Amritsar : ਗੈਂਗਸਟਰ ਸੋਨੂੰ ਮੋਟਾ ਦਾ ਗੋਲ਼ੀਆਂ ਮਾਰ ਕੇ ਕਤਲ

ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) Amritsar : ਅੰਮ੍ਰਿਤਸਰ ‘ਚ ਗੈਂਗਸਟਰ ਸੋਨੂੰ ਮੋਟੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਸ੍ਰੀ ਦਰਬਾਰ ਸਾਹਿਬ ਨੇੜੇ ਪੈਂਦੇ ਬਾਜ਼ਾਰ ਕਾਠੀਆਂ ਵਿਖੇ ਅੱਜ ਸ਼ਾਮ ਗੈਂਗਸਟਰ ਸੋਨੂੰ ਮੋਟਾ ਦੀ ਗੋਲੀਆਂ ਮਾਰ ਕੇ ਅਣਪਛਾਤੇ ਵਿਅਕਤੀਆਂ ਵਲੋਂ ਹੱਤਿਆ ਕਰ ਦਿੱਤੀ ਗਈ, ਜਿਸ ਦੀ ਮੌਤ ਦੀ ਪੁਸ਼ਟੀ ਪੁਲਿਸ ਵਲੋਂ ਕਰ ਦਿੱਤੀ ਗਈ ਹੈ ਅਤੇ ਮੌਕੇ ਉਤੇ ਜਾਂਚ ਕੀਤੀ ਜਾ ਰਹੀ ਹੈ। ਕਾਠੀਆਂ ਵਾਲਾ ਬਾਜ਼ਾਰ ਸ੍ਰੀ ਹਰਿਮੰਦਰ ਸਾਹਿਬ ਦੇ ਬਿਲਕੁਲ ਨਜ਼ਦੀਕ ਪੈਂਦਾ ਹੈ ਅਤੇ ਇਸ ਦੇ ਨਜ਼ਦੀਕ ਗੈਂਗਵਾਰ ਹੋਣ ਦੇ ਨਾਲ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਸੁਰੱਖਿਆ ਪੱਖੋਂ ਸਵਾਲ ਵੀ ਚੁੱਕੇ ਜਾ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























