• Latest
  • Trending
Morning Hukamnama Sahib :ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

Morning Hukamnama Sahib :ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

1 year ago
PUNJAB : ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕੇ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਆਮ ਆਦਮੀ ਪਾਰਟੀ ‘ਚ ਹੋਏ

PUNJAB : ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕੇ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਆਮ ਆਦਮੀ ਪਾਰਟੀ ‘ਚ ਹੋਏ

23 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

2 hours ago
Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

2 hours ago
Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

2 hours ago
Entertainment: ਯਸ਼ ਦੀ ਫਿਲਮ ‘ਟੌਕਸਿਕ’ ਦੀ ਰਿਲੀਜ਼ ਦੂਜੀ ਵਾਰ ਟਲੀ

Entertainment: ਯਸ਼ ਦੀ ਫਿਲਮ ‘ਟੌਕਸਿਕ’ ਦੀ ਰਿਲੀਜ਼ ਦੂਜੀ ਵਾਰ ਟਲੀ

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

3 hours ago
Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

4 hours ago
Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ

National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ

5 hours ago
Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ

Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ

5 hours ago
Hindi News
English News
Wednesday, April 29, 2026
No Result
View All Result
36 °c
Chandigarh
29 ° Thu
31 ° Fri
33 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Morning Hukamnama Sahib :ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

April 29, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Morning Hukamnama Sahib :ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

Morning Hukamnama Sahib

 

AMRIT VELE DA HUKAMNAMA SRI DARBAR SAHIB AMRITSAR

ANG 493, 29-04-2025

ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥ {ਪੰਨਾ 493}

ਪਦ ਅਰਥ: ਲਾਵਹੁ = ਜੋੜੋ। ਹਉ = ਮੈਂ। ਅਨਦਿਨੁ = ਹਰ ਰੋਜ਼, ਹਰ ਵੇਲੇ। ਧਿਆਈ = ਮੈਂ ਸਿਮਰਦਾ ਰਹਾਂ। ਸਭਿ = ਸਾਰੇ। ਨਿਧਾਨ = ਖ਼ਜ਼ਾਨੇ। ਜਿਤੁ ਜਪੀਐ = ਜਿਸ ਦਾ ਨਾਮ ਜਪਿਆਂ। ਲਹਿ ਜਾਈ = ਲਹਿ ਜਾਂਦੀ ਹੈ।1।

ਮਨ = ਹੇ ਮਨ! ਸਖਾ = ਮਿੱਤਰ। ਭਾਈ = ਭਰਾ। ਗਾਵਾ = ਗਾਵਾਂ, ਮੈਂ ਗਾਂਦਾ ਹਾਂ। ਅੰਤਿ = ਆਖ਼ਰ ਵੇਲੇ।1। ਰਹਾਉ।

ਪ੍ਰਭੂ = ਮਾਲਕ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਲੋਚ = ਤਾਂਘ। ਮਨਿ = ਮਨ ਵਿਚ। ਮੈ ਤਨਿ = ਮੇਰੇ ਹਿਰਦੇ ਵਿਚ। ਸੇਤੀ = ਨਾਲ। ਪ੍ਰਭਿ = ਪ੍ਰਭੂ ਨੇ।2।

ਪੁੰਨਿ = {puNX} ਭਲੇ ਕਰਮ, ਚੰਗੀ ਕਿਸਮਤਿ। ਧ੍ਰਿਗੁ = ਫਿਟਕਾਰ-ਜੋਗ। ਬਿਰਥਾ = ਵਿਅਰਥ। ਰਸ ਕਸ = ਕਈ ਕਿਸਮ ਦੇ ਪਦਾਰਥ। ਮੁਖਿ = ਮੂੰਹ ਉੱਤੇ। ਥੁਕ ਪਾਈ = ਥੁਕਦੀ ਹੈ, ਫਿਟਕਾਰ ਪਾਂਦੀ ਹੈ।3।

ਤਿਨ = ਉਹਨਾਂ ਨੂੰ। ਦੇ = ਦੇਂਦਾ ਹੈ। ਕਉ = ਨੂੰ। ਗਲਿ = ਗਲ ਨਾਲ। ਲਾਈ = ਲਾਇ, ਲਾ ਕੇ।4।

ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ। ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ। ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ।1। ਰਹਾਉ।

ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ। ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ) , (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ।1।

ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਸਭਨਾਂ ਦਾ) ਮਾਲਕ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੂੰ ਆਪ ਹੀ ਮੇਹਰ ਕਰ ਕੇ ਮੇਰੇ ਮਨ ਵਿਚ ਆਪਣੀ ਭਗਤੀ ਦੀ ਤਾਂਘ ਪੈਦਾ ਕੀਤੀ ਹੋਈ ਹੈ। ਹੇ ਭਾਈ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਨਾਲ ਮਿਲਾਪ ਦੀ ਤਾਂਘ ਪੈਦਾ ਹੋਈ ਹੋਈ ਹੈ। ਪਰਮਾਤਮਾ ਨੇ ਮੈਨੂੰ ਸਤਿਗੁਰੂ ਦੀ ਸਰਨ ਪਾ ਕੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ।2।

ਹੇ ਭਾਈ! ਮਨੁੱਖਾ ਜਨਮ ਬੜੀ ਕਿਸਮਤ ਨਾਲ ਮਿਲਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਫਿਟਕਾਰ-ਜੋਗ ਹੋ ਜਾਂਦਾ ਹੈ; ਨਾਮ ਤੋਂ ਬਿਨਾ ਵਿਅਰਥ ਚਲਾ ਜਾਂਦਾ ਹੈ। ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਦੁਨੀਆ ਦੇ ਅਨੇਕਾਂ ਕਿਸਮ ਦੇ ਪਦਾਰਥ ਖਾਂਦਾ ਰਹਿੰਦਾ ਹੈ, ਦੁੱਖ ਹੀ ਸਹੇੜਦਾ ਹੈ, ਮੂੰਹੋਂ ਫਿੱਕੇ ਬੋਲ ਬੋਲਦਾ ਰਹਿੰਦਾ ਹੈ, ਲੁਕਾਈ ਉਸ ਨੂੰ ਫਿਟਕਾਰਾਂ ਹੀ ਪਾਂਦੀ ਹੈ।3।

ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੀ ਹਜ਼ੂਰੀ ਵਿਚ ਆਦਰ-ਮਾਣ ਦੇਂਦਾ ਹੈ। ਹੇ ਨਾਨਕ! ਪਰਮਾਤਮਾ ਆਪਣੇ ਸੇਵਕ ਨੂੰ ‘ਧੰਨ ਧੰਨ’ ਆਖਦਾ ਹੈ, ‘ਸਾਬਾਸ਼’ ਆਖਦਾ ਹੈ, ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।4। 4।

गूजरी महला ४ ॥ होहु दइआल मेरा मनु लावहु हउ अनदिनु राम नामु नित धिआई ॥ सभि सुख सभि गुण सभि निधान हरि जितु जपिऐ दुख भुख सभ लहि जाई ॥१॥ मन मेरे मेरा राम नामु सखा हरि भाई ॥ गुरमति राम नामु जसु गावा अंति बेली दरगह लए छडाई ॥१॥ रहाउ ॥ तूं आपे दाता प्रभु अंतरजामी करि किरपा लोच मेरै मनि लाई ॥ मै मनि तनि लोच लगी हरि सेती प्रभि लोच पूरी सतिगुर सरणाई ॥२॥ माणस जनमु पुंनि करि पाइआ बिनु नावै ध्रिगु ध्रिगु बिरथा जाई ॥ नाम बिना रस कस दुखु खावै मुखु फीका थुक थूक मुखि पाई ॥३॥ जो जन हरि प्रभ हरि हरि सरणा तिन दरगह हरि हरि दे वडिआई ॥ धंनु धंनु साबासि कहै प्रभु जन कउ जन नानक मेलि लए गलि लाई ॥४॥४॥ {पन्ना 493}

पद्अर्थ: लावहु = लगाओ, जोड़ो। हउ = मैं। अनदिनु = हर रोज, हर वक्त। धिआई = मैं सिमरता रहूँ। सभि = सारे। निधान = खजाने। जितु जपीअै = जिस का नाम जपने से। लहि जाई = उतर जाती है।1।

मन = हे मन! सखा = मित्र। भाई = भ्राता। गावा = मैं गाता हूँ। अंति = आखिरी समय।1। रहाउ।

प्रभू = मालिक। अंतरजामी = दिल की जानने वाला। लोच = तमन्ना। मनि = मन में। मै तनि = मेरे हृदय में। सेती = साथ। प्रभि = प्रभू ने।2।

पुंनि = पुन्य, भले कर्म, अच्छी किस्मत। ध्रिगु = धिक्कार योग्य। बिरथा = व्यर्थ। रस कस = कई किसम के पदार्थ। मुखि = मुंह पर। थुक पाई = थूकती है, फिटकार डालती है।3।

तिन = उनको। दे = देता है। गलि = गले से। लाई = लगा के।4।

अर्थ: हे मेरे मन! परमात्मा का नाम मेरा मित्र है मेरा भाई है। मैं गुरू की शिक्षा की बरकति से परमात्मा के सिफत सालाह के गीत गाता हूँ। आखिरी वक्त पर परमात्मा का नाम ही मददगार बनता है, प्रभू की हजूरी में नाम ही सुर्खरू करवाता है।1। रहाउ।

