• Latest
  • Trending
PUNJAB : ਸੁਖਬੀਰ ਸਿੰਘ ਬਾਦਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਬਣੇ ਪ੍ਰਧਾਨ

PUNJAB : ਸੁਖਬੀਰ ਸਿੰਘ ਬਾਦਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਬਣੇ ਪ੍ਰਧਾਨ

2 years ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

34 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

43 minutes ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

51 minutes ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

4 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

4 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

5 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸੁਖਬੀਰ ਸਿੰਘ ਬਾਦਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਬਣੇ ਪ੍ਰਧਾਨ

April 12, 2025
in ਸਿਆਸੀ, ਪੰਜਾਬ
PUNJAB : ਸੁਖਬੀਰ ਸਿੰਘ ਬਾਦਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਬਣੇ ਪ੍ਰਧਾਨ

PUNJAB : ਸੁਖਬੀਰ ਸਿੰਘ ਬਾਦਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਬਣੇ ਪ੍ਰਧਾਨ

  • ਡੈਲੀਗੇਟਸ ਵੱਲੋਂ ਨਵੀਂ ਵਰਕਿੰਗ ਕਮੇਟੀ ਦੇ ਗਠਨ ਲਈ ਪ੍ਰਧਾਨ ਨੂੰ ਸੌਂਪੇ ਅਧਿਕਾਰ
  • ਪੰਥ ਤੇ ਪੰਜਾਬ ਦੀ ਅਣਖ ਦੇ ਮਾਮਲੇ ’ਤੇ ਕੋਈ ਸਮਝੌਤਾ ਨਹੀਂ ਹੋਵੇਗਾ : ਸੁਖਬੀਰ ਬਾਦਲ

ਅੰਮ੍ਰਿਤਸਰ, 12 ਅਪ੍ਰੈਲ(ਵਿਸ਼ਵ ਵਾਰਤਾ)PUNJAB : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਸੈਸ਼ਨ ਵਿਚ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਨਾਂ ਪੇਸ਼ ਕੀਤਾ ਜਿਸਦੀ ਤਾਈਦ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਕੀਤੀ ਤੇ ਤਾਈਦ ਦੀ ਮਜੀਦ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕੀਤੀ।

ਡੈਲੀਗੇਟਸ ਨੇ ਕਿਸੇ ਹੋਰ ਉਮੀਦਵਾਰ ਦਾ ਨਾਂ ਪੇਸ਼ ਨਹੀਂ ਕੀਤਾ ਜਿਸ ਮਗਰੋਂ ਪਾਰਟੀ ਦੇ ਮੁੱਖ ਚੋਣ ਅਫਸਰ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ’ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੀ ਗੂੰਜ ਵਿਚ ਐਲਾਨ ਕੀਤਾ ਕਿ ਸਰਦਾਰ ਬਾਦਲ ਪਾਰਟੀ ਪ੍ਰਧਾਨ ਚੁਣੇ ਗਏ ਹਨ।ਡੈਲੀਗੇਟਸ ਨੇ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ ਦੇ ਗਠਨ ਲਈ ਵੀ ਪ੍ਰਧਾਨ ਨੂੰ ਅਧਿਕਾਰ ਸੌਂਪੇ।

ਪ੍ਰਧਾਨ ਵਜੋਂ ਚੋਣ ਉਪਰੰਤ ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਮੈਂ ਤੁਹਾਨੂੰ ਇਹ ਪੱਕਾ ਵਾਅਦਾ ਕਰਦਾ ਹਾਂ ਕਿ ਖਾਲਸਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਾਣ ਸਨਮਾਨ ਤੇ ਅਣਖ ਦੇ ਮਾਮਲੇ ’ਚ ਉਹ ਕਦੇ ਕੋਈ ਸਮਝੌਤਾ ਨਹੀਂ ਕਰਨਗੇ।

