• Latest
  • Trending
ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ Punjab ਦਾ ਧਿਆਨ

ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ Punjab ਦਾ ਧਿਆਨ

2 years ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

17 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

46 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ Punjab ਦਾ ਧਿਆਨ

ਗੁਰਮੀਤ ਖੁੱਡੀਆਂ ਵੱਲੋਂ ਕੇਰਲਾ ਦੇ ਫ੍ਰੋਜ਼ਨ ਸੀਮਨ ਟੈਕਨਾਲੌਜੀ ਐਂਡ ਐਸਿਸਟਡ ਰੀਪ੍ਰੋਡਕਟਿਵ ਟੈਕਨਾਲੌਜੀ ਕੇਂਦਰ ਦਾ ਦੌਰਾ

May 1, 2025
in ਖਬਰਾਂ, ਪੰਜਾਬ
ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ Punjab ਦਾ ਧਿਆਨ

ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ Punjab ਦਾ ਧਿਆਨ

• ਗੁਰਮੀਤ ਖੁੱਡੀਆਂ ਵੱਲੋਂ ਕੇਰਲਾ ਦੇ ਫ੍ਰੋਜ਼ਨ ਸੀਮਨ ਟੈਕਨਾਲੌਜੀ ਐਂਡ ਐਸਿਸਟਡ ਰੀਪ੍ਰੋਡਕਟਿਵ ਟੈਕਨਾਲੌਜੀ ਕੇਂਦਰ ਦਾ ਦੌਰਾ

ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ):- ਸੂਬੇ ਵਿੱਚ ਪਸ਼ੂ ਪਾਲਣ ਨੂੰ ਅਤਿ-ਆਧੁਨਿਕ ਪ੍ਰਜਨਨ ਬਾਇਓਟੈਕਨਾਲੋਜੀਆਂ ਨਾਲ ਮਜ਼ਬੂਤ ਕਰਨ ਦੇ ਉਦੇਸ਼ ਨਾਲ Punjab ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਰਲਾ ਦੇ ਇਡੁੱਕੀ ਜ਼ਿਲ੍ਹੇ ਦੇ ਮਾਟੂਪੇਟੀ ਵਿਖੇ ਕੇਰਲਾ ਪਸ਼ੂਧਨ ਵਿਕਾਸ ਬੋਰਡ (ਕੇ.ਐਲ.ਡੀ.ਬੀ.) ਦੇ ਫ੍ਰੋਜ਼ਨ ਸੀਮਨ ਟੈਕਨਾਲੌਜੀ ਐਂਡ ਐਸਿਸਟਡ ਰੀਪ੍ਰੋਡਕਟਿਵ ਟੈਕਨਾਲੌਜੀ ਕੇਂਦਰ ਦਾ ਦੌਰਾ ਕੀਤਾ। ਇਹ ਕੇਂਦਰ 1965 ਵਿੱਚ ਸਥਾਪਿਤ ਕੀਤਾ ਗਿਆ ਸੀ। ਇਹ ਭਾਰਤ ਵਿੱਚ ਪਸ਼ੂ ਫ੍ਰੋਜ਼ਨ ਸੀਮਨ ਤਕਨਾਲੋਜੀ ਦਾ ਜਨਮ ਸਥਾਨ ਹੈ ਅਤੇ ਇਹ ਉੱਨਤ ਪ੍ਰਜਨਨ ਬਾਇਓਟੈਕਨਾਲੋਜੀਆਂ ਲਈ ਇੱਕ ਮੋਹਰੀ ਕੇਂਦਰ ਬਣਿਆ ਹੋਇਆ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਰਾਹੁਲ ਭੰਡਾਰੀ ਅਤੇ ਹੋਰ ਅਧਿਕਾਰੀਆਂ ਦੇ ਨਾਲ ਕੇਰਲਾ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਦੇ ਸੱਦੇ ‘ਤੇ ਕੇਰਲਾ ਦਾ ਦੌਰਾ ਕੀਤਾ ਜਿਸਦਾ ਉਦੇਸ਼ ਵਿਆਪਕ ਪਸ਼ੂ ਪ੍ਰਜਨਨ ਪ੍ਰੋਗਰਾਮਾਂ ਵਿੱਚ ਤਕਨੀਕੀ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨਾ ਸੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਮਾਟੂਪੇਟੀ ਵਿਖੇ ਉੱਨਤ ਜੀਨੋਮਿਕ ਚੋਣ ਵਿਧੀਆਂ ਅਤੇ ਸਹਾਇਕ ਪ੍ਰਜਨਨ ਤਕਨਾਲੋਜੀਆਂ ਪੰਜਾਬ ਵਿੱਚ ਸਾਡੇ ਪਸ਼ੂਆਂ ਦੀ ਅਨੁਵੰਸ਼ਿਕ ਗੁਣਵੱਤਾ ਵਿੱਚ ਸੁਧਾਰ ਲਈ ਅਥਾਹ ਸੰਭਾਵਨਾਵਾਂ ਪ੍ਰਦਾਨ ਕਰਦੀਆਂ ਹਨ। ਫ੍ਰੋਜ਼ਨ ਸੀਮਨ ਉਤਪਾਦਨ, ਇਨ-ਵਿਟਰੋ ਫਰਟੀਲਾਈਜ਼ੇਸ਼ਨ, ਅਤੇ ਭਰੂਣ ਤਬਾਦਲਾ ਪ੍ਰੋਗਰਾਮਾਂ ਵਿੱਚ ਮੁਹਾਰਤ ਸੂਬਾ ਸਰਕਾਰ ਦੀਆਂ ਪਸ਼ੂ ਪ੍ਰਜਨਨ ਪਹਿਲਕਦਮੀਆਂ ਨੂੰ ਵੱਡਾ ਹੁਲਾਰਾ ਦੇ ਸਕਦੀ ਹੈ।”

