• Latest
  • Trending
Security Review: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Security Review: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

1 year ago
India vs Afghanistan 1st ODI : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

India vs Afghanistan 1st ODI : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

26 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

39 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਫਰਾਂਸ ਵਿੱਚ ਕਰਨਗੇ ਮੁਲਾਕਾਤ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਫਰਾਂਸ ਵਿੱਚ ਕਰਨਗੇ ਮੁਲਾਕਾਤ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ

1 hour ago
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

1 hour ago
ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

2 hours ago
CBI ਦੀ ਵੱਡੀ ਕਾਰਵਾਈ! ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ

CBI ਦੀ ਵੱਡੀ ਕਾਰਵਾਈ! ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ

2 hours ago
India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ 

India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ 

2 hours ago
ਅੰਮ੍ਰਿਤਸਰ ਵਿੱਚ ‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ

ਅੰਮ੍ਰਿਤਸਰ ਵਿੱਚ ‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ

3 hours ago
Women’s T20 WC : ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਵਿਰੁੱਧ ਟਾਸ ਜਿੱਤ ਕੇ ਲਿਆ ਇਹ ਫੈਸਲਾ

Women’s T20 WC : ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਵਿਰੁੱਧ ਟਾਸ ਜਿੱਤ ਕੇ ਲਿਆ ਇਹ ਫੈਸਲਾ

3 hours ago
ਲੈਫਟੀਨੈਂਟ ਜਨਰਲ ਧੀਰਜ ਸੇਠ  ਹੋਣਗੇ ਦੇਸ਼ ਦੇ ਅਗਲੇ ਫੌਜ ਮੁਖੀ

ਲੈਫਟੀਨੈਂਟ ਜਨਰਲ ਧੀਰਜ ਸੇਠ ਹੋਣਗੇ ਦੇਸ਼ ਦੇ ਅਗਲੇ ਫੌਜ ਮੁਖੀ

3 hours ago
ਸੰਨੀ ਦਿਓਲ ਤੇ ਅਕਸ਼ੈ ਖੰਨਾ ਦੀ ਕੋਰਟਰੂਮ ਡਰਾਮਾ ਫਿਲਮ ‘Ikka’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਸੰਨੀ ਦਿਓਲ ਤੇ ਅਕਸ਼ੈ ਖੰਨਾ ਦੀ ਕੋਰਟਰੂਮ ਡਰਾਮਾ ਫਿਲਮ ‘Ikka’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

3 hours ago
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

3 hours ago
Hindi News
English News
Saturday, June 13, 2026
No Result
View All Result
30 °c
Chandigarh
33 ° Sun
34 ° Mon
33 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Security Review: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

April 23, 2025
in Punjab-Chandigarh
Security Review: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਹੋਟਲਾਂ ਵਿੱਚ ਫਸੇ ਪੰਜਾਬੀਆਂ ਦੇ ਵੇਰਵੇ ਮੰਗੇ

