PUNJAB : ਪੰਜਾਬ ਸਰਕਾਰ ਦੇ ਮੁੱਖ ਗਵਰਨੈਂਸ ਅਫਸਰ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 16ਅਪ੍ਰੈਲ(ਵਿਸ਼ਵ ਵਾਰਤਾ) PUNJAB :ਪੰਜਾਬ ਸਰਕਾਰ ਦੇ ਮੁੱਖ ਗਵਰਨੈਂਸ ਅਫਸਰ ਨਵਲ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫਾ ਦਿੱਤਾ ਹੈ।
ਉਹਨਾਂ ਨੂੰ ਪ੍ਰਸ਼ਾਸਕੀ ਸੁਧਾਰ ਤੇ ਆਈ ਟੀ ਵਿਭਾਗ ਵਿਚ ਤਾਇਨਾਤ ਕੀਤਾ ਗਿਆ ਸੀ ਤੇ ਸਾਰੇ ਹੀ ਸਰਕਾਰੀ ਵਿਭਾਗ ਉਹਨਾਂ ਨੂੰ ਰਿਪੋਰਟ ਕਰਦੇ ਸਨ। ਉਹਨਾਂ ਦੀ ਨਿਯੁਕਤੀ ਵਾਸਤੇ ਤਕਰੀਬਨ ਦੋ ਸਾਲ ਪਹਿਲਾਂ ਚੀਫ ਗਵਰਨੈਂਸ ਅਫਸਰ ਦੀ ਆਸਾਮੀ ਦੀ ਸਿਰਜਣਾ ਕੀਤੀ ਗਈ ਸੀ। ਉਹਨਾਂ ਨੂੰ ਅਕਸਰ ਮੁੱਖ ਸਕੱਤਰ ਵੱਲੋਂ ਲਈਆਂ ਜਾਂਦੀਆਂ ਮੀਟਿੰਗਾਂ ਵਿਚ ਵੇਖਿਆ ਜਾਂਦਾ ਸੀ ਤੇ ਇਹ ਇਕ ਵਾਰ ਸਿਆਸੀ ਮੁੱਦਾ ਵੀ ਬਣ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















