• Latest
  • Trending
‘AAP’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

‘AAP’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

1 year ago
Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

7 minutes ago
Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

33 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

1 hour ago
Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

2 hours ago
IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

2 hours ago
IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

2 hours ago
Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

3 hours ago
Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

3 hours ago
Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

4 hours ago
Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

4 hours ago
Hindi News
English News
Sunday, June 21, 2026
No Result
View All Result
40 °c
Chandigarh
33 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸੈਨੀਟੇਸ਼ਨ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ

April 26, 2025
in ਖਬਰਾਂ, ਪੰਜਾਬ

ਚੰਡੀਗੜ੍ਹ/ਲੁਧਿਆਣਾ, 26 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨਾਲ ਅੱਜ ਲੁਧਿਆਣਾ ਸ਼ਹਿਰ ਭਰ ਵਿੱਚ ਵਿਆਪਕ ਸਫਾਈ ਮੁਹਿੰਮ ਸ਼ੁਰੂ ਕੀਤੀ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮੁੰਡੀਆਂ ਨੇ ਜਮਾਲਪੁਰ ਚੌਕ, ਚੰਡੀਗੜ੍ਹ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਦੋਂ ਕਿ ਲੁਧਿਆਣਾ ਸ਼ਹਿਰ ਦੇ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ।

ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਢੋਲੇਵਾਲ ਚੌਕ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ, ਜਦੋਂ ਕਿ ਆਤਮ ਨਗਰ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਨੇ ਭਗਵਾਨ ਚੌਕ, ਗਿੱਲ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਸ਼ਗਨ ਪੈਲੇਸ ਤੋਂ ਅਤੇ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਬਾਲ ਸਿੰਘ ਨਗਰ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵਰਧਮਾਨ ਚੌਕ, ਚੰਡੀਗੜ੍ਹ ਰੋਡ ਤੋਂ ਇਸ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਕੌਂਸਲਰ ਅਮਨ ਬੱਗਾ, ਨਿਧੀ ਗੁਪਤਾ ਸਮੇਤ ਹੋਰਨਾਂ ਨੇ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ।

ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ ਅਤੇ ਅਭਿਸ਼ੇਕ ਸ਼ਰਮਾ, ਜ਼ੋਨਲ ਕਮਿਸ਼ਨਰ ਨੀਰਜ ਜੈਨ ਅਤੇ ਗੁਰਪਾਲ ਸਿੰਘ ਸਮੇਤ ਹੋਰਨਾਂ ਨਗਰ ਨਿਗਮ ਅਧਿਕਾਰੀਆਂ ਨੇ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ।

ਇਸ ਵਿਆਪਕ ਸਫਾਈ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਸਾਰੇ ਵਾਰਡਾਂ ਨੂੰ ਕਵਰ ਕੀਤਾ ਜਾਵੇਗਾ। ਸੜਕਾਂ, ਪਾਰਕਾਂ ਆਦਿ ਦੀ ਸਫਾਈ ਤੋਂ ਇਲਾਵਾ ਨਗਰ ਨਿਗਮ ਦੇ ਸਬੰਧਤ ਸਟਾਫ ਨੂੰ ਜਿੱਥੇ ਵੀ ਲੋੜ ਹੋਵੇ ਸੀਵਰ ਲਾਈਨਾਂ/ਸੜਕਾਂ ਦੀਆਂ ਨਾਲੀਆਂ ਦੀ ਸਫਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਗਰਮੀਆਂ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਵਸਨੀਕਾਂ ਨੂੰ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਫੌਗਿੰਗ ਵੀ ਕੀਤੀ ਜਾਵੇਗੀ। ਸੂਬਾ ਸਰਕਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਸਫਾਈ ਮੁਹਿੰਮ ਦੌਰਾਨ ਨਿਯਮਤ ਸਫਾਈ ਗਤੀਵਿਧੀਆਂ, ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਗਰਾਮ ਅਤੇ ਲੁਧਿਆਣਾ ਵਿੱਚ ਭਾਈਚਾਰਕ ਸ਼ਮੂਲੀਅਤ ਦੇ ਯਤਨ ਸ਼ਾਮਲ ਹੋਣਗੇ।

