• Latest
  • Trending
ਹੁਣ ਨਹੀਂ ਲੱਗੇਗਾ ਕੋਈ ਜਾਮ: December 2025 ਤੱਕ ਦੋ ਨਵੇਂ ਪੁਲ Amritsar-Tarn Taran ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ

ਹੁਣ ਨਹੀਂ ਲੱਗੇਗਾ ਕੋਈ ਜਾਮ: December 2025 ਤੱਕ ਦੋ ਨਵੇਂ ਪੁਲ Amritsar-Tarn Taran ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ

2 years ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

7 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

48 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

1 hour ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਣ ਨਹੀਂ ਲੱਗੇਗਾ ਕੋਈ ਜਾਮ: December 2025 ਤੱਕ ਦੋ ਨਵੇਂ ਪੁਲ Amritsar-Tarn Taran ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ

ਘੱਟ ਲਾਗਤ ਨਾਲ ਵੱਡਾ ਕਾਰਜ: ਦੋ ਪੁਲਾਂ ਦੀ ਉਸਾਰੀ ਹੁਣ 24 ਕਰੋੜ ਰੁਪਏ ਦੀ ਬਚਤ ਨਾਲ ਹੋਵੇਗੀ ਮੁਕੰਮਲ: ਹਰਭਜਨ ਸਿੰਘ ਈਟੀਓ

April 29, 2025
in ਖਬਰਾਂ, ਪੰਜਾਬ

ਚੰਡੀਗੜ੍ਹ : 29 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਬਣ ਰਹੇ ਪੁਲਾਂ ਦੇ ਕੰਮ ਦਾ ਨਿਰੀਖਣ ਕੀਤਾ। ਇਨ੍ਹਾਂ ਦੋਵੇਂ ਪੁੱਲਾ ਦੀ ਉਸਾਰੀ ਹੋਣ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਦਰਮਿਆਨ ਆਵਾਜਾਈ ਸੁਚਾਰੂ ਹੋ ਜਾਵੇਗੀ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ. ਇਨ੍ਹਾਂ ਦੋਵਾਂ ਪੁਲਾਂ ਦੇ ਨਿਰਮਾਣ ਕਾਰਜ ਵਿੱਚ ਲੱਗੀ ਕੰਪਨੀ ਨੂੰ ਆਦੇਸ਼ ਦਿੱਤਾ ਕਿ ਇਨ੍ਹਾਂ ਪੁਲਾਂ ਦਾ ਕੰਮ ਦਸੰਬਰ 2025 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਦਿੱਤਾ ਜਾਵੇ।
ਸ. ਹਰਭਜਨ ਸਿੰਘ ਈ.ਟੀ.ਓ. ਨੇ ਪਹਿਲਾਂ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ ਕੱਕਾ ਕੰਡਿਆਲਾ ਰੇਲਵੇ ਲਾਈਨ ਦੀ ਚੱਲ ਰਹੀ ਉਸਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੀ ਉਹਨਾਂ ਦੇ ਨਾਲ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਓਵਰਬ੍ਰਿਜ ਦੀ ਉਸਾਰੀ ਦਾ ਕੰਮ 31 ਫੀਸਦੀ ਤੱਕ ਹੋ ਮੁਕੰਮਲ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਇਸ ਪੁਲ ਦੀ ਉਸਾਰੀ ਨੂੰ ਜੂਨ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਸੀ, ਪਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਦੀ ਉਸਾਰੀ ਦਾ ਕੰਮ ਲਗਭਗ 6 ਮਹੀਨੇ ਪਹਿਲਾ ਹੀ, ਦਸੰਬਰ, 2025 ਤੱਕ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਿ ਇਤਿਹਾਸਿਕ ਸ਼ਹਿਰ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਹੈ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਆਉਂਦੇ-ਜਾਂਦੇ ਹਨ ਪਰ ਟਰੈਫਿਕ ਸਮੱਸਿਆ ਦੇ ਕਾਰਨ ਲੋਕਾਂ ਨੂੰ ਆਉਣ-ਜਾਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਇਸ ਚਹੁੰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ।ਤਰਨ ਤਰਨ ਸ਼ਹਿਰ ਵਿਖੇ ਵੱਧ ਰਹੀ ਟਰੈਫਿਕ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਵੱਲੋਂ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਸਤੰਬਰ, 2024 ਵਿੱਚ ਰੱਖਿਆ ਗਿਆ ਸੀ।

