• Latest
  • Trending
Punjab Government ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ: ਹਰਪਾਲ ਸਿੰਘ ਚੀਮਾ

Punjab Government ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ: ਹਰਪਾਲ ਸਿੰਘ ਚੀਮਾ

2 years ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

18 minutes ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

55 minutes ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

3 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

3 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

14 hours ago
Hindi News
English News
Friday, November 13, 2026
No Result
View All Result
26 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ: ਹਰਪਾਲ ਸਿੰਘ ਚੀਮਾ

April 15, 2025
in ਖਬਰਾਂ, ਪੰਜਾਬ
Punjab Government ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ: ਹਰਪਾਲ ਸਿੰਘ ਚੀਮਾ

Punjab Government ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ: ਹਰਪਾਲ ਸਿੰਘ ਚੀਮਾ

  • ’ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ, ਨਕਲ ਮੁਹੱਈਆ ਕਰਨ ਦੀ ਸੇਵਾ, ਆਮਦਨੀ ਸਰਟੀਫਿਕੇਟ ਜਾਰੀ ਕਰਨ, ਅਤੇ ਮਾਲੀਆ ਰਿਕਾਰਡਾਂ ਦੀ ਜਾਂਚ ਦੇ ਸੰਬੰਧ ਵਿੱਚ ਬਕਾਇਆ ਪਏ ਮਾਮਲੇ 30 ਅਪ੍ਰੈਲ ਤੱਕ ਨਿਪਟਾਏ ਜਾਣਗੇ
  • 1 ਮਈ ਤੋਂ ‘ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ ਲਈ ਨਿਰਧਾਰਤ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾ
  • ਡਿਪਟੀ ਕਮਿਸ਼ਨਰ ਰੋਜ਼ਾਨਾ ਦੇ ਆਧਾਰ ‘ਤੇ ਬਕਾਇਆ ਮਾਮਲਿਆਂ ਦੀ ਨਿਗਰਾਨੀ ਕਰਨਗੇ
  • ਇੰਤਕਾਲਾਂ ਸਬੰਧੀ ਬੇਨਤੀਆਂ ਸਿੱਧੇ ਤੌਰ ‘ਤੇ ਮਾਲ ਵਿਭਾਗ ਦੀ ਵੈੱਬਸਾਈਟ ਰਾਹੀਂ ਕਰਵਾਈਆਂ ਜਾ ਸਕਣਗੀਆਂ ਜਮ੍ਹਾ
  • ਸੇਵਾਵਾਂ ਵਿੱਚ ਦੇਰੀ ਜਾਂ ਭ੍ਰਿਸ਼ਟਾਚਾਰ ਲਈ ਜ਼ਿੰਮੇਵਾਰ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 15 ਅਪ੍ਰੈਲ ( ਵਿਸ਼ਵ ਵਾਰਤਾ ):- ਮਾਲ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਅਤੇ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਬਿਨਾ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ, ਨਕਲ ਮੁਹੱਈਆ ਕਰਨ ਦੀ ਸੇਵਾ, ਆਮਦਨੀ ਸਰਟੀਫਿਕੇਟ ਜਾਰੀ ਕਰਨ, ਅਤੇ ਮਾਲੀਆ ਰਿਕਾਰਡਾਂ ਦੀ ਜਾਂਚ ਸਬੰਧੀ ਸਾਰੇ ਬਕਾਇਆ ਕੇਸਾਂ ਦਾ ਨਿਪਟਾਰਾ 30 ਅਪ੍ਰੈਲ 2025 ਤੱਕ ਕਰਨ ਸਮੇਤ ਕਈ ਅਹਿਮ ਉਪਾਵਾਂ ਦਾ ਐਲਾਨ ਕੀਤਾ।

ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕਰਨ ਮੌਕੇ ਉਨ੍ਹਾਂ ਨਾਲ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅਤੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਵੀ ਹਾਜਿਰ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਲ ਵਿਭਾਗ ਨੂੰ ਪਿਛਲੇ ਇੱਕ ਸਾਲ ਵਿੱਚ ਬਿਨਾ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ਸਬੰਧੀ 8,42,362, ਨਕਲ ਮੁਹੱਈਆ ਕਰਨ ਦੀ ਸੇਵਾ ਸਬੰਧੀ 31164, ਆਮਦਨੀ ਸਰਟੀਫਿਕੇਟ ਜਾਰੀ ਕਰਨ ਸਬੰਧੀ 533054, ਅਤੇ ਮਾਲੀਆ ਰਿਕਾਰਡਾਂ ਦੀ ਜਾਂਚ ਸਬੰਧੀ 173140 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 26658, 17400, 4362 ਅਤੇ 2123 ਨਿਰਧਾਰਤ ਸਮਾਂ ਸੀਮਾ ਤੋਂ ਬਾਹਰ ਲੰਬਿਤ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਬਕਾਇਆ ਕੇਸਾਂ ਦਾ ਨਿਪਟਾਰਾ 30 ਅਪਰੈਲ ਤੱਕ ਕਰ ਦਿੱਤਾ ਜਾਵੇਗਾ।

