• Latest
  • Trending
ਅਮਰੀਕਾ ‘ਚ ਸਿਆਸੀ ਸ਼ਰਨ ਲੈਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ : ਸਤਨਾਮ ਚਾਹਲ 

ਅਮਰੀਕਾ ‘ਚ ਸਿਆਸੀ ਸ਼ਰਨ ਲੈਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ : ਸਤਨਾਮ ਚਾਹਲ 

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰੀਕਾ ‘ਚ ਸਿਆਸੀ ਸ਼ਰਨ ਲੈਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ : ਸਤਨਾਮ ਚਾਹਲ 

December 1, 2018
in ਪੰਜਾਬ
ਅਮਰੀਕਾ ‘ਚ ਸਿਆਸੀ ਸ਼ਰਨ ਲੈਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ : ਸਤਨਾਮ ਚਾਹਲ 

ਜਲੰਧਰ, 1 ਦਸੰਬਰ (ਵਿਸ਼ਵ ਵਾਰਤਾ) : ਚਾਲੂ ਮਾਲੀ ਸਾਲ ਦੇ ਸਤੰਬਰ ਮਹੀਨੇ ਦੇ ਅਖੀਰਲੇ ਹਫਤੇ ਤਕ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਦਾਖ਼ਲ ਹੋਏ ੭੨੧੪ ਭਾਰਤੀਆਂ ਨੇ ਅਮਰੀਕਾ ਅੰਦਰ ਸਿਆਸੀ ਸ਼ਰਨ ਮੰਗੀ ਹੈ।ਜਿਹੜਾ ਕਿ ਅਜ ਤਕ ਦਾ  ਸਭ ਤੋਂ ਜਿਆਦਾ ਰਿਕਾਰਡ ਸਮਝਿਆ ਜਾ ਰਿਹਾ ਹੈ।ਜਿਸ ਅਨੁਸਾਰ  ਇਹ ਅੰਕੜਾ ਇਸ ਸਾਲ ੨੫ ਸਤੰਬਰ ਤੱਕ ਅਮਰੀਕਾ ਅੰਦਰ ਭਾਰਤੀ ਮੂਲ ਦੇ ਲੋਕਾਂ ਵਲੋਂ ਸਿਆਸੀ ਸ਼ਰਨ ਲੈਣ ਲਈ ਅਰਜ਼ੀਆਂ ਦੇਣ ਵਾਲਿਆਂ ਦਾ ਹੈ, ਜਿਨ੍ਹਾਂ ਵਿੱਚ ੨੯੬ ਔਰਤਾਂ ਵੀ ਸ਼ਾਮਿਲ ਹਨ। ਇਹ ਪ੍ਰਗਟਾਵਾ ਅਜ ਇੱਥੇ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਕੀਤਾ। ਉਨ੍ਹਾਂ ਇਹ ਅੰਕੜੇ ਅਮਰੀਕਾ ਦੇ ਸਿਟੀਜਨਸ਼ਿਪ ਐਂਡ ਇੰਮੀਗ੍ਰੇਸ਼ਨ ਸਰਵਿਸ ਤੋਂ ਫਰੀਡਮ ਆਫ ਇਨਫਰਮੇਸ਼ਨ ਐਕਟ/ਪ੍ਰਾਈਵੇਸੀ ਐਕਟ ਤਹਿਤ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਅਮਰੀਕਾ ਵਿੱਚ ਸਿਆਸੀ ਸ਼ਰਨ ਮੰਗਣ ਵਾਲੇ ਭਾਰਤੀਆਂ ਦਾ ਅੰਕੜਾ ਸਾਲ ੨੦੧੭ ਨਾਲੋਂ ਦੁੱਗਣਾ ਹੋ ਚੁੱਕਿਆ ਹੈ ਜੋ ਸਾਡੇ ਸਭ ਲਈ ਸੋਚਣ-ਵਿਚਾਰਨ ਵਾਲਾ ਮੁੱਦਾ ਹੈ।  ਉਨ੍ਹਾਂ ਕਿਹਾ ਕਿ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਭਾਰਤੀ ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਹੁੰਦੇ ਹਨ ਵਿਦੇਸ਼ਾਂ ਵਿੱਚ ਸਥਾਪਿਤ ਹੋਣ ਲਈ ਆਪਣੀ ਕਿਸਮਤ ਅਜ਼ਮਾਉਂਦੇ ਹਨ। ਉਨ੍ਹਾਂ ਵਿੱਚੋਂ ਲਗਭਗ ਹਰ ਬੰਦਾ ਟਰੈਵਲ ਏਜੰਟਾਂ ਨੂੰ ੨੫ ਲੱਖ ਤੋਂ ਲੈ ਕੇ ੩੦ ਲੱਖ ਰੂਪੈ ਤੱਕ ਦਾ ਭੁਗਤਾਨ ਕਰਦਾ ਹੈ। ਸ: ਚਾਹਲ ਨੇ ਦਸਿਆ ਕਿ ਹੁਣ ਤੱਕ ਪੰਜਾਬ ਅੰਦਰ ਟਰੈਵਲ ਏਜੰਟ ਮੁੱਖ ਤੌਰ ‘ਤੇ ਦੁਆਬਾ ਅਤੇ ਮਾਲਵੇ ਦੇ ਕੁੱਝ ਹਿੱਸੇ ਤੱਕ ਹੀ ਸੀਮਤ ਰਹੇ ਹਨ।  