਕਿਹਾ ਕਿ ਪੰਚ-ਸਰਪੰਚ ਅਤੇ ਨਗਰ ਕੌਂਸਲਰ ਨਸ਼ਿਆਂ ਵਿਰੁੱਧ ਚਲਾਈ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਬਜਟ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਲਈ ਐਂਟੀ ਡਰੋਨ ਸਿਸਟਮ ਅਤੇ ਨਸ਼ਾ ਜਨਗਣਨਾ ਲਈ ਬਜਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕਰੀਬ 980 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਨਸ਼ਿਆਂ ਦੀ ਲਾਹਨਤ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਵੀ ਫੈਲ ਚੁੱਕੀ ਹੈ ਪਰ ਕੀ ਕਾਂਗਰਸ ਜਾਂ ਭਾਜਪਾ ਦੀ ਅਗਵਾਈ ਵਾਲੇ ਕਿਸੇ ਸੂਬੇ ਨੇ ਕਦੇ ਅਜਿਹੀ ਕਾਰਵਾਈ ਸ਼ੁਰੂ ਕੀਤੀ ਹੈ?

ਪਿਛਲੀਆਂ ਸੂਬਾ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਨੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਸਰਕਾਰਾਂ ‘ਤੇ ਨਸ਼ਿਆਂ ਦੇ ਸੰਕਟ ਨੂੰ ਹੱਲ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਾਰ ਹਫ਼ਤਿਆਂ ਅੰਦਰ ਨਸ਼ਿਆਂ ਦਾ ਖਾਤਮਾ ਕਰਨ ਦੇ ਵਾਅਦਿਆਂ ਦੇ ਬਾਵਜੂਦ ਸਮੱਸਿਆ ਬਰਕਰਾਰ ਰਹੀ। ਵਿੱਤ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਪਿਛਲੇ ਤਿੰਨ ਸਾਲਾਂ ਤੋਂ ਅਣਥੱਕ ਮਿਹਨਤ ਕਰ ਰਹੀ ਹੈ, ਜਿਸ ਵਿੱਚ ‘ਯੁੱਧ ਨਾਸ਼ੀਅਨ ਵਿਰੁਧ’ ਮੁਹਿੰਮ ਇਸ ਅਲਾਮਤ ਨੂੰ ਖਤਮ ਕਰਨ ਲਈ ਇੱਕ ਨਿਰਣਾਇਕ ਯਤਨ ਸਾਬਿਤ ਹੋਵੇਗੀ।

Tags: BREAKING NEWSBreaking news in PunjabiHarpal Singh CheemaLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

Most Popular

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 19-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 