• Latest
  • Trending
ਯੁੱਧ ਨਸ਼ਿਆਂ ਵਿਰੁੱਧ, Tarunpreet Singh Saund ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਯੁੱਧ ਨਸ਼ਿਆਂ ਵਿਰੁੱਧ, Tarunpreet Singh Saund ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

1 year ago
BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

21 minutes ago
Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

48 minutes ago
Canada ‘ਚ ਮਾਂ ਅਤੇ ਧੀ ਨੂੰ ਟਰੱਕ ਨਾਲ ਕੁਚਲਣ ਵਾਲਾ ਪੰਜਾਬੀ ਡਰਾਈਵਰ ਗ੍ਰਿਫਤਾਰ

Canada ‘ਚ ਮਾਂ ਅਤੇ ਧੀ ਨੂੰ ਟਰੱਕ ਨਾਲ ਕੁਚਲਣ ਵਾਲਾ ਪੰਜਾਬੀ ਡਰਾਈਵਰ ਗ੍ਰਿਫਤਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਮੌਸਮ ਵਿਭਾਗ ਵੱਲੋਂ ਹੀਟਵੇਵ ਲਈ ਯੈਲੋ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਹੀਟਵੇਵ ਲਈ ਯੈਲੋ ਅਲਰਟ ਜਾਰੀ

2 hours ago
Punjab: ਲੁਧਿਆਣਾ ਦੇ ਪ੍ਰਾਚੀਨ ਮਾਂ ਦੁਰਗਾ ਮੰਦਰ ਵਿੱਚ ਹੋਈ ਬੇਅਦਬੀ

Punjab: ਲੁਧਿਆਣਾ ਦੇ ਪ੍ਰਾਚੀਨ ਮਾਂ ਦੁਰਗਾ ਮੰਦਰ ਵਿੱਚ ਹੋਈ ਬੇਅਦਬੀ

3 hours ago
Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ

4 hours ago
Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

4 hours ago
Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

Punjab: MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਅੱਜ ਹੋ ਰਹੀ ਹੈ ਖ਼ਤਮ

5 hours ago
America ‘ਚ ਪੰਜਾਬੀ ਔਰਤ ਗ੍ਰਿਫਤਾਰ, ਡਿਪੋਰਟ ਹੋਣ ਦੀ ਲਟਕੀ ਤਲਵਾਰ

America ‘ਚ ਪੰਜਾਬੀ ਔਰਤ ਗ੍ਰਿਫਤਾਰ, ਡਿਪੋਰਟ ਹੋਣ ਦੀ ਲਟਕੀ ਤਲਵਾਰ

5 hours ago
Punjab ਦੇ ਮਾਣ ‘ਚ ਵਾਧਾ: ਜਰਮਨੀ ‘ਚ ਦੋ ਪੰਜਾਬੀ ਸਕੀਆਂ ਭੈਣਾਂ ਨੇ ਦੂਜੀ ਵਾਰ ਕੌਂਸਲ ਚੋਣਾਂ ‘ਚ ਜਿੱਤ ਕੀਤੀ ਦਰਜ

Punjab ਦੇ ਮਾਣ ‘ਚ ਵਾਧਾ: ਜਰਮਨੀ ‘ਚ ਦੋ ਪੰਜਾਬੀ ਸਕੀਆਂ ਭੈਣਾਂ ਨੇ ਦੂਜੀ ਵਾਰ ਕੌਂਸਲ ਚੋਣਾਂ ‘ਚ ਜਿੱਤ ਕੀਤੀ ਦਰਜ

6 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, April 22, 2026
No Result
View All Result
38 °c
Chandigarh
34 ° Thu
35 ° Fri
35 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ, Tarunpreet Singh Saund ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

April 18, 2025
in Punjab-Chandigarh
ਯੁੱਧ ਨਸ਼ਿਆਂ ਵਿਰੁੱਧ, Tarunpreet Singh Saund ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਯੁੱਧ ਨਸ਼ਿਆਂ ਵਿਰੁੱਧ, Tarunpreet Singh Saund ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

– ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਕਰਨ ਦੀ ਅਪੀਲ

– ਨਸ਼ਿਆਂ ਖ਼ਿਲਾਫ਼ ਸਮਾਜ ਦੇ ਹਰੇਕ ਵਰਗ ਨੇ ਮੈਰਾਥਨ ਵਿੱਚ ਕੀਤੀ ਸ਼ਿਰਕਤ

– ਅਦਾਕਾਰ ਕਰਮਜੀਤ ਅਨਮੋਲ, ਬੀਨੂੰ ਢਿੱਲੋਂ, ਦੇਵ ਖਰੌੜ ਅਤੇ ਕੌਮਾਂਤਰੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ ਵੀ ਲਵਾਈ ਹਾਜ਼ਰੀ