ਪਰ ਹੁਣ ਉਨ੍ਹਾਂ ਨੇ ਪੰਜਾਬ ਦੇ ਦੱਖਣੀ ਜਿਲ੍ਹਿਆਂ ਜਿਵੇਂ ਬਠਿੰਡਾ, ਸੰਗਰੂਰ, ਮਾਨਸਾ, ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਅਤੇ ਫ਼ਾਜ਼ਿਲਕਾ ਦੇ ਪੇਂਡੂ ਇਲਾਕਿਆਂ ‘ਚ ਵੀ ਆਪਣੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਕਾਰਣ ਗ਼ੈਰਕਾਨੂੰਨੀ ਮਨੁੱਖੀ ਤਸਕਰੀ ਦਾ ਸਾਲਾਨਾ ਕਾਰੋਬਾਰ ੧੨੦੦੦ ਕਰੋੜ ਨੂੰ ਪਾਰ ਕਰ ਗਿਆ ਹੈ।ਸ: ਚਾਹਲ ਨੇ ਇਹ ਵੀ ਦਸਿਆ ਕਿ ਅਮਰੀਕਾ ਦਾ ਸ਼ਰਨਾਰਥੀ ਕਾਨੂੰਨ ਉਨ੍ਹਾਂ  ਲੋਕਾਂ ਤੇ ਲਾਗੂ ਹੁੰਦਾ ਹੈ ਜਿਨ੍ਹਾਂ ਨੂੰ ਆਪਣੇ ਮੂਲ ਦੇਸ਼ਾਂ ਵਿੱਚ ਆਪਣੇ ਧਰਮ, ਕੌਮੀਅਤਾਂ, ਕਿਸੇ ਵਿਸ਼ੇਸ਼ ਸਮਾਜਿਕ ਗਰੁੱਪ ਦੀ ਮੈਂਬਰਸ਼ਿਪ ਅਤੇ ਉਸ ਦੇਸ਼ ਵੱਲੋਂ ਅਪਰਾਧ ਗਰਦਾਨੇ ਜਾਂਦੇ ਵੱਖਰੇ ਰਾਜਸੀ ਵਿਚਾਰਾਂ ਕਾਰਨ ਅੱਤਿਆਚਾਰਾਂ ਦਾ ਖ਼ਤਰਾ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜਸੀ ਸ਼ਰਨ ਦੀਆਂ ਅਰਜ਼ੀਆਂ ਦੇ ਮਾਮਲੇ ਵਿੱਚ ਅਮਰੀਕਾ ਸੰਸਾਰ ਵਿੱਚ ਪਹਿਲੇ ਨੰਬਰ ‘ਤੇ ਹੈ। ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਸੰਸਾਰ ਭਰ ਵਿੱਚ ਸਿਆਸੀ ਸ਼ਰਨ ਲਈ ਦਿੱਤੀਆਂ ਜਾਂਦੀਆਂ ਅਰਜੀਆਂ ਦੀ ਗਿਣਤੀ ਇਸ ਸਾਲ ੩੦੦,੦੦੦ ਤੋਂ ੩.੧ ਮਿਲੀਅਨ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਮੈਕਸੀਕੋ ਦਾ ਬਾਰਡਰ ਪਾਰ ਕਰਕੇ ਅਮਰੀਕਾ ਵਿੱਚ ਦਾਖ਼ਲ ਹੋਣ ਵਾਲੇ ਭਾਰਤੀਆਂ ਵਿੱਚ  ਸਿਆਸੀ ਸ਼ਰਨ ਮੰਗਣ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਮੈਕਸੀਕੋ ਰਾਹੀਂ ਅਮਰੀਕਾ ਵਿੱਚ ਦਾਖ਼ਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ਵਧੀ ਹੈ ਹਾਲਾਂ ਕਿ ਉਹ ਕੁੱਲ ਫੜੇ ਜਾਣ ਵਾਲਿਆਂ ਦਾ ਕੁੱਝ ਫ਼ੀਸਦੀ ਹੀ ਹਨ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਭਾਰਤੀ ਬੰਦੀਆਂ ਵੱਲੋਂ ਸ਼ਰਨ ਮੰਗਣ ਲਈ ਰਾਜਸੀ ਜਾਂ ਧਾਰਮਿਕ ਵਿਚਾਰਾਂ ਕਾਰਨ ਅੱਤਿਆਚਾਰਾਂ ਦਾ ਹਵਾਲਾ ਦਿੱਤੇ ਜਾਣ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ।
ਨਾਲ ਨੱਥੀ ਹਨ
੧-ਫੋਟੋ ਸਤਨਾਮ ਸਿੰਘ ਚਾਹਲ
੨-ੂਸ਼ਛੀਸ਼ ਵਲੋਂ ਪਰਾਪਤ ਕੀਤੀ ਜਾਣਕਾਰੀ ਤੇ ਪੱਤਰ ਦੀ ਨਕਲ

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
4 days ago
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 