• Latest
  • Trending
ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: DGP ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: DGP ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

2 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

35 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

1 hour ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: DGP ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

DGP ਗੌਰਵ ਯਾਦਵ ਨੇ ਪੁਲਿਸ ਹੈੱਡਕੁਆਰਟਰ ਵਿਖੇ ਸਮੀਖਿਆ ਮੀਟਿੰਗ ਦੌਰਾਨ ਐਸਐਸਪੀਜ਼/ਸੀਪੀਜ਼ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਸਮਾਂ-ਸੀਮਾ ਕੀਤੀ ਨਿਰਧਾਰਤ

April 29, 2025
in ਖਬਰਾਂ

ਚੰਡੀਗੜ੍ਹ, 29 ਅਪ੍ਰੈਲ (ਵਿਸ਼ਵ ਵਾਰਤਾ):-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਉਪਲਬਧਤਾ ਨੂੰ ਜ਼ੀਰੋ ਕਰਨ ਬਾਰੇ ਸਖ਼ਤ ਅਲਟੀਮੇਟਮ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਿੱਚ ਅਸਫਲ ਰਹਿਣ ‘ਤੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਪੱਧਰ ਤੱਕ ਦੇ ਸਾਰੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਡੀਜੀਪੀ ਵੱਲੋਂ ਅੱਜ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਅਤੇ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ ਨਾਲ ਸਾਰੇ ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ (ਆਈਜੀਪੀਜ਼/ਡੀਆਈਜੀਜ਼) ਅਤੇ ਕਮਿਸ਼ਨਰ ਆਫ ਪੁਲਿਸ/ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਸੀਪੀਜ਼/ਐਸਐਸਪੀਜ਼) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੌਜੂਦਾ ਕਾਰਜ ਯੋਜਨਾ ਨੂੰ ਪੂਰੀ ਤਰ੍ਹਾਂ ਸੁਚਾਰੂ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ, “ਅਸੀਂ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਹਨ ਜਿਸ ਵਿੱਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨਾ ਸ਼ਾਮਲ ਹੈ। ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਸਮੇਤ ਹਰੇਕ ਅਧਿਕਾਰੀ ਨੂੰ ਆਪੋ-ਆਪਣੇ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦਾ ਸਫਾਇਆ ਕਰਨ ਵਿੱਚ ਅਸਫਲ ਰਹਿਣ ਲਈ ਜ਼ਿੰਮੇਵਾਰ ਅਤੇ ਜਵਾਬਦੇਹ ਠਹਿਰਾਇਆ ਜਾਵੇਗਾ।”

ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ, ਸਾਰੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਪੇਸ਼ੇਵਰ ਮਾਪਦੰਡਾਂ, ਇੰਟੈਲੀਜੈਂਸ ਅਤੇ ਜਨਤਾ ਤੋਂ ਫੀਡਬੈਕ ਦੀ ਮਦਦ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਸਰਵੇਖਣ ਤੋਂ ਬਾਅਦ, ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਇਨਾਮ ਦਿੱਤਾ ਜਾਵੇਗਾ, ਜਦੋਂ ਕਿ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਡੀਜੀਪੀ ਨੇ ਸਪੱਸ਼ਟ ਕੀਤਾ ਕਿ ਪੁਲਿਸ ਦਾ ਧਿਆਨ ਅੰਕੜੇ-ਅਧਾਰਤ ਟੀਚਿਆਂ ‘ਤੇ ਨਹੀਂ ਹੈ, ਸਗੋਂ ਸੂਬੇ ਭਰ ਵਿੱਚ ਨਸ਼ਿਆਂ ਦੀ ਜ਼ੀਰੋ ਉਪਲਬਧਤਾ ਲਈ ਸਪਲਾਈ ਚੇਨਾਂ ਨੂੰ ਪੂਰੀ ਤਰ੍ਹਾਂ ਤੋੜਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮਾਮਲਿਆਂ ਨੂੰ ਤਰਕਪੂਰਨ ਸਿੱਟੇ ‘ਤੇ ਲੈ ਕੇ ਆਉਣ।

ਜ਼ਿਕਰਯੋਗ ਹੈ ਕਿ 3 ਘੰਟੇ ਚੱਲੀ ਇਹ ਮੀਟਿੰਗ ਦੋ ਹਿੱਸਿਆਂ ਵਿੱਚ ਹੋਈ – ਪਹਿਲੇ ਹਿੱਸੇ ਵਿੱਚ ਜ਼ਿਲ੍ਹੇਵਾਰ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਜਿਸ ਵਿੱਚ ਦਰਜ ਕੀਤੀਆਂ ਗਈਆਂ ਐਫਆਈਆਰਜ਼ ਦੀ ਗਿਣਤੀ, ਪ੍ਰਾਪਤੀਆਂ ਅਤੇ ਕਮੀਆਂ ਬਾਰੇ ਸਬੰਧਤ ਰੇਂਜ ਆਈਜੀਪੀਜ਼/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਚਰਚਾ ਕੀਤੀ ਗਈ, ਜਦੋਂ ਕਿ ਦੂਜੇ ਹਿੱਸੇ ਵਿੱਚ ਫੀਲਡ ਅਧਿਕਾਰੀਆਂ ਨੂੰ 31 ਮਈ ਤੱਕ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਪੇਸ਼ ਕਰਨ ਲਈ ਕਿਹਾ ਗਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੀਟਿੰਗ ਦੌਰਾਨ, ਤਕਨਾਲੋਜੀ ਨੂੰ ਬਲ ਵਿੱਚ ਵਾਧਾ ਕਰਨ ਦੇ ਜ਼ਰੀਏ ਵਜੋਂ ਵਰਤ ਕੇ ਵੱਡੀਆਂ ਮੱਛੀਆਂ ਦਾ ਪਿੱਛਾ ਕਰਨ ਅਤੇ ਉਨ੍ਹਾਂ ਨੂੰ ਟਰੈਕ ਕਰਨ ਲਈ ਵੱਖ-ਵੱਖ ਵਿਧੀਆਂ ਅਤੇ ਤਕਨੀਕਾਂ ‘ਤੇ ਵੀ ਚਰਚਾ ਹੋਈ। ਉਨ੍ਹਾਂ ਅੱਗੇ ਕਿਹਾ, “ਅਪਰਾਧੀ ਗ੍ਰਿਫ਼ਤਾਰੀ ਤੋਂ ਬਚਣ ਲਈ ਕੱਟ-ਆਊਟ ਤਕਨੀਕਾਂ ਅਤੇ ਵਰਚੁਅਲ ਨੰਬਰਾਂ ਦੀ ਵਰਤੋਂ ਕਰ ਰਹੇ ਹਨ, ਇਸ ਲਈ ਅਸੀਂ ਤਕਨੀਕੀ ਅਤੇ ਮਨੁੱਖੀ ਇੰਟੈਲੀਜੈਂਸ ਦੀ ਵਰਤੋਂ ਕਰਕੇ ਅਜਿਹੇ ਅਪਰਾਧੀਆਂ ਨੂੰ ਫੜਨ ਲਈ ਸੁਚੱਜੀ ਰਣਨੀਤੀ ਤਿਆਰ ਕੀਤੀ ਹੈ।”

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਛਾਣੇ ਗਏ 755 ਡਰੱਗ ਹੌਟਸਪੌਟਾਂ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਨਸ਼ਿਆਂ ਦੀ ਜ਼ਿਆਦਾ ਮਾਤਰਾ ਨੂੰ ਰੋਕਣ ਲਈ ਵਾਰ-ਵਾਰ ਟੀਚਾਗਤ ਅਤੇ ਪ੍ਰਭਾਵਸ਼ਾਲੀ ਕੈਸੋ ਆਪਰੇਸ਼ਨ ਕਰ ਰਹੀ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗ ਖਾਸ ਕਰਕੇ ਸਿਹਤ ਅਤੇ ਸਿੱਖਿਆ ਵਿਭਾਗ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਇਕਜੁੱਟ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਸੂਬੇ ਵਿੱਚ ਨਸ਼ਾ ਛੁਡਾਊ ਸਮਰੱਥਾ ਵਧਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਨਸ਼ਿਆਂ ਵਿਰੁੱਧ ਮੁਹਿੰਮ ਵੱਧ ਤੋਂ ਵੱਧ ਨਾਗਰਿਕਾਂ ਨੂੰ ਸ਼ਾਮਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰਨ ਲਈ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ‘9779100200’ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸ ਹੈਲਪਲਾਈਨ ‘ਤੇ ਪ੍ਰਾਪਤ ਹੋਣ ਵਾਲੀ ਹਰ ਸੂਚਨਾ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਨਿੱਜੀ ਤੌਰ ‘ਤੇ ਪ੍ਰਗਤੀ ਦੀ ਸਮੀਖਿਆ ਕਰ ਰਹੇ ਹਨ।

ਇਸ ਦੌਰਾਨ, ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 60ਵੇਂ ਦਿਨ ਵੀ ਜਾਰੀ ਰੱਖਦਿਆਂ, ਪੁਲਿਸ ਟੀਮਾਂ ਨੇ 1 ਮਾਰਚ, 2025 ਤੋਂ ਹੁਣ ਤੱਕ ਐਨਡੀਪੀਐਸ ਐਕਟ ਤਹਿਤ 4930 ਐਫਆਈਆਰ ਦਰਜ ਕਰਕੇ 7889 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 325 ਕਿਲੋਗ੍ਰਾਮ ਹੈਰੋਇਨ, 100 ਕੁਇੰਟਲ ਭੁੱਕੀ, 157 ਕਿਲੋਗ੍ਰਾਮ ਅਫੀਮ, 95 ਕਿਲੋਗ੍ਰਾਮ ਗਾਂਜਾ, 21.89 ਲੱਖ ਗੋਲੀਆਂ/ਕੈਪਸੂਲ ਅਤੇ 8.09 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

Tags: DGP punjabLatest Punjab newsLatest Punjab news in PunjabiPunjab Governmentpunjab newsPunjabi Policetop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 