ਚੰਡੀਗੜ, 6 ਦਸੰਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਬੰਦ ਸੈਨਾਵਾਂ ਅਤੇ ਸਾਬਕਾ ਫੌਜੀਆਂ ਦੇ ਨਾਲ ਇਕਮੁਠਤਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਫੌਜੀ ਪਰਿਵਾਰਾਂ ਦੀ ਭਲਾਈ ਵਾਸਤੇ ਦਿੱਲ ਖੋਲ• ਕੇ ਦਾਨ ਦੇਣ ਦੀ ਅਪੀਲ ਕੀਤੀ ਹੈ।
7 ਦਸੰਬਰ ਨੂੰ ਝੰਡਾ ਦਿਵਸ ਦੇ ਮੌਕੇ ਲੋਕਾਂ ਨੂੰ ਸਵੈ ਇੱਛਾ ਦੇ ਨਾਲ ਦਾਨ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਜੰਗੀ ਵਿਧਵਾਵਾਂ, ਅਪੰਗ ਫੌਜੀਆਂ ਅਤੇ ਸਾਬਕਾ ਫੌਜੀਆਂ ਦੇ ਮੁੜ ਵਸੇਬੇ ਲਈ ਵਰਤੀ ਜਾਵੇਗੀ।
ਝੰਡਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਆਪਾਂ ਮਾਤਰ ਭੂਮੀ ਦੀ ਰੱਖਿਆ ਅਤੇ ਸਨਮਾਨ ਲਈ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਬਹਾਦਰ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਕਰੀਏ।
ਉਨ•ਾਂ ਅੱਗੇ ਕਿਹਾ ਕਿ ਫੰਡ ਦੇ ਵਾਸਤੇ ਕੋਈ ਵੀ ਯੋਗਦਾਨ ਉਨ•ਾਂ ਬਹਾਦਰ ਫੌਜੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਪ੍ਰਤੀ ਸਤਿਕਾਰ ਹੋਵੇਗਾ ਜੋ 24 ਘੰਟੇ ਦੇਸ਼ ਦੀ ਸਰਹੱਦਾਂ ਦੀ ਰਾਖੀ ਰੱਖਦੇ ਹਨ।
ਝੰਡਾ ਦਿਵਸ ਭਾਰਤੀ ਹਥਿਆਰਬੰਦ ਫੌਜਾਂ ਦੇ ਬਹਾਦਰ ਫੌਜੀਆਂ ਅਤੇ ਸ਼ਹੀਦਾਂ ਦੇ ਮਾਣ ਸਤਿਕਾਰ ਵਜੋਂ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ।
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...