ਇਸ ਮੌਕੇ ਬਿਨਾ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ਲਈ 1 ਮਈ, 2025 ਤੋਂ ਨਿਰਧਾਰਤ ਸਮਾਂ 45 ਦਿਨ ਤੋਂ ਘਟਾ ਕੇ 30 ਦਿਨ ਕਰਨ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਕਾਇਆ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਹੁਣ ਰੋਜ਼ਾਨਾ ਦੇ ਆਧਾਰ ‘ਤੇ ਬਕਾਇਆ ਪਏ ਕੇਸਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਨਕਲ ਸੇਵਾ ਲਈ ਨਿਰਧਾਰਤ ਸਮਾਂ ਸੀਮਾ 10 ਦਿਨ, ਆਮਦਨ ਸਰਟੀਫਿਕੇਟ ਲਈ 15 ਦਿਨ ਅਤੇ ਮਾਲ ਰਿਕਾਰਡ ਦੀ ਜਾਂਚ ਲਈ 7 ਦਿਨ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਮਾਲ ਵਿਭਾਗ ਦੇ ਸਬੰਧਤ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਦੀ ਨਿਰਧਾਰਿਤ ਸਮਾਂ ਸੀਮਾਂ ਅਨੁਸਾਰ ਸੇਵਾਵਾਂ ਪ੍ਰਦਾਨ ਕਰਨ ਲਈ ਜਵਾਬਦੇਹੀ ਤੈਅ ਕੀਤੀ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਦੀ ਸੂਰਤ ਵਿੱਚ ਉਨ੍ਹਾਂ ਖਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੇਵਾਵਾਂ ਵਿੱਚ ਦੇਰੀ ਅਤੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮਾਲ ਵਿਭਾਗ ਦੀ ਵੈੱਬਸਾਈਟ www.jamabandi.punjab.gov.in. ਰਾਹੀਂ ਨਾਗਰਿਕਾਂ ਨੂੰ ਇੰਤਕਾਲਾਂ ਲਈ ਸਿੱਧੇ ਤੌਰ ‘ਤੇ ਬੇਨਤੀਆਂ ਜਮ੍ਹਾਂ ਕਰਾਉਣ ਦੀ ਸਹੂਲਤ ਦੇਣ ਵਾਲੇ ਔਨਲਾਈਨ ਮਾਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਡਿਜੀਟਲ ਪਹੁੰਚ ਦਾ ਉਦੇਸ਼ ਕਾਰਜ-ਪ੍ਰਣਾਲੀ ਨੂੰ ਸਰਲ ਬਣਾਉਣਾ ਅਤੇ ਕਾਰਜਕੁਸ਼ਲਤਾ ਅਤੇ ਜਵਾਬਦੇਹੀ ਨੂੰ ਵਧਾ ਕੇ ਲੋਕਾਂ ਦੇ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਦੌਰਿਆਂ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਇੰਤਕਾਲ ਪ੍ਰਾਪਤ ਕਰਨ ਸਬੰਧੀ ਪਹਿਲਾਂ ਵਾਲੀ ਗੁੰਝਲਦਾਰ ਪ੍ਰਕਿਰਿਆ ਕਾਰਨ ਅਕਸਰ ਵਿਅਕਤੀਆਂ ਨੂੰ ਪਟਵਾਰੀਆਂ, ਕਾਨੂੰਗੋ ਅਤੇ ਤਹਿਸੀਲਦਾਰਾਂ ਸਮੇਤ ਕਈਆਂ ਤੱਕ ਪਹੁੰਚ ਕਰਨੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਕ੍ਰਿਆ ਨਾਲ ਨਾ ਸਿਰਫ਼ ਬੇਲੋੜੀ ਪ੍ਰੇਸ਼ਾਨੀ ਹੁੰਦੀ ਹੈ ਸਗੋਂ ਭ੍ਰਿਸ਼ਟਾਚਾਰ ਲਈ ਵੀ ਰਾਹ ਖੁੱਲ੍ਹਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਨਕਲ ਸੇਵਾ, ਆਮਦਨੀ ਸਰਟੀਫਿਕੇਟ ਜਾਰੀ ਕਰਨ ਅਤੇ ਮਾਲ ਰਿਕਾਰਡ ਦੀ ਜਾਂਚ ਵਰਗੀਆਂ ਸੇਵਾਵਾਂ,ਭਾਵੇਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਹਨ ਪਰ ਨਾਗਰਿਕਾਂ ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਾਉਣ ਲਈ ਵੱਖ-ਵੱਖ ਦਫਤਰਾਂ ਜਿਵੇਂ ਕਿ ਡੀਸੀ ਦਫਤਰਾਂ, ਤਹਿਸੀਲਾਂ ਅਤੇ ਮਿਉਂਸਪਲ ਕਮੇਟੀਆਂ ਦਾ ਦੌਰਾ ਕਰਨ ਲਈ ਮਜ਼ਬੂਰ ਹੋਣਾ ਪੈਂਦਾ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਾਸਨ ਵਿੱਚ ਸੁਧਾਰ ਅਤੇ ਜਨਤਕ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੀ ਅਟੱਲ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ, ਨਿਸ਼ਚਿਤ ਸਮਾਂ ਸੀਮਾ ਵਿੱਚ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਦਫਤਰਾਂ ਵਿੱਚ ਜਾਣ ਸਮੇਂ ਨਾਗਰਿਕਾਂ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Most Popular

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
4 days ago
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 