Punjab Haryana Water Dispute : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਆੱਲ ਪਾਰਟੀ ਮੀਟਿੰਗ ਜਾਰੀ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਹੋਰ ਉੱਚ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ
ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ)Punjab Haryana Water Dispute : ਪਾਣੀ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਸਿੱਧੀ ਲੜਾਈ ਚੱਲ ਰਹੀ ਹੈ। ‘ਆਪ’ ਸਰਕਾਰ ਵੱਲੋਂ ਇਸ ਸੰਬੰਧ ਵਿੱਚ ਪੰਜਾਬ ਭਵਨ, ਚੰਡੀਗੜ੍ਹ ਵਿੱਚ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਸਰਬ ਪਾਰਟੀ ਮੀਟਿੰਗ ਜਾਰੀ ਹੈ।

ਸਾਰੀਆਂ ਵਿਰੋਧੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਸੱਦਾ ਦਿੱਤਾ ਗਿਆ ਸੀ ।ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ,ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨਾਲ ਮੀਟਿੰਗ ਲਈ ਪਹੁੰਚੇ ਹਨ।

ਇਨ੍ਹਾਂ ਵਿੱਚ ਸੱਤਾਧਾਰੀ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕਾਂਗਰਸ ਤੋਂ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਅਤੇ ਰਾਣਾ ਕੇਪੀ, ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਦਲਜੀਤ ਚੀਮਾ ਸ਼ਾਮਲ ਹਨ। ਮੀਟਿੰਗ ਦੀ ਸ਼ੁਰੂਆਤ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪੰਜਾਬ ਵਿੱਚ ਪਾਣੀ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਹਨ। ਮੀਟਿੰਗ ਤੋਂ ਬਾਅਦ, ਸਾਰੀਆਂ ਪਾਰਟੀਆਂ ਦੇ ਆਗੂ ਪ੍ਰੈਸ ਕਾਨਫਰੰਸ ਕਰ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