ਸ. ਖੁੱਡੀਆਂ ਨੇ ਆਪਣੇ ਕੇਰਲਾ ਦੇ ਹਮਰੁਤਬਾ ਸ੍ਰੀਮਤੀ ਜੇ. ਚਿਨਚੁਰਾਨੀ ਅਤੇ ਸਕੱਤਰ ਪਸ਼ੂ ਪਾਲਣ ਵਿਭਾਗ ਡਾ. ਕੇ. ਵਾਸੂਕੀ, ਆਈ.ਏ.ਐਸ., ਨਾਲ ਆਨਲਾਈਨ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਮਾਟੂਪੇਟੀ ਵਿਖੇ ਕੇ.ਐਲ.ਡੀ. ਬੋਰਡ ਦੇ ਪ੍ਰਬੰਧਕੀ ਡਾਇਰੈਕਟਰ ਡਾ. ਆਰ. ਰਾਜੀਵ ਨਾਲ ਮੁਲਾਕਾਤ ਦੌਰਾਨ ਵਿਚਾਰ-ਵਟਾਂਦਰਾ ਕੀਤਾ।

ਇਸ ਦੌਰੇ ਦੌਰਾਨ ਵਫ਼ਦ ਵਿਸ਼ੇਸ਼ ਤੌਰ ‘ਤੇ ਇਨ-ਵਿਟਰੋ ਫਰਟੀਲਾਈਜ਼ੇਸ਼ਨ (ਆਈ.ਵੀ.ਐਫ.) ਅਤੇ ਭਰੂਣ ਤਬਾਦਲਾ (ਈ.ਟੀ.) ਪ੍ਰੋਗਰਾਮਾਂ ਲਈ ਕੇ.ਐਲ.ਡੀ.ਬੀ. ਦੀ ਸੈਂਟਰ ਆਫ਼ ਐਕਸੀਲੈਂਸ ਲੈਬਾਰਟਰੀ ਅਤੇ ਵੈਟਰਨਰੀਅਨਾਂ, ਪੈਰਾ-ਵੈਟਰਨਰੀਅਨਾਂ ਤੇ ਡੇਅਰੀ ਕਿਸਾਨਾਂ ਲਈ ਵਿਸ਼ੇਸ਼ ਸਿਖਲਾਈ ਪ੍ਰਦਾਨ ਕਰਨ ਵਾਲੇ ਅੰਤਰਰਾਸ਼ਟਰੀ ਸਿਖਲਾਈ ਕੇਂਦਰ ਤੋਂ ਕਾਫੀ ਪ੍ਰਭਾਵਿਤ ਹੋਇਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਦੌਰੇ ਦੌਰਾਨ, ਭਵਿੱਖੀ ਸਹਿਯੋਗ ਲਈ ਕਈ ਮੁੱਖ ਖੇਤਰਾਂ ਦੀ ਪਛਾਣ ਕੀਤੀ ਗਈ। ਪਹਿਲੇ ਖੇਤਰ ਵਿੱਚ ਜਰਮ-ਪਲਾਜ਼ਮ ਐਕਸਚੇਂਜ ਪ੍ਰੋਗਰਾਮ ਸ਼ਾਮਲ ਹੈ। ਸੂਬਾ ਸਰਕਾਰ ਪੰਜਾਬ ਤੋਂ ਉੱਚ-ਗੁਣਵੱਤਾ ਵਾਲੇ ਹੋਲਸਟਾਈਨ ਫ੍ਰੀਜ਼ੀਅਨ (ਐਚ.ਐਫ) ਵੱਛੀਆਂ, ਸਾਨ੍ਹਾ ਅਤੇ ਗਾਵਾਂ ਦੀ ਖਰੀਦ ਦੀ ਸਹੂਲਤ ਨਾਲ ਕੇਰਲਾ ਦੇ ਦੁੱਧ ਉਤਪਾਦਨ ਵਿੱਚ ਸਵੈ-ਨਿਰਭਰਤਾ ਪ੍ਰਾਪਤ ਕਰਨ ਦੇ ਯਤਨਾਂ ਦਾ ਸਹਿਯੋਗ ਕਰੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਪਸ਼ੂ ਕੇਰਲਾ ਦੇ ਕਿਸਾਨਾਂ ਨੂੰ ਦਿੱਤੇ ਜਾਣਗੇ ਅਤੇ ਕੇ.