ਵਡੇਰੀ ਪੰਥਕ ਏਕਤਾ ਦਾ ਸੱਦਾ ਦਿੰਦਿਆਂ ਉਹਨਾਂ ਨੇ ਅਕਾਲੀ ਦਲ ਤੋਂ ਦੂਰ ਗਏ ਆਗੂਆਂ ਨੂੰ ਅਪੀਲ ਕੀਤੀ ਕਿ ਆਪਸੀ ਮਤਭੇਦ ਭੁਲਾ ਕੇ ਅਕਾਲੀ ਦਲ ਦੇ ਬੈਨਰ ਹੇਠ ਪੰਥਕ ਮੁੱਖ ਧਾਰਾ ਵਿਚ ਸ਼ਾਮਲ ਹੋਣ। ਉਹਨਾਂ ਕਿਹਾ ਕਿ ਅਸੀਂ ਖਾਲਸਾ ਪੰਥ ਤੇ ਪੰਜਾਬ ਪ੍ਰਤੀ ਸਮਰਪਿਤ ਹਾਂ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਕਿਵੇਂ ਅਕਾਲੀ ਦਲ ਅਤੇ ਇਸਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਗਈ। ਉਹਨਾਂ ਕਿਹਾ ਕਿ ਪਹਿਲਾਂ ਇਹ ਸਾਜ਼ਿਸ਼ ਉਦੋਂ ਸ਼ੁਰੂ ਹੋਈ ਜਦੋਂ ਪਾਰਟੀ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਅਕਾਲੀ ਦਲ ਐਨ ਡੀ ਏ ਨਾਲੋਂ ਵੱਖ ਹੋਈ। ਉਹਨਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਇਹ ਸਾਜ਼ਿਸ਼ ਹੋਰ ਤੇਜ਼ ਹੋਈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਦੋਂ ਅਸੀਂ ਐਨ ਡੀ ਏ ਨਾਲੋਂ ਵੱਖ ਹੋਏ ਤਾਂ ਕੇਂਦਰ ਸਰਕਾਰ ਨੇ ਆਪਣੀਆਂ ਕਠਪੁਤਲੀਆਂ ਅੱਗੇ ਕੰਮ ’ਤੇ ਲਗਾ ਦਿੱਤੀਆਂ। ਸ੍ਰੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਬੋਰਡਾਂ ਦਾ ਵਿਸਥਾਰ ਕਰਦਿਆਂ ਇਹਨਾਂ ਨੂੰ ਸਰਕਾਰੀ ਕੰਟਰੋਲ ਹੇਠ ਲਿਆਂਦਾ ਗਿਆ। ਕੇਂਦਰ ਸਰਕਾਰ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਨੂੰ ਭਾਜਪਾ ਵਿਚ ਸ਼ਾਮਲ ਕਰਵਾ ਕੇ ਇਸਦਾ ਕੰਟਰੋਲ ਆਪਣੇ ਹੇਠ ਲੈ ਲਿਆ ਤੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ’ਕੌਮ’ ਦੇ ਫੈਸਲੇ ਅਜਿਹੀਆਂ ਤਾਕਤਾਂ ਵੱਲੋਂ ਆਪਣੀ ਮਰਜ਼ੀ ਨਾਲ ਕਰਵਾਏ ਜਾਣ ਲੱਗੇ। ਉਹਨਾਂ ਕਿਹਾ ਕਿ ਸਾਡੇ ਸਤਿਕਾਰਯੋਗ ਜਥੇਦਾਰ ਜਿਹਨਾਂ ਨੂੰ ਪੰਥਕ ਹਿੱਤਾਂ ਦੇ ਰਾਖੇ ਵਜੋਂ ਕੰਮ ਕਰਨਾ ਚਾਹੀਦਾ ਸੀ, ਉਹ ਵੀ ਇਹਨਾਂ ਤਾਕਤਾਂ ਦੇ ਹੱਥਾਂ ਵਿਚ ਖੇਡਣ ਲੱਗ ਪਏ। ਉਹਨਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦੇਣਾ ਚਾਹੁੰਦੇ ਹਨ ਜਿਸਨੇ ਸਾਡੇ ਤਖ਼ਤਾਂ ਤੋਂ ਇਹਨਾਂ ਸਿੱਖ ਵਿਰੋਧੀ ਤਾਕਤਾਂ ਦਾ ’ਕਬਜ਼ਾ’ ਖ਼ਤਮ ਕਰਵਾਇਆ।

