• Latest
  • Trending
Ludhiana : ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨਾਲ ਸੰਵਾਦ ਰਚਾਇਆ

Ludhiana : ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨਾਲ ਸੰਵਾਦ ਰਚਾਇਆ

2 years ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

12 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

39 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

1 hour ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

3 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

4 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

4 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana : ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨਾਲ ਸੰਵਾਦ ਰਚਾਇਆ

'ਆਪ' ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

April 12, 2025
in ਖਬਰਾਂ
Ludhiana : ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨਾਲ ਸੰਵਾਦ ਰਚਾਇਆ

Ludhiana : ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨਾਲ ਸੰਵਾਦ ਰਚਾਇਆ

ਲੁਧਿਆਣਾ, 12 ਅਪ੍ਰੈਲ(ਵਿਸ਼ਵ ਵਾਰਤਾ) Ludhiana :  ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਜੂਨ ਤੋਂ ਝੋਨੇ ਦੀ ਜ਼ੋਨ ਵਾਰ ਕਾਸ਼ਤ ਸ਼ੁਰੂ ਕਰਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਅੱਜ ਇੱਥੇ ਸਰਕਾਰ ਕਿਸਾਨ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਹੈ ਅਤੇ ਤਿੰਨ ਜ਼ੋਨਾਂ ਵਿੱਚ ਪੈਂਦੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਕਾਸ਼ਤ 1 ਜੂਨ, 5 ਜੂਨ ਅਤੇ 9 ਜੂਨ ਨੂੰ ਸ਼ੁਰੂ ਹੋ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਕਿਉਂਕਿ ਇਹ ਕੌਮੀ ਅਨਾਜ ਭੰਡਾਰ ਵਿੱਚ 45 ਫੀਸਦੀ ਅਨਾਜ ਦਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਝੋਨੇ ਦੇ ਸੀਜ਼ਨ ਦੇ 70 ਦਿਨਾਂ ਵਿੱਚ ਪੰਜਾਬ ਨੌਂ ਗੋਬਿੰਦ ਸਾਗਰ ਝੀਲਾਂ ਦੇ ਬਰਾਬਰ ਪਾਣੀ ਬਾਹਰ ਕੱਢਦਾ ਹੈ, ਜੋ ਬਹੁਤ ਵੱਡੀ ਮਾਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੰਨਾ ਜ਼ਿਆਦਾ ਪਾਣੀ ਬਾਹਰ ਕੱਢ ਕੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਤੋਂ ਵਾਂਝਾ ਕਰ ਦੇਵਾਂਗੇ, ਜੋ ਸਾਡੀ ਹੋਂਦ ਦਾ ਮੂਲ ਸਰੋਤ ਹੈ।

ਇੱਕ ਉਦਾਹਰਣ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਕਿਲੋ ਝੋਨਾ ਪੈਦਾ ਕਰਨ ਲਈ 4000 ਲੀਟਰ ਪਾਣੀ ਦੀ ਲੋੜ ਹੁੰਦੀ ਹੈ, ਇਸ ਲਈ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਮੁੱਢਲੇ ਵਜੂਦ ਲਈ ਗੰਭੀਰ ਖ਼ਤਰਾ ਪੈਦਾ ਕਰ ਰਿਹਾ ਹੈ, ਜਿਸ ਕਾਰਨ ਸੂਬਾ ਸਰਕਾਰ ਇਸ ਦੇ ਹੱਲ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਕਾਸ਼ਤ 20 ਲੱਖ ਹੈਕਟੇਅਰ ਤੋਂ ਵਧ ਕੇ 32 ਲੱਖ ਹੈਕਟੇਅਰ ਰਕਬੇ ਵਿੱਚ ਹੋ ਗਈ ਹੈ, ਜਿਸ ਕਾਰਨ ਖੇਤਾਂ ਨੂੰ ਸਿੰਜਾਈ ਲਈ ਪਾਣੀ ਦੀ ਲੋੜ ਵੀ ਵਧ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਣ ਲੱਗਾ ਹੈ ਅਤੇ ਕੇਂਦਰ ਸਰਕਾਰ ਦੀ ਇੱਕ ਰਿਪੋਰਟ ਅਨੁਸਾਰ ਇਸ ਵਿੱਚ ਇੱਕ ਮੀਟਰ ਦਾ ਵਾਧਾ ਹੋਇਆ ਹੈ।