ਇਸ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ਵਲੋਂ ਸ਼੍ਰੀ ਅੰਮ੍ਰਿਤਸਰ ਸਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਲੱਗਦੇ ਲੰਮੇ ਜਾਮ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਵਾਏ ਜਾ ਰਹੇ ਪੁਲ ਦੇ ਨਿਰਮਾਣ ਕਾਰਜ ਦਾ ਵੀ ਜਾਇਜ਼ਾ ਲਿਆ। ਇਸ ਪੁਲ ਦੀ ਉਸਾਰੀ ਦਾ ਕੰਮ ਪੰਜਾਬ ਸਰਕਾਰ ਵੱਲੋਂ ਅਕਤੂਬਰ 2024 ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਪੁਲ ਦੀ ਉਸਾਰੀ ਮੁਕੰਮਲ ਕਰਨ ਲਈ ਜੂਨ 2026 ਦੀ ਸਮਾਂ ਸੀਮਾ ਤੈਅ ਕੀਤੀ ਗਈ ਸੀ। ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਪੁਲ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਹੋਏ ਕਿਹਾ ਕਿ ਸਥਾਨਕ ਲੋਕਾਂ ਅਤੇ ਯਾਤਰੀਆਂ ਦੀ ਸਹੂਲਤ ਦੇ ਮੱਦੇਨਜ਼ਰ ਇਸ ਪੁਲ ਦਾ ਨਿਰਮਾਣ ਕਾਰਜ ਵੀ ਦਸੰਬਰ 2025 ਵਿਚ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰ ਨਿੱਜਰ ਦੀ ਸਿਫਾਰਸ਼ ਉਪਰ ਇਸ ਪੁਲ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 34.20 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਪਰ ਅਸੀਂ ਇਸ ਪੁਲ ਨੂੰ ਤਕਰੀਬਨ 22.68 ਕਰੋੜ ਰੁਪਏ ਵਿੱਚ ਪੂਰਾ ਕਰ ਲਵਾਂਗੇ, ਜਿਸ ਨਾਲ ਸਰਕਾਰ ਦੇ 11.52 ਕਰੋੜ ਰੁਪਏ ਦੀ ਬਚਤ ਹੋਵੇਗੀ। ਉਹਨਾਂ ਕਿਹਾ ਕਿ ਇਹ 725 ਮੀਟਰ ਲੰਮਾ ਅਤੇ 14 ਮੀਟਰ ਚੌੜੇ ਪੁਲ ਦੇ ਦੋਵੇਂ ਪਾਸੇ 5.5 ਮੀਟਰ ਦੀ ਚੌੜਾਈ ਨਾਲ ਸਰਵਿਸ ਲੇਨ ਦੀ ਉਸਾਰੀ ਵੀ ਕੀਤੀ ਜਾਣੀ ਹੈ। ਉਕਤ ਤੋਂ ਇਲਾਵਾ ਫਲਾਈ ਓਵਰ ਦੇ ਦੋਵੇਂ ਪਾਸੇ ਪਾਣੀ ਦੀ ਨਿਕਾਸੀ ਲਈ ਡਰੇਨ ਅਤੇ ਮੀਂਹ ਦੇ ਪਾਣੀ ਨੂੰ ਧਰਤੀ ਹੇਠ ਭੇਜਣ ਲਈ ਰੇਨ ਹਾਰਵੈਸਟਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪੁਲ ਦੇ ਬਣ ਜਾਣ ਨਾਲ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤਰਨਤਰਨ ਸਾਹਿਬ, ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦਾਂ, ਟਾਹਲਾ ਸਾਹਿਬ, ਬਾਬਾ ਬੁੱਢਾ ਜੀ ਦੇ ਧਾਰਮਿਕ ਸਥਾਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦਾ ਰਸਤਾ ਆਸਾਨ ਹੋਵੇਗਾ ਅਤੇ ਇੱਥੇ ਲੱਗਣ ਵਾਲਾ ਟਰੈਫਿਕ ਜਾਮ ਬੀਤੇ ਸਮੇਂ ਦੀ ਗੱਲ ਹੋ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਬਾਈਪਾਸ ਉੱਤੇ ਪੈਂਦੀਆਂ ਕਲੋਨੀਆਂ ਅਤੇ ਇਤਿਹਾਸਿਕ ਸੁਲਤਾਨਵਿੰਡ ਦੇ ਵਸਨੀਕਾਂ ਨੂੰ ਵੀ ਵੱਡੀ ਰਾਹਤ ਇਸ ਪੁਲ ਦੇ ਨਿਰਮਾਣ ਨਾਲ ਮਿਲੇਗੀ।

Tags: Amritsar-Tarn TaranBREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Most Popular

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

by Ranjit Singh
2 weeks ago
0

Punjab: ਲੁਧਿਆਣਾ 'ਚ ਗੁਰਦੁਆਰੇ ਦੇ ਗੇਟ 'ਤੇ ਫਾਇਰਿੰਗ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਗੁਰਦੁਆਰਾ ਸਾਹਿਬ ਭਗਤ ਧੰਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 