PUNJAB : ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ; MLA ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪਿੰਡਾਂ ਦੇ ਸਕੂਲਾਂ ‘ਚ ਨਵੀਨੀਕਰਨ ਦੇ ਕੰਮਾਂ ਦਾ ਉਦਘਾਟਨ

ਚੰਡੀਗੜ੍ਹ, 22ਅਪ੍ਰੈਲ(ਵਿਸ਼ਵ ਵਾਰਤਾ) PUNJAB : ਬੁਢਲਾਢਾ ਤੋਂ MLA ਪ੍ਰਿੰਸੀਪਲ ਬੁੱਧ ਰਾਮ (Principal Budh Ram) ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦਾ ਕੰਮ ਜਾਰੀ ਹੈ। ਇਸੇ ਲੜੀ ਨੂੰ ਜਾਰੀ ਰੱਖਦਿਆਂ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ਦੇ ਤਹਿਤ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ।

ਪ੍ਰਿੰਸੀਪਲ ਬੁੱਧ ਰਾਮ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ਦੇ ਤਹਿਤ ਸਕੂਲਾਂ ਵਿੱਚ ਨਵੀਨੀਕਰਨ ਦੇ ਕੰਮਾਂ ਦੇ ਉਦਘਾਟਨ ਸੰਬੰਧੀ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਬੁੱਧਰਾਮ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਸ਼ਾਹਪੁਰੀਆ ਵਿੱਚ ਸਕੂਲ ਦੀ ਚਾਰ ਦੀਵਾਰੀ, ਮੇਜਰ ਰਿਪੇਅਰ ਅਤੇ ਸਕੂਲ ਦੇ ਨਵੀਨੀਕਰਨ ਦੀਆਂ ਗਰਾਂਟ ਕੁਲ 7.40 ਲੱਖ ਨਾਲ ਹੋਏ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸਰਕਾਰੀ ਸੈਕੰਡਰੀ ਸਕੂਲ ਰਾਮਗੜ੍ਹ ਸ਼ਾਹਪੁਰੀਆ ਵਿੱਚ ਚਾਰਦਿਵਾਰੀ ਅਤੇ ਸਕੂਲ ਦੇ ਨਵੀਨੀਕਰਨ ਸਬੰਧੀ 18.73 ਲੱਖ ਦੀਆਂ ਗਰਾਂਟਾਂ ਦਾ ਉਦਘਾਟਨ ਕੀਤਾ ਗਿਆ। ਸਕੂਲ ਹੈਡ ਟੀਚਰ ਰਜਿੰਦਰ ਸਿੰਘ ਅਤੇ ਪ੍ਰਿੰਸੀਪਲ ਗੁਰਦੀਪ ਸਿੰਘ ਦੀ ਮਿਹਨਤ ਅਤੇ ਚੇਅਰ ਪਰਸਨ ਅਮਨਦੀਪ ਕੌਰ ਅਤੇ ਚੇਅਰਮੈਨ ਸ਼ਿੰਗਾਰਾ ਸਿੰਘ ਦੇ ਸਹਿਯੋਗ ਨਾਲ ਸਕੂਲ ਦੀ ਦਿੱਖ ਨੂੰ ਚਾਰ ਚੰਨ ਲੱਗੇ ਹਨ।”

ਇਸ ਤੋਂ ਇਲਾਵਾ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪਿੰਡ ਸ਼ੇਰਖਾਂਵਾਲਾ ਦੇ ਸਕੂਲਾਂ ਵਿੱਚ ਵੀ ਨਵੀਨੀਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਉਹਨਾਂ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ “ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਪਿੰਡ ਸ਼ੇਰਖਾਂਵਾਲਾ ਦੇ ਦੋਵੇਂ ਸਕੂਲਾਂ(ਪ੍ਰਾਇਮਰੀ ਅਤੇ ਮਿਡਲ) ਨੂੰ ਚਾਰਦਿਵਾਰੀ, ਕਲਾਸ ਰੂਮ ਅਤੇ ਨਵੀਨੀਕਰਨ ਸਬੰਧੀ 23 ਲੱਖ ਦੀਆਂ ਗਰਾਂਟਾਂ ਦਾ ਉਦਘਾਟਨ ਕੀਤਾ ਗਿਆ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