ਇੱਕ ਮਿਸਾਲੀ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਲਈ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋਵੇਗੀ। ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਸ੍ਰੀ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਲੁਆਈ ਸ਼ੁਰੂ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਲੁਧਿਆਣਾ, ਮੋਗਾ, ਜਲੰਧਰ, ਮਾਨਸਾ, ਮਲੇਰਕੋਟਲਾ, ਸੰਗਰੂਰ, ਪਟਿਆਲਾ, ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਵਿੱਚ ਲੁਆਈ 9 ਜੂਨ ਤੋਂ ਸ਼ੁਰੂ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਿਜਲੀ ਸਪਲਾਈ ਲਈ ਬੋਝ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿੱਚ ਹੋਣ ਵਾਲੀਆਂ ਦਿੱਕਤਾਂ ਤੋਂ ਬਚਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਫ਼ਸਲ ਦੀ ਜ਼ੋਨ ਵਾਰ ਕਾਸ਼ਤ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲੋੜੀਂਦੀ ਯੋਜਨਾਬੰਦੀ ਅਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਾਣੀ ਦੀ ਵੱਧ ਖਪਤ ਕਰਨ ਵਾਲੀ ਝੋਨੇ ਦੀ ਪੂਸਾ 44 ਕਿਸਮ ਦੀ ਕਾਸ਼ਤ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਮ ਦੀ ਕਾਸ਼ਤ ਲਈ ਲਗਪਗ 152 ਦਿਨ ਲੱਗਦੇ ਹਨ ਅਤੇ ਇਸ ਲਈ ਪ੍ਰਤੀ ਏਕੜ 64 ਲੱਖ ਲੀਟਰ ਪਾਣੀ ਦੀ ਲੋੜ ਹੁੰਦੀ ਹੈ ਅਤੇ ਸਰਕਾਰ ਨੂੰ ਬਿਜਲੀ ਲਈ ਪ੍ਰਤੀ ਏਕੜ 7500 ਰੁਪਏ ਲਾਗਤ ਆਉਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਿਸਮ ਦੀ ਕਾਸ਼ਤ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਲਗਪਗ 19000 ਰੁਪਏ ਦਾ ਖਰਚਾ ਸਹਿਣ ਕਰਨਾ ਪੈਂਦਾ ਹੈ ਅਤੇ ਇਹ ਦੂਜੀਆਂ ਕਿਸਮਾਂ ਨਾਲੋਂ 10 ਫੀਸਦੀ ਵੱਧ ਪਰਾਲੀ ਪੈਦਾ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਨਹਿਰੀ ਪਾਣੀ ਉਪਲਬਧ ਹੈ, ਉੱਥੇ ਰਾਤ ਦੇ ਸਮੇਂ ਅੱਠ ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੋਈ ਯਤਨ ਕਰਨ ਦੀ ਚਿੰਤਾ ਨਹੀਂ ਕੀਤੀ ਅਤੇ ਪੰਜ ਦਰਿਆਵਾਂ ਦੀ ਇਸ ਧਰਤੀ ‘ਤੇ ਟੇਲਾਂ ਉੱਤੇ ਪੈਂਦੇ ਕਿਸਾਨਾਂ ਨੂੰ ਕਦੇ ਵੀ ਪਾਣੀ ਨਹੀਂ ਮਿਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਉਸ ਸਮੇਂ ਸੂਬੇ ਵਿੱਚ ਸਿੰਜਾਈ ਲਈ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ 75 ਫੀਸਦੀ ਨਹਿਰੀ ਪਾਣੀ ਸਿੰਜਾਈ ਦੇ ਉਦੇਸ਼ਾਂ ਲਈ ਵਰਤਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਸਿੰਜਾਈ ਲਈ ਵਰਦਾਨ ਹੈ ਕਿਉਂਕਿ ਇਹ ਖਣਿਜਾਂ ਨਾਲ ਭਰਪੂਰ ਪਾਣੀ ਇੱਕ ਪਾਸੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਂਦਾ ਹੈ ਅਤੇ ਦੂਜੇ ਪਾਸੇ ਧਰਤੀ ਹੇਠਲੇ ਪਾਣੀ ‘ਤੇ ਦਬਾਅ ਘਟਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਿਜਲੀ ਖੇਤਰ ‘ਤੇ ਬੋਝ ਨੂੰ ਵੀ ਘਟਾਉਂਦਾ ਹੈ, ਜਿਸ ਨਾਲ ਸੂਬਾ ਸਰਕਾਰ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਕੱਢਣ ਲਈ ਮੱਕੀ ਵਰਗੀਆਂ ਬਦਲਵੀਆਂ ਫਸਲਾਂ ‘ਤੇ ਢੁਕਵੀਂ ਮਾਰਕੀਟਿੰਗ ਅਤੇ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਾਉਣ ਲਈ ਸੀਜ਼ਨ ਦੌਰਾਨ ਡੀ.ਏ.ਪੀ. ਅਤੇ ਯੂਰੀਆ ਦੀ ਬਲੈਕ ਨਹੀਂ ਹੋਣ ਦਿੱਤੀ ਜਾਵੇਗੀ। ਖੇਤੀਬਾੜੀ ਨੂੰ ਲਾਭਦਾਇਕ ਕਿੱਤਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੌਜੂਦਾ ਖੇਤੀਬਾੜੀ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵਧਦੀਆਂ ਲਾਗਤਾਂ ਅਤੇ ਘਟਦੀ ਆਮਦਨ ਕਾਰਨ ਖੇਤੀਬਾੜੀ ਹੁਣ ਲਾਭਦਾਇਕ ਨਹੀਂ ਰਹੀ।ਉਨ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਸੂਬੇ ਦੇ ਕਿਸਾਨ ਦੁਰਾਹੇ ‘ਤੇ ਹਨ। ਉਨ੍ਹਾਂ ਕਿਹਾ ਕਿ ਇਸ ਸੰਵਾਦ ਦਾ ਇੱਕੋ ਇੱਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਸਬੰਧਤ ਧਿਰਾਂ ਵਿਚਕਾਰ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਜ਼ਰੂਰਤਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦਾ 80 ਫੀਸਦੀ ਉਤਪਾਦਨ ਕਰਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਉਤਪਾਦਨ ਨੂੰ ਹੋਰ ਵਧਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਬਾਸਮਤੀ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਨਾਲ ਹੀ ਪਾਣੀ ਦੇ ਰੂਪ ਵਿੱਚ ਕੀਮਤੀ ਕੁਦਰਤੀ ਸਰੋਤ ਦੀ ਬੱਚਤ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸੂਬੇ ਭਰ ਵਿੱਚ ਬਾਸਮਤੀ ਦੀ ਉੱਚ ਕਾਸ਼ਤ ਕਰਨ ਦਾ ਸੱਦਾ ਦਿੱਤਾ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਕਿ ਉਨ੍ਹਾਂ ਨੂੰ ਬਾਸਮਤੀ ਦੀ ਕਾਸ਼ਤ ਵਿੱਚ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਬਾਸਮਤੀ ਦੀ ਕਾਸ਼ਤ ‘ਤੇ ਨਿਸ਼ਚਤ ਕੀਮਤ ਉਪਲਬਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Most Popular

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

by Navjot
4 weeks ago
0

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ    ਨਵੀਂ ਦਿੱਲੀ, 8 ਅਕਤੂਬਰ (ਵਿਸ਼ਵ ਵਾਰਤਾ): ਕੈਨੇਡੀਅਨ ਕਲਾਸੀਕਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 