IPL 2025 : ਕੋਲਕਾਤਾ ਨਾਈਟ ਰਾਈਡਰਜ਼ ਨੇ ਦਿੱਲੀ ਨੂੰ ਉਸਦੇ ਘਰ ‘ਤੇ ਹੀ ਦਿੱਤੀ ਮਾਤ ; 14 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ-2025 ਸੀਜ਼ਨ 18 ਦਾ 48ਵਾਂ ਮੈਚ ਮੰਗਲਵਾਰ ਨੂੰ ਦਿੱਲੀ ਕੈਪੀਟਲਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਖੇਡਿਆ ਗਿਆ। ਕੋਲਕਾਤਾ ਨਾਈਟ ਰਾਈਡਰਜ਼ ਨੇ ਸੀਜ਼ਨ ਦੇ 48ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ 14 ਦੌੜਾਂ ਨਾਲ ਹਰਾਇਆ। ਦੱਸ ਦਈਏ ਕਿ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਟੀਮ ਨੇ 8 ਸਾਲਾਂ ਬਾਅਦ ਜਿੱਤ ਪ੍ਰਾਪਤ ਕੀਤੀ ਹੈ।

ਮੰਗਲਵਾਰ ਨੂੰ ਦਿੱਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨੇ 20 ਓਵਰਾਂ ਵਿੱਚ 9 ਵਿਕਟਾਂ ‘ਤੇ 204 ਦੌੜਾਂ ਬਣਾਈਆਂ। 205 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ,ਦਿੱਲੀ 20 ਓਵਰਾਂ ਬਾਅਦ 9 ਵਿਕਟਾਂ ‘ਤੇ ਸਿਰਫ਼ 190 ਦੌੜਾਂ ਹੀ ਬਣਾ ਸਕੀ। ਫਾਫ ਡੂ ਪਲੇਸਿਸ ਨੇ 62, ਅਕਸ਼ਰ ਪਟੇਲ ਨੇ 43 ਦੌੜਾਂ ਬਣਾਈਆਂ।

https://x.com/IPL/status/1917282326200934729
ਕੋਲਕਾਤਾ ਲਈ ਸੁਨੀਲ ਨਾਰਾਇਣ ਨੇ 3 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