ਐਲ.ਡੀ.ਬੀ. ਦੇ ਆਈ.ਵੀ.ਐਫ./ਈ.ਟੀ. ਪ੍ਰੋਗਰਾਮਾਂ ਲਈ ਭਰੂਣ/ਅੰਡੇ ਦੇ ਡੋਨਰ ਵਜੋਂ ਵਰਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸਹਿਯੋਗ ਦਾ ਦੂਜਾ ਖੇਤਰ ਇਲੀਟ ਬ੍ਰੀਡਿੰਗ ਸਟਾਕ ਐਕਸਚੇਂਜ ‘ਤੇ ਕੇਂਦ੍ਰਿਤ ਹੈ, ਜੋ ਕਿ ਕੇ.ਐਲ.ਡੀ. ਬੋਰਡ ਨਾਲ ਪੰਜਾਬ ਦੀ ਮਸ਼ਹੂਰ ਬੀਟਲ ਨਸਲ ਦੀਆਂ ਬੱਕਰੀਆਂ ਦੇ ਨਾਲ-ਨਾਲ ਵੱਖ-ਵੱਖ ਪਸ਼ੂਆਂ ਅਤੇ ਮੱਝਾਂ ਦੀਆਂ ਨਸਲਾਂ ਦੇ ਗੁਣਵੱਤਾ ਵਾਲੇ ਸਾਨ੍ਹਾਂ ਦੇ ਆਦਾਨ-ਪ੍ਰਦਾਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਦਾ ਹੈ। ਤੀਜੇ ਖੇਤਰ ਵਿੱਚ ਜੀਨੋਮਿਕ ਤਕਨਾਲੋਜੀ, ਆਈ.ਵੀ.ਐਫ. ਅਤੇ ਈ.ਟੀ. ਪ੍ਰੋਗਰਾਮਾਂ ਸਮੇਤ ਪਸ਼ੂ ਪ੍ਰਜਨਨ ਵਿੱਚ ਉੱਨਤ ਬਾਇਓਟੈਕਨਾਲੋਜੀ ਪ੍ਰੋਗਰਾਮਾਂ ‘ਤੇ ਸਹਿਯੋਗ ਰਾਹੀਂ ਬਾਇਓਟੈਕਨਾਲੋਜੀ ਬਾਰੇ ਜਾਣਕਾਰੀ ਦੇ ਅਦਾਨ-ਪਦਾਨ ਅਤੇ ਉੱਚ-ਗੁਣਵੱਤਾ ਵਾਲੇ ਫ੍ਰੋਜ਼ਨ ਸੀਮਨ ਖੁਰਾਕਾਂ ਦਾ ਉਤਪਾਦਨ ਸ਼ਾਮਲ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਚੌਥਾ ਖੇਤਰ ਤਕਨੀਕੀ ਸਿਖਲਾਈ ਐਕਸਚੇਂਜ ‘ਤੇ ਕੇਂਦਰਿਤ ਹੈ, ਜਿਸ ਵਿੱਚ ਪਰਸਪਰ ਸਿਖਲਾਈ ਪ੍ਰੋਗਰਾਮ ਸ਼ਾਮਲ ਹਨ। ਪੰਜਾਬ ਦੇ ਪ੍ਰੋਫੈਸ਼ਨਲਜ਼ ਮਾਟੂਪੇਟੀ ਵਿਖੇ ਆਈ.