ਉਹਨਾਂ ਨੇ ਡੈਲੀਗੇਟਸ ਨੂੰ ਸੱਦਾ ਦਿੱਤਾ ਕਿ ਉਹ 2027 ਵਿਚ ਅਕਾਲੀ ਦਲ ਨੂੰ ਮੁੜ ਸੱਦਾ ਵਿਚ ਲਿਆਉਣ ਦੀ ਤਿਆਰੀ ਖਿੱਚਣ ਅਤੇ ਕਿਹਾ ਕਿ ਇਕ ਵਾਰ ਵਰਕਰਾਂ ਨੇ ਫੈਸਲਾ ਲੈ ਲਿਆ ਤਾਂ ਅਕਾਲੀ ਦਲ ਸੱਤਾ ਵਿਚ ਜ਼ਰੂਰ ਆਵੇਗਾ। ਉਹਨਾਂ ਕਿਹਾ ਕਿ ਆਪਣੇ ਵੱਲੋਂ ਮੈਂ ਭਰੋਸਾ ਦੁਆਉਂਦਾ ਹਾਂ ਕਿ ਆਮ ਆਦਮੀ ਪਾਰਟੀ ਨੇ ਜਿਸ ਗੈਂਗਸਟਰ ਸਭਿਆਚਾਰ ਤੇ ਨਸ਼ਾ ਮਾਫੀਆ ਦੀ ਪੁਸ਼ਤਪਨਾਹੀ ਕੀਤੀ ਹੋਈ ਹੈ, ਅਕਾਲੀ ਸਰਕਾਰ ਉਸਨੂੰ ਖ਼ਤਮ ਕਰੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਸਰਵ ਪੱਖੀ ਵਿਕਾਸ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਅਸੀਂ ਸੂਬੇ ਵਿਚ ਉਦਯੋਗ ਵਾਪਸ ਲਿਆਵਾਂਗੇ। ਅਸੀਂ ਯਕੀਨੀ ਬਣਾਵਾਂਗੇ ਕਿ ਕਿਸਾਨਾਂ ਤੇ ਕਮਜ਼ੋਰ ਵਰਗਾਂ ਸਹਿਤ ਸਮਾਜ ਦੇ ਸਾਰੇ ਵਰਗਾਂ ਨੂੰ ਬਣਦਾ ਹੱਕ ਮਿਲੇ। ਉਹਨਾਂ ਕਿਹਾ ਕਿ ਮੈਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਦ੍ਰਿੜ੍ਹ ਸੰਕਲਪ ਹਾਂ।

ਨਵੇਂ ਪ੍ਰਧਾਨ ਨੇ ਅਹੁਦਾ ਛੱਡ ਰਹੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਔਖੇ ਵੇਲੇ ਪਾਰਟੀ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ 25 ਅਪ੍ਰੈਲ ਨੂੰ ਲੰਬੀ ਵਿਚ ਮਨਾਈ ਜਾਵੇਗੀ। ਉਹਨਾਂ ਕਿਹਾ ਕਿ ਇਸ ਮੌਕੇ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਅਜਿਹੇ ਹੀ ਪ੍ਰੋਗਰਾਮ ਹਰਿਆਣਾ ਤੇ ਦਿੱਲੀ ਵਿਚ ਹੋਣਗੇ। ਇਸ ਮੌਕੇ ਡੈਲੀਗੇਟ ਸੈਸ਼ਨ ਵਿਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਸੀਨੀਅਰ ਆਗੂਆਂ ਵੱਲੋਂ 18 ਮਤੇ ਪੇਸ਼ ਕੀਤੇ ਗਏ ਜੋ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਗਏ।