ਲੁਧਿਆਣਾ ਦੇ ਗੁਮਨਾਮ ਨਾਇਕਾਂ ਪ੍ਰਤੀ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਮੁੰਡੀਆਂ ਨੇ ਅੱਜ ਸਵੇਰੇ ਜਮਾਲਪੁਰ ਚੌਕ ਤੋਂ ਮੁੱਖ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਫਾਈ ਕਰਮਚਾਰੀਆਂ ਨੂੰ ਨਿੱਜੀ ਤੌਰ ‘ਤੇ ਚਾਹ ਅਤੇ ਮਠਿਆਈਆਂ ਵੰਡੀਆਂ।

ਕੈਬਨਿਟ ਮੰਤਰੀ ਨੇ ਸ਼ਹਿਰ ਦੀ ਸਫਾਈ ਬਣਾਈ ਰੱਖਣ ਵਿੱਚ ਸਫਾਈ ਕਰਮਚਾਰੀਆਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਮੁੰਡੀਆਂ, ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨੇ ਲੁਧਿਆਣਾ ਦੇ ਸਾਰੇ ਨਿਵਾਸੀਆਂ ਨੂੰ ਇਸ ਨੇਕ ਯਤਨ ਵਿੱਚ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਫਾਈ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਕੂੜੇ ਨੂੰ ਵੱਖਰਾ ਕਰਕੇ ਅਤੇ ਵਾਤਾਵਰਣ ਅਨੁਕੂਲ ਅਭਿਆਸਾਂ ਨੂੰ ਅਪਣਾ ਕੇ ਨਾਗਰਿਕ ਲੁਧਿਆਣਾ ਨੂੰ ਸਫਾਈ ਅਤੇ ਹਰਿਆਲੀ ਦਾ ਮਾਡਲ ਬਣਾਉਣ ਵਿੱਚ ਯੋਗਦਾਨ ਪਾ ਸਕਦੇ ਹਨ।

ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੀਆਂ ਥਾਵਾਂ/ਪਲਾਟਾਂ ‘ਤੇ ਕੂੜਾ ਨਾ ਸੁੱਟ ਕੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਸੂਬਾ ਸਰਕਾਰ ਅਤੇ ਸਥਾਨਕ ਅਧਿਕਾਰੀਆਂ ਦਾ ਸਮਰਥਨ ਕਰਨ। ਉਨ੍ਹਾਂ ਨੇ ਇਸ ਸਫਾਈ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਵਸਨੀਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ।
——-

Tags: Breaking news in PunjabiLatest Punjab newsLatest Punjab News in englishPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

by Ranjit Singh
June 21, 2026
0

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ? ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਵਿਸ਼ਵਵਿਆਪੀ ਮੰਦੀ...

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

by Ranjit Singh
June 21, 2026
0

Punjab Weather: ਸੂਬੇ 'ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ - ਅੱਜ ਵੀ ਕਈ ਜ਼ਿਲ੍ਹਿਆਂ ਮੀਂਹ ਦੀ ਸੰਭਵਨਾ ਚੰਡੀਗੜ੍ਹ, 21...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

by Ranjit Singh
June 21, 2026
0

Uttarakhand 'ਚ ਗੁਰਦੁਆਰੇ 'ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ ਚਮੋਲੀ, 21 ਜੂਨ (ਵਿਸ਼ਵ ਵਾਰਤਾ): 16 ਜੂਨ ਨੂੰ ਉਤਰਾਖੰਡ ਦੇ ਚਮੋਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

by Ranjit Singh
June 21, 2026
0

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ? ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਵਿਸ਼ਵਵਿਆਪੀ ਮੰਦੀ...

Most Popular

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

by Jaspreet Kaur
2 days ago
0

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 