Pratap Bajwa : ਪ੍ਰਤਾਪ ਸਿੰਘ ਬਾਜਵਾ ਤੋਂ ਪੁੱਛਗਿੱਛ ਜਾਰੀ

ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ) Pratap Bajwa : ਪ੍ਰਤਾਪ ਸਿੰਘ ਬਾਜਵਾ ਤੋਂ ਮੋਹਾਲੀ ਸਾਈਬਰ ਕ੍ਰਾਈਮ ਥਾਣਾ ਫ਼ੇਜ਼-7 ਵਿਖੇ ਪਿਛਲੇ ਕਰੀਬ ਸਾਢੇ ਤਿੰਨ ਘੰਟੇ ਤੋਂ ਪੁੱਛ ਗਿੱਛ ਜਾਰੀ ਹੈ। ਉਨ੍ਹਾਂ ਦੇ ਸਮਰਥਨ ਵਿਚ ਵਿਰੋਧੀ ਧਿਰ ਦੇ ਆਗੂ ਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਮੁਹਾਲੀ ਥਾਣੇ ਅੱਗੇ ਧਰਨਾ ਦੇ ਰਹੇ ਹਨ।

ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਸੰਬੰਧੀ ਦਿੱਤੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਂਗਰਸੀ ਇਸ ਗੱਲ ਤੋਂ ਨਾਰਾਜ਼ ਹਨ। ਉਹ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਹਨ।
ਦਰਅਸਲ ਇਹ ਮਾਮਲਾ ਪ੍ਰਤਾਪ ਸਿੰਘ ਬਾਜਵਾ ਦੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਨਾਲ ਜੁੜਿਆ ਹੋਇਆ ਹੈ। ਜਿਸ ਵਿੱਚ ਬਾਜਵਾ ਨੇ ਕਿਹਾ ਸੀ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਹੋ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।” ਜਿਸਤੋਂ ਬਾਅਦ ਬਾਜਵਾ ਵਿਰੁੱਧ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ।
ਦੱਸ ਦਈਏ ਕਿ ਅੱਜ ਸਵੇਰੇ ਹੀ ਬਾਜਵਾ ਨੇ ਐਫਆਈਆਰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋਣ ਦੀ ਸੰਭਾਵਨਾ ਹੈ। ਬਾਜਵਾ ਦਾ ਕਹਿਣਾ ਹੈ ਕਿ ਰਾਜਨੀਤੀ ਦੇ ਹਿੱਸੇ ਵਜੋਂ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























