• Latest
  • Trending
“Punjab ਸਿੱਖਿਆ ਕ੍ਰਾਂਤੀ” ਤਹਿਤ Ludhiana ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

“Punjab ਸਿੱਖਿਆ ਕ੍ਰਾਂਤੀ” ਤਹਿਤ Ludhiana ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

2 years ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

35 minutes ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

1 hour ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

3 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

3 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

14 hours ago
Hindi News
English News
Friday, November 13, 2026
No Result
View All Result
26 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“Punjab ਸਿੱਖਿਆ ਕ੍ਰਾਂਤੀ” ਤਹਿਤ Ludhiana ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

April 17, 2025
in ਖਬਰਾਂ, ਪੰਜਾਬ
“Punjab ਸਿੱਖਿਆ ਕ੍ਰਾਂਤੀ” ਤਹਿਤ Ludhiana ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

“Punjab ਸਿੱਖਿਆ ਕ੍ਰਾਂਤੀ” ਤਹਿਤ Ludhiana ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

  • ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ
  • – ਸੌਂਦ ਵੱਲੋਂ ਖੰਨਾ ਹਲਕੇ ਦੇ ਪੰਜ ਸਰਕਾਰੀ ਸਕੂਲਾਂ ਵਿੱਚ 71.15 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਖੰਨਾ, 17 ਅਪ੍ਰੈਲ (ਵਿਸ਼ਵ ਵਾਰਤਾ):- Punjab ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਖੰਨਾ ਵਿਖੇ ਸਰਕਾਰੀ ਸਕੂਲ ਅੰਦਰ ਬਣੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਹੈ। ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਵਿੱਚ ਬਣਾਈ ਗਈ ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੇ ਕਿਸੇ ਸਰਕਾਰੀ ਸਕੂਲ ਅੰਦਰ ਬਣੀ ਪਹਿਲੀ ਸ਼ੂਟਿੰਗ ਰੇਂਜ ਹੈ। ਪੰਜ ਟਾਰਗੇਟ ਦੀ ਇਸ ਸ਼ੂਟਿੰਗ ਰੇਂਜ ‘ਤੇ 5 ਲੱਖ ਰੁਪਏ ਦਾ ਖਰਚਾ ਆਇਆ ਹੈ। ਸ਼ੂਟਿੰਗ ਰੇਂਜ ਸਮੇਤ ਕੁੱਲ 71.15 ਲੱਖ ਰੁਪਏ ਨਾਲ ਹਲਕੇ ਦੇ ਪੰਜ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਗਿਆ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ੂਟਿੰਗ ਖੇਡ ਵਿੱਚ ਪੰਜਾਬ ਦੇ ਖਿਡਾਰੀ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟ ਰਹੇ ਹਨ। ਹੁਣ ਇਸ ਖੇਡ ਦੀ ਸਕੂਲ ਪੱਧਰ ਤੋਂ ਸਿਖਲਾਈ ਸ਼ੁਰੂ ਕਰਵਾ ਕੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਖਿਡਾਰੀ ਹੋਰ ਮੈਡਲ ਜਿੱਤ ਸਕਣ ਦੇ ਸਮਰੱਥ ਹੋ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਤੇ ਦਸ਼ਾ ਸੁਧਾਰਣ ਵਿੱਚ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖੰਨਾ ਹਲਕੇ ਦੇ ਕਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਸਮੇਤ ਸਕੂਲਾਂ ਦੀ ਨੁਹਾਰ ਬਦਲਣ ਸਬੰਧੀ ਉਦਘਾਟਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਦਾ ਸਿਲਸਿਲਾ ਜਾਰੀ ਰਹੇਗਾ।

ਕੈਬਨਿਟ ਮੰਤਰੀ ਨੇ ਜਿਹੜੇ ਪੰਜ ਸਕੂਲਾਂ ਵਿੱਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਹੈ, ਉਨ੍ਹਾਂ ਵਿੱਚ ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਰੂਮ, 19.10 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ 2.28 ਲੱਖ ਰੁਪਏ ਬੱਚਿਆਂ ਦੇ ਵਿੱਦਿਅਕ ਟੂਰ ਲਈ ਦਿੱਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 5 ਵਿੱਚ 1.60 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਗਏ ਹੈ।

ਇਸੇ ਤਰ੍ਹਾਂ ਖੰਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 6 ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਕਮਰਾ ਅਤੇ 2 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਤਿਆਰ ਕਰਵਾਏ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 8 ਵਿਚ 6.26 ਲੱਖ ਰੁਪਏ ਦੀ ਲਾਗਤ ਨਾਲ ਕਮਰੇ ਦੀ ਮੁਰੰਮਤ, 3.44 ਲੱਖ ਰੁਪਏ ਦੀ ਲਾਗਤ ਕਲਾਸ ਰੂਮ ਦੀ ਮੁਰੰਮਤ, 5.94 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਹੋਰ ਮੁਰੰਮਤ ਕਾਰਜ ਅਤੇ 3 ਲੱਖ ਰੁਪਏ ਨਾਲ ਸਕੂਲ ਦੇ ਕਮਰਿਆਂ ਦੀਆਂ ਛੱਤਾਂ ਰਿਪੇਅਰ ਕਰਵਾਈਆ ਗਈਆਂ ਹਨ। ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 9 ਵਿਚ 15.02 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰੇ ਤਿਆਰ ਕਰਵਾਏ ਗਏ ਹਨ।

ਸੌਂਦ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਵਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਨਾ ਸਿਰਫ ਪੜ੍ਹਾਈ ਵਿੱਚ ਹੀ ਬਲਕਿ ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਸਕਣ।

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਇਸ ਗੱਲ ‘ਤੇ ਮਾਣ ਮਹਿਸੂਸ ਕਰਨ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਨ ਕਿਉਂ ਕਿ ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੀ ਹੈ ਉਹ ਬਹੁਤ ਸਾਰੇ ਨਿੱਜੀ ਸਕੂਲਾਂ ਨਾਲੋਂ ਵੀ ਬਿਹਤਰ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ।
——–

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Most Popular

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

by Ranjit Singh
1 week ago
0

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ ਚੰਡੀਗੜ੍ਹ, 3 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 