हे प्रभू! मेरे पर दयावान होवो, मेरा मन (अपने चरणों में) जोड़े रखो, मैं हर समय सदा तेरा ही नाम सिमरता रहूँ। हे मेरे मन! सारे सुख सारे खजाने उस परमात्मा के ही पास हैं, जिसका नाम जपने से सारे दुख (दूर हो जाते हैं), (माया की) सारी भूख उतर जाती है।1।

हे हरी! तू खुद ही सब दातें देने वाला है, तू खुद ही (सबका) मालिक है, तू सबके दिल की जानने वाला है। तूने खुद ही मेहर करके मेरे मन में अपनी भक्ति की चाहत पैदा की हुई है। हे भाई! मेरे मन में मेरे हृदय में परमात्मा के साथ मिलाप की चाहत पैदा हुई पड़ी है। परमात्मा ने मुझे सतिगुरू की शरण में ला कर मेरी चाहत पूरी कर दी है।2।

हे भाई! मानस जनम बड़ी किस्मत से मिलता है, पर परमात्मा के नाम सिमरन के बिना (मानस जन्म) धिक्कार-योग्य हो जाता है, नाम के बिना व्यर्थ चला जाता है। मनुष्य प्रभू का नाम भुला के दुनिया के अनेकों किस्म के पदार्थ खाता रहता है, दुख ही सहेड़ता है, मुंह से फीके बोल बोलता रहता है, दुनिया इसे धिक्कारें ही डालती है।3।

हे भाई! जो मनुष्य परमात्मा की शरण पड़े रहते हैं, उनको परमात्मा अपनी हजूरी में आदर मान देता है। हे नानक! परमात्मा अपने सेवक को ‘धन्य धन्य’ कहता है, ‘शाबाश’ कहता है, अपने सेवक को अपने गले से लगा के अपने चरणों में जोड़ लेता है।4।4।

Goojaree, Fourth Mehl:

 

Be Merciful and attune my mind, so that I might meditate continually on the Lord’s Name, night and day.

 

The Lord is all peace, all virtue and all wealth; remembering Him, all misery and hunger depart. ||1||

 

O my mind, the Lord’s Name is my companion and brother.

 

Under Guru’s Instruction, I sing the Praises of the Lord’s Name; it shall be my help and support in the end, and it shall deliver me in the Court of the Lord. ||1||Pause||

 

You Yourself are the Giver, O God, Inner-knower, Searcher of hearts; by Your Grace, You have infused longing for You in my mind.

 

My mind and body long for the Lord; God has fulfilled my longing. I have entered the Sanctuary of the True Guru. ||2||

 

Human birth is obtained through good actions; without the Name, it is cursed, totally cursed, and it passes away in vain.

 

Without the Naam, the Name of the Lord, one obtains only suffering for his delicacies to eat. His mouth is insipid, and his face is spat upon, again and again. ||3||

 

Those humble beings, who have entered the Sanctuary of the Lord God, Har, Har, are blessed with glory in the Court of the Lord, Har, Har.

 

Blessed, blessed and congratulations, says God to His humble servant. O servant Nanak, He embraces him, and blends him with Himself. ||4||4||

Tags: AMRIT VELE DA HUKAMNAMA SRI DARBAR SAHIBHUKAMNAMA
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

by Ankit
April 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 29-04-2026 |...

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

by Ankit
April 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 28-04-2026 |...

Hukamnama Sri Darbar Sahib Today – 27 April 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 April 2026 | Ang 608 I ਅੱਜ ਦਾ ਹੁਕਮਨਾਮਾ

by Ankit
April 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 27-04-2026 |...

Hukamnama Sri Darbar Sahib Today – 26 April 2026 | Ang 766 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 April 2026 | Ang 766 I ਅੱਜ ਦਾ ਹੁਕਮਨਾਮਾ

by Ankit
April 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 26-04-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

PUNJAB : ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕੇ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਆਮ ਆਦਮੀ ਪਾਰਟੀ ‘ਚ ਹੋਏ

PUNJAB : ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕੇ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਆਮ ਆਦਮੀ ਪਾਰਟੀ ‘ਚ ਹੋਏ

by Navjot
April 29, 2026
0

PUNJAB : ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕੇ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ...

Most Popular

Bihar ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

Bihar ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

by Jaspreet Kaur
2 weeks ago
0

Bihar ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ ਬਿਹਾਰ, 14 ਅਪ੍ਰੈਲ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਨੀਤੀਸ਼ ਕੁਮਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA