Pope Francis : ਈਸਾਈ ਧਰਮ ਗੁਰੂ ਪੋਪ ਫਰਾਂਸਿਸ ਨਹੀਂ ਰਹੇ ; 88 ਸਾਲ ਦੀ ਉਮਰ ‘ਚ ਲਿਆ ਆਖਰੀ ਸਾਹ
ਚੰਡੀਗੜ੍ਹ,21ਅਪ੍ਰੈਲ(ਵਿਸ਼ਵ ਵਾਰਤਾ) Pope Francis : ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫਰਾਂਸਿਸ ਦਾ ਵੈਟੀਕਨ ਸਿਟੀ ‘ਚ ਦੇਹਾਂਤ ਹੋ ਗਿਆ। ਵੈਟੀਕਨ ਦੇ ਅਨੁਸਾਰ, ਪੋਪ ਨੇ ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 7:35 ਵਜੇ ਆਖਰੀ ਸਾਹ ਲਿਆ। ਪੋਪ ਫਰਾਂਸਿਸ ਇਤਿਹਾਸ ਦੇ ਪਹਿਲੇ ਲਾਤੀਨੀ ਅਮਰੀਕੀ ਪੋਪ ਸਨ। ਉਹ ਪਿਛਲੇ ਕਈ ਮਹੀਨਿਆਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਉਹਨਾਂ ਨੂੰ 14 ਫਰਵਰੀ ਨੂੰ ਰੋਮ ਦੇ ਜੈਮੈਲੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਦੁਨੀਆ ਭਰ ਦੇ 1.4 ਅਰਬ ਕੈਥੋਲਿਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਦੱਸ ਦੇਈਏ ਕਿ ਪੋਪ 88 ਸਾਲ ਦੇ ਸਨ ਤੇ ਉਹ ਕਿਡਨੀ ਦੀ ਬਿਮਾਰੀ ਨਾਲ ਜੂਝ ਰਹੇ ਸਨ। ਹਾਲ ਹੀ ‘ਚ ਕਈ ਦਿਨਾਂ ਤਕ ਵੈਂਟੀਲੇਟਰ ‘ਤੇ ਰਹਿਣ ਤੋਂ ਬਾਅਦ ਉਹ ਸਿਹਤਯਾਬ ਹੋ ਕੇ ਘਰ ਵਾਪਸ ਆਏ ਸਨ। ਪੋਪ ਫਰਾਂਸਿਸ ਹਾਲ ਹੀ ‘ਚ ਡਬਲ ਨਿਮੋਨੀਆ ਦੀ ਗੰਭੀਰ ਬਿਮਾਰੀ ਨਾਲ ਪੀੜਤ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