ਚੰਡੀਗੜ੍ਹ, 23 ਅਪਰੈਲ( ਵਿਸ਼ਵ ਵਾਰਤਾ ) ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੇਦੋਸ਼ੇ ਸੈਲਾਨੀਆਂ ‘ਤੇ ਇਹ ਅਤਿਵਾਦੀ ਹਮਲਾ ਇੱਕ ਜ਼ਾਲਮਾਨਾ ਅਤੇ ਅਣਮਨੁੱਖੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅਤਿਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਹੈ। ਇਸ ਦੌਰਾਨ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਸਖ਼ਤ ਮਿਹਨਤ ਨਾਲ ਹਾਸਲ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਜੀ ਅਤੇ ਇੱਕ ਜ਼ਿਲ੍ਹੇ ਨੂੰ ਦੂਜੇ ਜ਼ਿਲ੍ਹੇ ਨਾਲ ਜੋੜਦੇ ਪੁਆਇੰਟਾਂ ‘ਤੇ ਖ਼ਾਸ ਕਰ ਕੇ ਸੰਵੇਦਨਸ਼ੀਲ ਇਲਾਕਿਆਂ ‘ਤੇ ਚੈਕਿੰਗ ਅਤੇ ਗਸ਼ਤ ਪਹਿਲਾਂ ਹੀ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਅਤੇ ਅਤਿਵਾਦੀਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਸੂਬੇ ਤੋਂ ਸੈਲਾਨੀਆਂ ਨੂੰ ਵਾਪਸ ਲਿਆਉਣ ਲਈ ਜੰਮੂ-ਕਸ਼ਮੀਰ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੱਗਲਰਾਂ, ਗੈਂਗਸਟਰਾਂ ਅਤੇ ਅਤਿਵਾਦੀਆਂ ਦਾ ਇੱਕ ਗਠਜੋੜ ਡਰੋਨਾਂ ਰਾਹੀਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬਾ ਸਰਕਾਰ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਐਂਟੀ ਡਰੋਨ ਤਕਨੀਕਾਂ ਦੀ ਵਰਤੋਂ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਭਰ ਵਿੱਚ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਕਾਨੂੰਨ ਦੀ ਉਲੰਘਣਾ ਨਾ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਫੌਜ, ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚਕਾਰ ਸੰਪੂਰਨ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੋਲ ਸਰਹੱਦ ਉੱਤੇ ਸੂਬਾਈ ਪੁਲਿਸ ਦੇ ਰੂਪ ਵਿੱਚ ਦੂਜੀ ਕਤਾਰ ਵਿੱਚ ਮਜ਼ਬੂਤ ​​ਰੱਖਿਆ ਲਾਈਨ ਹੈ, ਜੋ ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟਾ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਹਮਲਾ ਇੱਕ ਘਿਨਾਉਣਾ ਕਾਰਾ ਹੈ ਕਿਉਂਕਿ ਕੋਈ ਵੀ ਧਰਮ ਅਜਿਹੇ ਘਿਨਾਉਣੇ ਅਪਰਾਧ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਇਹ ਹਿੰਸਾ ਮਨੁੱਖਤਾ ਵਿਰੁੱਧ ਜੁਰਮ ਹੈ ਅਤੇ ਧਰਮ, ਖੇਤਰ, ਕੌਮ ਜਾਂ ਕਿਸੇ ਹੋਰ ਵਿਚਾਰਧਾਰਾ ਦੀ ਪਰਵਾਹ ਕੀਤੇ ਬਿਨਾਂ ਹਰ ਕੋਈ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਨਾਲ ਲੱਗਦੀ ਹੈ, ਇਸ ਲਈ ਸੂਬਾ ਪੂਰੀ ਤਰ੍ਹਾਂ ਚੌਕਸ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਉੱਤੇ ਬਾਜ਼ ਅੱਖ ਰੱਖੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਰਗਰਮ ਅਤੇ ਨਿਰੰਤਰ ਚੌਕਸੀ ਕਾਰਨ ਸੂਬੇ ਦੀਆਂ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਮੱਗਲਰਾਂ, ਗੈਂਗਸਟਰਾਂ ਅਤੇ ਅਤਿਵਾਦੀਆਂ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਉਨ੍ਹਾਂ ਨੂੰ ਆਪਣੇ ਮਾੜੇ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਰਹੱਦਾਂ ਪਹਿਲਾਂ ਹੀ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਪੁਲਿਸ ਨੂੰ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ 160 ਤੋਂ ਵੱਧ ਸਿੱਖਿਆ ਸੰਸਥਾਵਾਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ, ਜਿੱਥੇ ਕਸ਼ਮੀਰ ਦੇ ਵਿਦਿਆਰਥੀ ਪੜ੍ਹ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਕਿਸਤਾਨ ਸਪਾਂਸਰਡ ਪੰਜਾਬ-ਵਿਰੋਧੀ ਅਤੇ ਅਪਰਾਧੀਆਂ ਦੇ ਦੇਸ਼-ਵਿਰੋਧੀ ਗਠਜੋੜ ਦੁਆਰਾ ਚਲਾਈ ਗਈ ਕਿਸੇ ਵੀ ਅਜਿਹੀ ਅਸਿੱਧੀ ਜੰਗ ਨਾਲ ਨਜਿੱਠਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਸਮਰੱਥ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਾ ਉਨ੍ਹਾਂ ਦੀ ਸਰਕਾਰ ਦੇ ਏਜੰਡੇ ਵਿੱਚ ਸਿਖਰ ‘ਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਸਾਡੇ ਮਹਾਨ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੇ ਉਪਦੇਸ਼ ਮੁਤਾਬਕ ਹਰ ਕੀਮਤ ‘ਤੇ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਧਾਰਮਿਕ ਸਹਿਣਸ਼ੀਲਤਾ, ਏਕਤਾ ਅਤੇ ਭਾਈਚਾਰੇ ਦੇ ਸਿਧਾਂਤਾਂ ਉੱਤੇ ਚੱਲ ਕੇ ਇਨ੍ਹਾਂ ਹਾਲਾਤ ਵਿੱਚ ਸੰਜਮ ਵਰਤਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਮੌਜੂਦ ਸਨ।

Tags: Security Review: Chief Minister Mann chairs high-level meeting www.wishavwarta.in
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

India vs Afghanistan 1st ODI : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

India vs Afghanistan 1st ODI : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
June 13, 2026
0

India vs Afghanistan 1st ODI : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਡੈਬਿਊ ਕਰਨ ਵਾਲੇ ਹਰਸ਼ ਅਤੇ ਗੁਰਨੂਰ...

Most Popular

ITF Rankings :  ਸ੍ਰਿਸ਼ਟੀ ਕਿਰਨ ਅੰਡਰ-13 ਟੈਨਿਸ ਵਿੱਚ ਵਿਸ਼ਵ ਨੰਬਰ 1

ITF Rankings :  ਸ੍ਰਿਸ਼ਟੀ ਕਿਰਨ ਅੰਡਰ-13 ਟੈਨਿਸ ਵਿੱਚ ਵਿਸ਼ਵ ਨੰਬਰ 1

by Navjot
4 days ago
0

ITF Rankings :  ਸ੍ਰਿਸ਼ਟੀ ਕਿਰਨ ਅੰਡਰ-13 ਟੈਨਿਸ ਵਿੱਚ ਵਿਸ਼ਵ ਨੰਬਰ 1 ਬੈਂਗਲੁਰੂ, 10 ਜੂਨ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਜੂਨੀਅਰ ਟੈਨਿਸ ਸਰਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 