• Latest
  • Trending
PUNJAB: ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ – ਚੀਮਾ

PUNJAB: ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ – ਚੀਮਾ

2 years ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 minutes ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

34 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

56 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

2 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

2 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

13 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

13 hours ago
Hindi News
English News
Friday, November 13, 2026
No Result
View All Result
23 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ – ਚੀਮਾ

ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

April 11, 2025
in ਖਬਰਾਂ, ਪੰਜਾਬ
PUNJAB: ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ – ਚੀਮਾ

PUNJAB: ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ – ਚੀਮਾ

ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਚੰਡੀਗੜ੍ਹ, 11 ਅਪ੍ਰੈਲ (ਵਿਸ਼ਵ ਵਾਰਤਾ):- PUNJAB ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੀ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ ‘ਤੇ ਨਿਯੁਕਤੀ ਜ਼ਰੀਏ ਉਨ੍ਹਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣ ਲਈ ਆਰਡੀਨੈਂਸ ਜਾਰੀ ਕਰਕੇ ਇਤਿਹਾਸਕ ਫੈਸਲਾ ਲਿਆ ਹੈ, ਜੋ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇੱਕ ਵੱਡਾ ਕਦਮ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਹੋਰ ਪਾਰਟੀਆਂ ਨੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਸਸ਼ਕਤ ਨਾ ਬਣਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਦੇ ਉਲਟ ਆਮ ਆਦਮੀ ਪਾਰਟੀ ਨੇ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਵਰਗੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਹਰ ਸੰਭਵ ਕਦਮ ਚੁੱਕਿਆ ਹੈ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕੈਬਨਿਟ ‘ਚ ਲਿਆ ਗਿਆ ਫੈਸਲਾ ਇਸ ਦਿਸ਼ਾ ਵਿੱਚ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸ. ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਲਾਅ ਆਫ਼ਿਸਰਜ਼ ਐਂਗੇਜਮੈਂਟ ਐਕਟ 2017 ਲਿਆਉਣ ਦੇ ਕਦਮ ਦਾ ਸਖ਼ਤ ਵਿਰੋਧ ਕੀਤਾ ਸੀ ਕਿਉਂਕਿ ਇਹ ਐਕਟ ਕਮਜ਼ੋਰ ਵਰਗਾਂ ਨੂੰ ਯੋਗ ਪ੍ਰਤੀਨਿਧਤਾ ਤੋਂ ਵਾਂਝਾ ਰੱਖਦਾ ਹੈ, ਜੋ ਕਿ ਉਨ੍ਹਾਂ ਨਾਲ ਸਰਾਸਰ ਅਨਿਆਂ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਅੱਜ ਕੈਬਨਿਟ ਨੇ ਪੰਜਾਬ ਲਾਅ ਆਫ਼ਿਸਰਜ਼ ਐਂਗੇਜਮੈਂਟ ਐਕਟ 2017 ਵਿੱਚ ਸੋਧ ਲਈ ਇੱਕ ਆਰਡੀਨੈਂਸ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਮੌਜੂਦਾ ਸਾਲਾਨਾ ਆਮਦਨ ਸਲੈਬ ਨੂੰ 50 ਫੀਸਦ ਤੱਕ ਘਟਾ ਕੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਕਾਨੂੰਨ ਅਧਿਕਾਰੀਆਂ ਦੀ ਠੇਕੇ ‘ਤੇ ਭਰਤੀ ਲਈ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣਾ ਹੈ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦਾ ਉਦੇਸ਼ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਨੂੰ ਪੰਜਾਬ ਦੇ ਏ.ਜੀ. ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ ‘ਤੇ ਭਰਤੀ ਜ਼ਰੀਏ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰਨਾ ਹੈ

ਇਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਰਾਜ ਦੇ ਸੁਧਾਰ ਟਰੱਸਟਾਂ ਦੇ ਅਲਾਟੀਆਂ ਲਈ ਗੈਰ-ਉਸਾਰੀ ਫੀਸ ਅਤੇ ਬਕਾਇਆ ਅਲਾਟਮੈਂਟ ਰਕਮ ਸਬੰਧੀ ਵਨ ਟਾਈਮ ਰਲੈਕਸ਼ੇਸਨ (ਓਟੀਆਰ) ਨੀਤੀ ਨੂੰ ਵੀ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਅਲਾਟੀਆਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਉਨ੍ਹਾਂ ਦਾ ਜੁਰਮਾਨਾ ਵਿਆਜ ਮੁਆਫ਼ ਹੋ ਜਾਵੇਗਾ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭੂਗੋਲਿਕ ਅਤੇ ਪ੍ਰਸ਼ਾਸਕੀ ਇਕਸਾਰਤਾ, ਕੁਸ਼ਲਤਾ, ਲਾਗਤ ਅਨੁਕੂਲਤਾ ਅਤੇ ਵਿਧਾਨਕ ਤਾਲਮੇਲ ਬਣਾਈ ਰੱਖਣ ਲਈ ਮੰਤਰੀ ਮੰਡਲ ਨੇ ਸੂਬੇ ਵਿੱਚ ਮੌਜੂਦਾ ਬਲਾਕਾਂ ਦੇ ਪੁਨਰਗਠਨ ਅਤੇ ਉਨ੍ਹਾਂ ਨੂੰ ਤਕਰਸੰਗਤ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਵਡੇਰੇ ਜਨਤਕ ਹਿੱਤ ਵਿੱਚ ਇਨ੍ਹਾਂ ਬਲਾਕਾਂ ਦੇ ਬਿਹਤਰ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਬਲਾਕਾਂ ਦਾ ਪੁਨਰਗਠਨ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਮੈਡੀਕਲ ਕਾਲਜਾਂ ਵਿੱਚ ਸੇਵਾ ਨਿਭਾ ਰਹੇ ਡਾਕਟਰਾਂ ਅਤੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ ਮੌਜੂਦਾ 62 ਸਾਲ ਤੋਂ ਵਧਾ ਕੇ 65 ਸਾਲ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ। ਇਸ ਨਾਲ ਮੈਡੀਕਲ ਕਾਲਜਾਂ ਵਿੱਚ ਬਿਨਾਂ ਕਿਸੇ ਰੁਕਾਵਟ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ ਜਿਸ ਨਾਲ ਇਨ੍ਹਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਵੱਡਾ ਫਾਇਦਾ ਹੋਵੇਗਾ। ਸ. ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਮੰਤਰੀ ਮੰਡਲ ਨੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ
ਸੇਵਾਮੁਕਤ ਹੋਣ ਵਾਲੇ ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤ ਕਰਨ ਲਈ ਵੀ ਸਹਿਮਤੀ ਦਿੱਤੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਨ੍ਹਾਂ ਡਾਕਟਰਾਂ ਨੂੰ ਵਡੇਰੇ ਲੋਕ ਹਿੱਤ ਵਿੱਚ ਹਰ ਸਾਲ ਲੋੜ ਅਨੁਸਾਰ ਨਿਯੁਕਤ ਕੀਤਾ ਜਾਵੇਗਾ।
——

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) 💫💫ਜਦੋਂ ਅਸੀਂ ਆਪਣੇ ਮੌਜੂਦਾ ਰੂਪ ਨਾਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 