ਵੀ.ਐਫ./ਈ.ਟੀ., ਫ੍ਰੋਜ਼ਨ ਸੀਮਨ ਤਕਨਾਲੋਜੀ, ਅਤੇ ਗਾਂ/ਮੱਝ ਪ੍ਰਜਨਨ ਤਕਨਾਲੋਜੀਆਂ ਦੇ ਵਿਸ਼ੇਸ਼ ਕੋਰਸਾਂ ਵਿੱਚ ਹਿੱਸਾ ਲੈਣਗੇ, ਜਦੋਂ ਕਿ ਕੇਰਲਾ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵਿੱਚ ਸਥਾਪਿਤ ਉੱਨਤ ਅਭਿਆਸਾਂ ਬਾਰੇ ਸਿੱਖਣ ਲਈ ਸਿਖਿਆਰਥੀਆਂ ਨੂੰ ਪੰਜਾਬ ਭੇਜੇਗਾ। ਸਹਿਯੋਗ ਦਾ ਪੰਜਵਾਂ ਖੇਤਰ ਵਿਸ਼ੇਸ਼ ਹੁਨਰ ਵਿਕਾਸ ‘ਤੇ ਕੇਂਦ੍ਰਿਤ ਹੈ, ਜਿੱਥੇ ਪੰਜਾਬ ਦੇ ਅਧਿਕਾਰੀ ਚਾਰੇ ਦੇ ਉਤਪਾਦਨ, ਚਾਰੇ ਦੇ ਬੀਜ ਦੀ ਗੁਣਵੱਤਾ ਸਬੰਧੀ ਜਾਂਚ, ਜੀਨੋਮਿਕ ਬ੍ਰੀਡਿੰਗ ਵੈਲਿਊ ਐਸਟੀਮੇਸ਼ਨ, ਜੈਨੇਟਿਕ ਬਿਮਾਰੀ ਸਬੰਧੀ ਸਕ੍ਰੀਨਿੰਗ, ਅਤੇ ਕੈਰੀਓਟਾਈਪਿੰਗ ਬਾਰੇ ਕੇ.ਐਲ.ਡੀ.ਬੀ. ਦੇ ਸਿਖਲਾਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਸਹਿਯੋਗ ਅਤਿ-ਆਧੁਨਿਕ ਪ੍ਰਜਨਨ ਬਾਇਓਟੈਕਨਾਲੋਜੀਆਂ ਦੇ ਏਕੀਕਰਨ ਰਾਹੀਂ ਸਾਡੇ ਪਸ਼ੂ ਪਾਲਣ ਪ੍ਰੋਗਰਾਮਾਂ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਨੂੰ ਦਰਸਾਉਂਦਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

by Ranjit Singh
4 weeks ago
0

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਰੂਸ ਦੇ ਕਾਮਚਟਕਾ ਪ੍ਰਾਇਦੀਪ ਵਿੱਚ ਸ਼ੁੱਕਰਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 