BREAKING NEWS : ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਚੁੱਕੇ ਸਖ਼ਤ ਕਦਮ ; ਪਾਕਿਸਤਾਨ ਵਿਰੁੱਧ ਲਏ 5 ਵੱਡੇ ਫੈਸਲੇ
ਪਾਕਿਸਤਾਨੀ ਨਾਗਰਿਕਾਂ ਨੂੰ 48 ਘੰਟਿਆਂ ਦੇ ਅੰਦਰ ਛੱਡਣਾ ਪਵੇਗਾ ਭਾਰਤ
ਅਟਾਰੀ ਸਰਹੱਦ ਤੋਂ ਆਵਾਜਾਈ ਤੇ ਰੋਕ
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ) BREAKING NEWS : ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਸੁਰੱਖਿਆ ਬਾਰੇ ਕੈਬਨਿਟ ਮੀਟਿੰਗ (ਸੀਸੀਐਸ) ਵਿੱਚ ਪੰਜ ਵੱਡੇ ਫੈਸਲੇ ਲਏ ਗਏ।

ਇਹ ਮੀਟਿੰਗ ਢਾਈ ਘੰਟੇ ਚੱਲੀ। ਇਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਐਨਐਸਏ ਅਜੀਤ ਡੋਭਾਲ ਸਮੇਤ ਕਈ ਅਧਿਕਾਰੀ ਮੌਜੂਦ ਸਨ।

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, ‘ਪਹਿਲਗਾਮ ਅੱਤਵਾਦੀ ਹਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਕੈਬਨਿਟ ਸੁਰੱਖਿਆ ਕਮੇਟੀ (ਸੀਸੀਐਸ) ਨੇ 5 ਵੱਡੇ ਫੈਸਲੇ ਲਏ ਹਨ। ਸਿੰਧੂ ਜਲ ਸੰਧੀ ਨੂੰ ਤੁਰੰਤ ਪ੍ਰਭਾਵ ਨਾਲ ਮੁਲਤਵੀ ਰੱਖਿਆ ਜਾਵੇਗਾ।ਅਟਾਰੀ ਸਰਹੱਦ ਤੋਂ ਆਵਾਜਾਈ ਰੋਕ ਦਿੱਤੀ ਗਈ ਹੈ। ਪਾਕਿਸਤਾਨੀ ਨਾਗਰਿਕਾਂ ਨੂੰ 48 ਘੰਟਿਆਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ, ਇਸ ਦੇ ਨਾਲ ਹੀ ਅਟਾਰੀ ਸਰਹੱਦ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਹੁਣ ਪਾਕਿਸਤਾਨੀ ਨਾਗਰਿਕਾਂ ਨੂੰ ਸਾਰਕ ਵੀਜ਼ਾ ਰਿਆਇਤ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਫੌਜ ਨੂੰ ਵੀ ਹਾਈ ਅਲਰਟ ‘ਤੇ ਰਹਿਣ ਲਈ ਕਿਹਾ ਗਿਆ ਹੈ। ਪਾਕਿਸਤਾਨੀ ਡਿਪਲੋਮੈਟਾਂ ਨੂੰ ਭਾਰਤ ਛੱਡਣ ਦਾ ਹੁਕਮ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























