Jalandhar : ਜਲੰਧਰ ’ਚ ਕਾਂਗਰਸੀ ਵਿਧਾਇਕ ਸਮੇਤ 150 ਲੋਕਾਂ ‘ਤੇ FIR ਦਰਜ

ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) Jalandhar : ਜਲੰਧਰ ’ਚ ਛੇ ਦਿਨ ਪਹਿਲਾਂ ਬੁੱਧਵਾਰ ਨੂੰ ਸ਼ੁਗਰ ਮਿੱਲ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ (Bhogpur CNG Plant) ਦੇ ਵਿਰੋਧ ਵਿੱਚ ਕੁਝ ਲੋਕਾਂ ਨੇ ਮਿਲ ਕੇ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਨਗਰ ਕੌਂਸਲ ਪ੍ਰਧਾਨ ਸਮੇਤ 150 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਬੁੱਧਵਾਰ ਨੂੰ ਵਿਧਾਇਕ ਕੋਟਲੀ ਦੀ ਅਗਵਾਈ ‘ਚ ਕਰੀਬ 150 ਲੋਕਾਂ ਨੇ ਹਾਈਵੇ ‘ਤੇ ਜਾਮ ਲਗਾ ਕੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ। ਹਾਈਵੇਅ ਬੰਦ ਹੋਣ ਕਾਰਨ ਲੰਮਾ ਟਰੈਫਿਕ ਜਾਮ ਲੱਗ ਗਿਆ ਸੀ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਦੱਸਣਯੋਗ ਹੈ ਕਿ ਕਾਂਗਰਸ ਆਗੂਆਂ ਦੇ ਨਾਲ-ਨਾਲ ਸਮਾਜਿਕ ਸੰਗਠਨਾਂ, ਮਾਰਕੀਟ ਐਸੋਸੀਏਸ਼ਨਾਂ ਅਤੇ ਹੋਰ ਸੰਸਥਾਵਾਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ।
ਮਿਲੀ ਜਾਣਕਾਰੀ ਅਨੁਸਾਰ ਇਹ ਐਫ਼ਆਈਆਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਅਧਿਕਾਰੀ ਜਸਵੰਤ ਕੁਮਾਰ ਦੇ ਬਿਆਨਾਂ ’ਤੇ ਦਰਜ ਕੀਤੀ ਗਈ ਹੈ। ਜਸਵੰਤ ਸਿੰਘ ਐਨਐਚਏਆਈ ਦੇ ਸਾਈਟ ਇੰਜੀਨੀਅਰ ਹਨ।
ਮਾਮਲੇ ਵਿੱਚ ਪੁਲਿਸ ਨੇ ਆਦਮਪੁਰ ਹਲਕੇ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ,ਲਵਦੀਪ ਸਿੰਘ ਉਰਫ਼ ਲੱਕੀ, ਅੰਮ੍ਰਿਤਪਾਲ ਸਿੰਘ, ਰਾਕੇਸ਼ ਕੁਮਾਰ ਬੱਗਾ, ਸ਼ੀਤਲ ਸਿੰਘ, ਰਾਹੁਲ, ਮਨਜੀਤ ਸਿੰਘ, ਮੋਨੂੰ ਸਮੇਤ 150 ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























