ਚੰਡੀਗੜ, 1 ਦਸੰਬਰ (ਵਿਸ਼ਵ ਵਾਰਤਾ)- ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਸੂਬਾ ਪ੍ਰਧਾਨ,ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅਤੇ ਅਕਾਲੀ ਦਲ-1920 ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਚੰਡੀਗੜ੍ਹ ਪ੍ਰਸ਼ਾਸ਼ਨ ਦੇ ਹਾਲ ਹੀ ਵਿੱਚ ਅਮਲ ਵਿੱਚ ਲਿਆਂਦੇ ਗਏ ਫੈਸਲੇ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਜਿਸ ਫੈਸਲੇ ਵਿੱਚ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਤੇਰਾਂ ਪਿੰਡਾਂ ਨੂੰ ਪੰਚਾਇਤੀ ਰਾਜ ਪ੍ਨਾਲ਼ੀ ਵਿੱਚੋਂ ਕੱਢਿਆ ਗਿਆ ਹੈ ਅਤੇ ਚੰਡੀਗੜ੍ਹ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਗਿਆ ਹੈ ਇੱਥੇ ਇਹ ਜ਼ਿਕਰਯੋਗ ਹੈ ਕਿ ਪਿੰਡਾਂ ਦੀਆਂ ਪੰਚਾਇਤਾਂ ਭੰਗ ਕਰਨ ਅਤੇ ਆਬਾਦੀ ਦੇਹ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਸਮੇਂ ਵੱਡੀ ਠੱਗੀ ਮਾਰੀ ਗਈ ਹੈ ਕਿ ਉਕਤ ਪਿੰਡਾਂ ਦੀਆਂ ਖੇਤੀਬਾੜੀ ਵਾਲ਼ੀ ਜ਼ਮੀਨ ਬਾਹਰ ਛੱਡਣ ਪਿੱਛੇ ਸਰਕਾਰ ਦੀ ਬਦਨੀਅਤ ਕਾਰਨ ਨਗਰ ਨਿਗਮ ਵਿੱਚ ਸ਼ਾਮਿਲ ਨਹੀਂ ਕੀਤਾ ਜਾ ਰਿਹਾ ਕਿਉਂ ਕਿ ਪ੍ਰਸ਼ਾਸ਼ਨ ਇਹ ਜ਼ਮੀਨ ਕੌਡੀਆਂ ਦੇ ਭਾਅ ਗ੍ਰਹਿਣ ਕਰਕੇ ਇਸ ਨੂੰ ਖੁੱਲੀ ਮੰਡੀ ਵਿੱਚ ਨਿਲਾਮ ਕਰਕੇ ਮੋਟੀ ਕਮਾਈ ਕਰਨਾ ਚਾਹੁੰਦਾ ਹੈ ।
ਬਡਹੇੜੀ ਨੇ ਆਖਿਆ ਕਿ ਕਿ ਚੰਡੀਗੜ੍ਹ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪਿਛਲੇ ਸੱਠ ਸਾਲ ਤੋਂ ਪਿੰਡਾਂ ਦੇ ਗਰੀਬ ਕਿਸਾਨਾਂ ਜ਼ਿੰਮੀਦਾਰਾਂ ਨੂੰ ਇਸੇ ਤਰ੍ਹਾਂ ਠੱਗਿਆ ਗਿਆ ਹੈ ਜਦੋਂ ਜ਼ਮੀਨ ਗ੍ਰਹਿਣ ਕੀਤੀ ਗਈ ਤਾਂ ਕਿਸਾਨਾਂ ਨੂੰ ਘੱਟ ਤੋਂ ਘੱਟ ਭਾਅ ਦਿੱਤਾ ਰਾਤੋ ਰਾਤ ਉਹੀ ਜ਼ਮੀਨ ਵਪਾਰਕ ਜ਼ਮੀਨ ਵਿੱਚ ਤਬਦੀਲ ਕਰਕੇ ਕਾਗ਼ਜ਼ੀ ਖਾਨਾਪੂਰਤੀ ਕਰਕੇ ਵੇਚੀ ਜਾਂਦੀ ਹੈ ਇਹ ਤੁਗਲਕੀ ਫੁਰਮਾਨ ਕੇਵਲ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਵਿੱਚ ਹੀ ਲਾਗੂ ਕੀਤੇ ਗਏ ਹਨ ਦੇਸ਼ ਦੇ ਬਾਕੀ ਸੂਬਿਆਂ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼ ਵਿੱਚ ਅਜਿਹਾ ਨਹੀਂ ਕੀਤਾ ਗਿਆ ਇਹ ਧੱਕਾ ਪੰਜਾਬੀਆਂ ਨਾਲ ਹੀ ਕਿਉਂ? ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਵੱਲੋ ਪੰਜਾਬੀ ਮਾਂ ਬੋਲੀ ਨਾਲ ਵੀ ਇਸੇ ਤਰ੍ਹਾਂ ਬਦਨੀਅਤ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ ।ਬਡਹੇੜੀ ਨੇ ਆਖਿਆ ਕਿ ਚੰਡੀਗੜ੍ਹ ਵਿੱਚ ਵਸਦੇ ਪੰਜਾਬੀਆਂ ਨਾਲ ਧੋਖਾ ਅਤੇ ਧੱਕਾ ਕਰਨਾ ਬਹੁਤ ਹੀ ਦੁਖਦਾਇਕ ਅਤੇ ਨਿੰਦਣਯੋਗ ਹੈ ਸਰਕਾਰ ਨੂੰ ਅਜਿਹੇ ਗਲਤ ਫੈਸਲੇ ਕਰਨਾ ਸ਼ੋਭਾ ਨਹੀਂ ਦਿੰਦਾ ਇਸ ਸਰਕਾਰ ਨੂੰ ਪਿੰਡਾਂ ਨੂੰ ਚੰਡੀਗੜ੍ਹ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਅਤੇ ਅੰਗਰੇਜ਼ੀ ਭਾਸ਼ਾ ਦੀ ਪੰਜਾਬੀ ਮਾਂ ਬੋਲੀ ਲਾਗੂ ਕਰਨ ਲਈ ਗੌਰ ਕਰਨੀ ਚਾਹੀਦੀ ਹੈ ।