Delhi : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ‘ਚ ਕੀਰਤਨ ਦਰਬਾਰ ਅੱਜ ਦਿੱਲੀ ‘ਚ

ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ)Delhi : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ‘ਚ ਅੱਜ ਦਿੱਲੀ ਵਿਖੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ 25ਅਪ੍ਰੈਲ, ਦਿਨ ਸ਼ੁੱਕਰਵਾਰ ਨੂੰ ਸ਼ਾਮ 4:00ਵਜੇ ਤੋਂ ਸ਼ਾਮ 5:00 ਵਜੇ ਤੱਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਵਿੱਚ ਹਾਊਸ ਨੰ.76, ਕੇ.ਕੇ.ਬਿਰਲਾ ਲੇਨ, ਲੋਧੀ ਅਸਟੇਟ, ਨਵੀਂ ਦਿੱਲੀ ਵਿਖੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ 25 ਅਪ੍ਰੈਲ 2023 ਨੂੰ ਸਿਹਤ ਵਿਗੜਨ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਪ੍ਰਕਾਸ਼ ਸਿੰਘ ਬਾਦਲ ਨੇ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ। ਉਨ੍ਹਾਂ ਦਾ 95 ਸਾਲ ਦੀ ਉਮਰ ‘ਚ ਅਕਾਲ ਚਲਾਣਾ ਹੋਇਆ ਸੀ। ਜੇਕਰ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ‘ਤੇ ਝਾਤ ਮਾਰੀਏ ਤਾਂ ਉਹਨਾਂ ਨੂੰ ਪੰਜਾਬ ਦੀ ਸਿਆਸਤ ਦਾ ਬਾਬਾ ਬੋਹੜ ਕਿਹਾ ਜਾਂਦਾ ਸੀ। ਉਹਨਾਂ ਨੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣਨ ਦਾ ਮਾਣ ਹਾਸਿਲ ਕੀਤਾ ਸੀ। ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਉਹਨਾਂ ਨੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























