Latest News : ਸੈਨਾ ਅਭਿਆਨ ਨੂੰ ਲੈਕੇ ਭਾਰਤ ਸਰਕਾਰ ਨੇ ਮੀਡੀਆ ਚੈਨਲਾਂ ਲਈ ਐਡਵਾਈਜ਼ਰੀ ਕੀਤੀ ਜਾਰੀ
ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ) Latest News : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਬੰਧ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਗੁਜ਼ਰ ਰਹੇ ਹਨ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਇੱਕ ਦੂਜੇ ਵਿਰੁੱਧ ਕਈ ਸਖ਼ਤ ਫੈਸਲੇ ਲਏ ਹਨ। ਇਸ ਦੌਰਾਨ, ਦੋਵਾਂ ਦੇਸ਼ਾਂ ਵਿੱਚ ਰੱਖਿਆ ਕਾਰਜਾਂ ਅਤੇ ਫੌਜ ਦੀ ਗਤੀਵਿਧੀ ਨੂੰ ਲੈ ਕੇ ਹਲਚਲ ਵਧ ਗਈ ਹੈ। ਇਸ ਦੌਰਾਨ ਭਾਰਤ ਸਰਕਾਰ ਨੇ ਸਾਰੇ ਮੀਡੀਆ ਚੈਨਲਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।

ਜਿਸ ਵਿੱਚ ਸਰਕਾਰ ਨੇ ਮੀਡੀਆ ਚੈਨਲਾਂ ਨੂੰ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਦਰਅਸਲ, ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਾਰੇ ਮੀਡੀਆ ਚੈਨਲਾਂ ਨੂੰ ਜਾਰੀ ਕੀਤੀ ਗਈ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਰੱਖਿਆ ਕਾਰਜਾਂ ਅਤੇ ਫੌਜ ਦੀ ਗਤੀਵਿਧੀਆਂ ਨੂੰ ਲੈ ਕੇ ਸੰਜਮ ਬਣਾਈ ਰੱਖਣ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਾਰੇ ਮੀਡੀਆ ਚੈਨਲਾਂ ਨੂੰ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੀ ਲਾਈਵ ਕਵਰੇਜ ਦਿਖਾਉਣ ਤੋਂ ਬਚਣ ਲਈ ਸਲਾਹ ਜਾਰੀ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