👇👇👇👇

RESOULATIONS

ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਸੰਵਿਧਾਨਕ ਤਾਕਤਾਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੀ ਟੀਮ ਨੂੰ ਸੌਂਪਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਭ੍ਰਿਸ਼ਟਾਚਾਰ ਦੇ ਕੇਸਾਂ ਵਿਚ ਜ਼ਮਾਨਤ ’ਤੇ ਬਾਹਰ ਆਏ ਇਹ ਲੋਕ ਸਰਕਾਰੀ ਫਾਈਲਾਂ ਵੇਖ ਰਹੇ ਹਨ। ਪਾਰਟੀ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਢ‌ਹਿ ਢੇਰੀ ਹੋਣ ਦੀ ਵੀ ਨਿਖੇਧੀ ਕੀਤੀ ਅਤੇ ਪੁਲਿਸ ਸਟੇਸ਼ਨਾਂ ’ਤੇ ਗ੍ਰਨੇਡ ਹਮਲਿਆਂ ਅਤੇ ਬਾਬਾ ਸਾਹਿਬ ਬੀ ਆਰ ਅੰਬੇਡਕਰ ਦੇ ਬੁੱਤਾਂ ਤੇ ਮੰਦਿਰਾਂ ਦੀ ਬੇਅਦਬੀ ਕੀਤੇ ਜਾਣ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ।

ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਕੀਤੇ ਇਕਰਾਰ ਮੁਤਾਬਕ ਬੰਦੀ ਸਿੰਘਾਂ ਦੀ ਰਿਹਾਈ ਵੀ ਮੰਗੀ ਅਤੇ ਇਹ ਵੀ ਮੰਗ ਕੀਤੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤੁਰੰਤ ਉਮਰ ਕੈਦ ਵਿਚ ਬਦਲੀ ਜਾਵੇ। ਪਾਰਟੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸਹੀ ਸੰਘੀ ਢਾਂਚਾ ਸਥਾਪਿਤ ਕਰਨ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਵਾਸਤੇ ਹੱਥ ਸਾਂਝੇ ਕਰਨ ਤੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨਿਯਮਿਤ ਤੌਰ ’ਤੇ ਰਾਜਾਂ ਦੀਆਂ ਤਾਕਤਾਂ ਹੜੱਪ ਕਰ ਰਹੀ ਹੈ।

ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਹਰਿਆਣਾ ਦੇ ਪੰਜਾਬੀ ਬ!ਲਦੇ ਇਲਾਕੇ ਅਤੇ ਚੰਡੀਗੜ੍ਹ ਪੰਜਾਬ ਨੂੰ ਦਿੱਤੇ ਜਾਣ,ਅਤੇ ਪਾਰਟੀ ਨੇ ਚੰਡੀਗੜ੍ਹ ਨੂੰ ਸਥਾਈ ਤੌਰ ’ਤੇ ਯੂ ਟੀ ਬਣਾਉਣ ਦੇ ਯਤਨਾਂ ਦੀ ਨਿਖੇਧੀ ਕੀਤੀ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਤੇ ਹੋਰ ਇਲਾਕੇ ਜਿਥੇ ਪੰਜਾਬੀ ਬੋਲਣ ਵਾਲੇ ਲੋਕ ਰਹਿੰਦੇ ਹਨ, ਉਥੇ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ।

ਪਾਰਟੀ ਨੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਦੀ ਨਿਖੇਧੀ ਕੀਤੀ ਤੇ ਹਰਿਆਣਾ ਵਿਚ ਵੱਖਰੀ ਕਮੇਟੀ ਦੇ ਗਠਨ ਵਾਸਤੇ ਭਾਜਪਾ, ਕਾਂਗਰਸ ਤੇ ਆਪ ਨੂੰ ਜ਼ਿੰਮੇਵਾਰ ਠਹਿਰਾਇਆ। ਅਕਾਲੀ ਦਲ ਨੇ ਵਕਘ ਬੋਰਡ ਐਕਟ ਵਿਚ ਕੀਤੀਆਂ ਸੋਧਾਂ ਦੀ ਵੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਇਹ ਸੋਧਾਂ ਤੁਰੰਤ ਖਾਰਜ ਕੀਤੀਆਂ ਜਾਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Most Popular

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
4 weeks ago
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 