
ਚੰਡੀਗੜ੍ਹ 26 ਅਪ੍ਰੈਲ (ਵਿਸ਼ਵ ਵਾਰਤਾ)-ਵਿਜੀਲੈਂਸ ਦੇ ਨਵੇਂ ਚੀਫ ਸਿਨਹਾ ਨੇ ਚਾਰਜ ਸੰਭਾਲਦਿਆਂ ਹੀ ਅਫਸਰਾਂ ਨੂੰ ਇਧਰ -ਉਧਰ ਕਰਨਾ ਕੀਤਾ ਸ਼ੁਰੂ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਆਈਪੀਐਸ ਪ੍ਰਵੀਨ ਕੁਮਾਰ ਸਿਨ੍ਹਾ ਨੂੰ ਐਸਪੀਐਸ ਪਰਮਾਰ ਦੀ ਥਾਂ ‘ਤੇ ਪੰਜਾਬ ਵਿਜੀਲੈਂਸ ਬਿਊਰੋ ਮੁਖੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਦੱਸ ਦਈਏ ਕਿ ਪ੍ਰਵੀਨ ਕੁਮਾਰ ਸਿਨਹਾ ਏਡੀਜੀਪੀ ਐਨਆਰਆਈ ਮਾਮਲਿਆਂ ਦੇ ਅਧਿਕਾਰੀ ਹਨ ਅਤੇ ਪਹਿਲਾਂ ਹੀ ਏਡੀਜੀਪੀ ਇੰਟੈਲੀਜੈਂਸ ਦਾ ਵਾਧੂ ਚਾਰਜ ਸੰਭਾਲ ਰਹੇ ਹਨ।