ਚੰਡੀਗੜ੍ਹ/ਮੰਡੀ ਗੋਬਿੰਦਗੜ੍ਹ, 18 ਅਪ੍ਰੈਲ ( ਵਿਸ਼ਵ ਵਾਰਤਾ ) ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ ਹੈ ਪਰ ਹਰ ਮੁਹਿੰਮ ਦੀ ਸਫਲਤਾ ਲਈ ਨੌਜਵਾਨਾਂ ਦਾ ਯੋਗਦਾਨ ਅਹਿਮ ਹੁੰਦਾ ਹੈ ਤੇ ਪੰਜਾਬ ਦੇ ਨੌਜਵਾਨ ਹੁਣ ਇਸ ਬੁਰਾਈ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਈ ਪ੍ਰੋਗਰਾਮ ਵੱਡੇ ਪੱਧਰ ਉੱਤੇ ਚੱਲ ਰਹੇ ਹਨ। ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਬ ਕਮੇਟੀ ਬਣਾਈ ਗਈ ਹੈ ਤੇ ਉਹ ਖੁਦ ਇਸ ਕਮੇਟੀ ਦਾ ਹਿੱਸਾ ਹਨ। ਇਸ ਕਮੇਟੀ ਵੱਲੋਂ ਰੋਜ਼ਾਨਾ ਪੱਧਰ ‘ਤੇ ਨਸ਼ਿਆਂ ਖਿਲਾਫ ਜੰਗ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਂਦਾ ਹੈ। 1 ਮਾਰਚ 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਵੱਡੀ ਗਿਣਤੀ ਤਸਕਰ ਫੜ੍ਹੇ ਗਏ ਹਨ ਤੇ ਉਨ੍ਹਾਂ ਦੀਆਂ ਨਾਜ਼ਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅਦਾਕਾਰਾਂ ਵੱਲੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਨਾਲ ਨੌਜਵਾਨਾਂ ਨੂੰ ਬਹੁਤ ਉਤਸ਼ਾਹ ਮਿਲਦਾ ਹੈ, ਜਿਸ ਲਈ ਉਨ੍ਹਾਂ ਨੇ ਮੈਰਾਥਨ ਵਿੱਚ ਪੁੱਜੇ ਅਦਾਕਾਰਾਂ ਕਰਮਜੀਤ ਅਨਮੋਲ, ਦੇਵ ਖਰੌੜ ਤੇ ਬੀਨੂੰ ਢਿੱਲੋਂ ਦਾ ਧੰਨਵਾਦ ਕੀਤਾ। ਮੈਰਾਥਨ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਿਆਂ ਤੋਂ ਸਭਨਾਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਸ-ਪਾਸ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸੌਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਦੇ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਹਜ਼ਾਰਾਂ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ।

ਮੈਰਾਥਨ ਕਰਵਾਉਣ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦਾ ਮੁੱਖ ਯੋਗਦਾਨ ਰਿਹਾ। ਇਸ ਮੌਕੇ ਕੌਮਾਂਤਰੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ ਵੀ ਹਾਜ਼ਰੀ ਲਗਵਾਈ ਤੇ ਨੌਜਵਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।

ਸਮਾਗਮ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਵੀ ਵਿਚਾਰ ਸਾਂਝੇ ਕੀਤੇ। ਦੌੜ ਜਿੱਤਣ ਵਾਲਿਆਂ ਨੂੰ ਇਨਾਮਾਂ ਤੇ ਮੈਡਲਾਂ ਨਾਲ ਨਿਵਾਜਿਆ ਗਿਆ।
—–

Tags: Tarunpreet Singh Saund participated in the war against drugs marathon organized at Mandi Gobindgarh www.wishavwarta.in
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

by Ranjit Singh
April 22, 2026
0

BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਚੰਡੀਗੜ੍ਹ, 22 ਅਪ੍ਰੈਲ 2026 – ਪੰਜਾਬ ਅਤੇ ਹਰਿਆਣਾ ਹਾਈ...

Most Popular

Health Tips :ਗਰਮੀ ਤੇ ਲੂ ਤੋਂ ਬਚਣਾ ਹੈ ਤਾਂ ਅਪਣਾਓ ਦੇਸੀ ਤਰੀਕਾ

Health Tips :ਗਰਮੀ ਤੇ ਲੂ ਤੋਂ ਬਚਣਾ ਹੈ ਤਾਂ ਅਪਣਾਓ ਦੇਸੀ ਤਰੀਕਾ

by Jaspreet Kaur
1 week ago
0

Health Tips :ਗਰਮੀ ਤੇ ਲੂ ਤੋਂ ਬਚਣਾ ਹੈ ਤਾਂ ਅਪਣਾਓ ਦੇਸੀ ਤਰੀਕਾ - ਜਾਣੋ ਘੜੇ ਦਾ ਪਾਣੀ ਪੀਣ ਦੇ ਅਨੇਕਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 