Weather Update : ਸੂਬੇ ‘ਚ ਬਦਲੇਗਾ ਮੌਸਮ ; ਮੀਂਹ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ
ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਇਸ ਦੇ ਬਾਵਜੂਦ ਅੱਜ ਸੂਬੇ ਭਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਪਟਿਆਲਾ ਜ਼ਿਲ੍ਹੇ ਵਿੱਚ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਅੱਜ ਸੂਬੇ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਮਾਨਸਾ, ਬਠਿੰਡਾ ਅਤੇ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਟਿਆਲਾ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























