• Latest
  • Trending
ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ ਘਿਰਾਓ,

ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ ਘਿਰਾਓ,

1 year ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

12 minutes ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

35 minutes ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

1 hour ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

2 hours ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

2 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

2 hours ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

3 hours ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

4 hours ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

4 hours ago
National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

4 hours ago
Hindi News
English News
Saturday, August 29, 2026
No Result
View All Result
33 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ ਘਿਰਾਓ,

May 3, 2025
in ਖੇਤੀਬਾੜੀ, ਪੰਜਾਬ
ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ ਘਿਰਾਓ,

ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ ਘਿਰਾਓ,

ਚੰਡੀਗੜ੍ਹ
ਚੰਡੀਗੜ੍ਹ  3 ਮਈ (ਵਿਸ਼ਵ ਵਾਰਤਾ)- ਕਿਸਾਨ ਮਜ਼ਦੂਰ ਮੋਰਚਾ ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦੋਨਾਂ ਫੋਰਮਾਂ ਵੱਲੋਂ ਆਉਂਦੇ ਦਿਨਾਂ ਵਿੱਚ ਕੀਤੇ ਜਾਣ ਵਾਲੇ ਐਕਸ਼ਨ ਪ੍ਰੋਗਰਾਮਾਂ ਅਤੇ ਹੋਰ ਵਿਸ਼ਿਆਂ ਤੇ ਵਿਚਾਰ ਚਰਚਾ ਕੀਤੀ। ਉਹਨਾਂ ਕੇਂਦਰ ਵੱਲੋਂ ਦੋਬਾਰਾ ਲਿਖੀ ਚਿੱਠੀ ਤੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਜਿਸਨੇ ਅੱਜ ਤੱਕ ਸਿੱਖਿਆ ਨੀਤੀ, ਖੇਤੀ ਨੀਤੀ, ਜੀ ਐਸ ਟੀ ਆਦਿ ਚੀਜ਼ਾਂ ਤੇ ਰਾਜਾਂ ਦੇ ਅਧਿਕਾਰਾਂ ਨੂੰ ਖਤਮ ਕਰਨ ਦਾ ਕੰਮ ਕੀਤਾ ਹੈ, ਉਸ ਵੱਲੋਂ ਦੇਸ਼ ਦੇ ਸੰਘੀ ਢਾਂਚੇ ਦੀ ਗੱਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ ਆਗੂਆਂ ਨੂੰ ਧੋਖੇ ਨਾਲ ਹਿਰਾਸਤ ਵਿਚ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ਮੋਰਚਿਆਂ ਨੂੰ ਉਖਾੜਨ ਦਾ ਕੰਮ ਕੀਤਾ ਸਗੋ ਅੱਜ ਵੀ ਕਿਸਾਨਾਂ ਮਜਦੂਰਾਂ ਤੇ ਤਸ਼ੱਦਦ ਜਾਰੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੂੰ ਮੀਟਿੰਗ ਵਿੱਚ ਬਿਠਾਉਣ ਦੀ ਤੁਕ ਨਹੀਂ ਬਣਦੀ। ਉਹਨਾਂ ਕਿਹਾ ਕਿ 6 ਮਈ ਨੂੰ ਸ਼ੰਭੂ ਥਾਣੇ ਦਾ ਘਿਰਾਓ ਕਰਦੇ ਹੋਏ ਜਬਰ ਵਿਰੋਧੀ ਧਰਨਾ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਇਸ ਮੋਰਚੇ ਰਾਹੀਂ ਅਸੀਂ ਮੰਗ ਕਰ ਰਹੇ ਹਾਂ ਕਿ 19 ਅਤੇ 20 ਮਾਰਚ ਨੂੰ ਸ਼ੰਭੂ ਖਨੌਰੀ ਮੋਰਚਾ ਉਠਾਉਣ ਵੇਲੇ ਸ਼ੰਬੂ ਬਾਰਡਰ ਪੁਲਿਸੀਆ ਤਸ਼ਦਦ ਕਰਦੇ ਹੋਏ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ਤੇ ਥਾਣਾ ਸ਼ੰਭੂ ਦੇ ਐਸਐਚਓ ਹਰਪ੍ਰੀਤ ਸਿੰਘ ਵੱਲੋਂ ਲਾਠੀਚਾਰਜ ਕਰਨ ਅਤੇ ਕਿਸਾਨ ਮਜ਼ਦੂਰ ਅਤੇ ਬੀਬੀਆਂ ਨਾਲ ਬਦਸਲੂਕੀ ਅਤੇ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾ ਨੂੰ ਬਰਖਾਸਤ ਕੀਤਾ ਜਾਵੇ। ਕਿਸਾਨਾਂ ਧੀਆਂ ਚੋਰੀ ਹੋਈਆਂ ਟਰਾਲੀਆਂ ਅਤੇ ਹੋਰ ਸਮਾਨ ਲੱਭਣ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਤੇ ਸਿਆਸੀ ਰੰਜਿਸ਼ ਤਹਿਤ ਕਰਵਾਏ ਗਏ ਪਰਚੇ ਰੱਦ ਕੀਤੇ ਜਾਣ। ਉਨਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਗੁਰਲਾਲ ਸਿੰਘ ਘਨੌਰ ਐਮਐਲਏ ਆਮ ਆਦਮੀ ਪਾਰਟੀ ਅਤੇ ਉਹਨਾਂ ਦੇ ਕੁਝ ਸਮਰਥਕਾਂ ਵੱਲੋਂ ਸ਼ੰਬੂ ਬਾਰਡਰ ਤੋਂ ਟਰਾਲੀਆਂ ਅਤੇ ਹੋਰ ਸਮਾਨ ਚੋਰੀ ਹੋਣ ਵਿੱਚ ਜਿਕਰ ਆ ਰਿਹਾ ਹੈ ਸੋ ਉਹਨਾਂ ਤੇ ਬਣਦੀ ਕਾਰਵਾਈ ਤਹਿਤ ਪਰਚੇ ਦਰਜ ਕੀਤੇ ਜਾਣ। ਉਹਨਾਂ ਕਿਹਾ ਕਿ ਚੋਰੀ ਹੋਏ ਸਮਾਨ ਜਿਵੇਂ ਟਰਾਲੀਆਂ, ਟਰੈਕਟਰ, ਫਰਿਜਾਂ, ਏਸੀ, ਕੂਲਰ, ਪੱਖੇ, ਲੰਗਰ ਦਾ ਸਮਾਨ, ਸਿਲੰਡਰ ਭੱਠੀਆਂ, ਸੋਲਰ ਪੈਨਲ, ਸ਼ੈੱਡ, ਫਰਨੀਚਰ, ਇਨਵਰਟਰ, ਬੈਟਰੇ ਜਨਰੇਟਰ, ਵਾਸ਼ਿੰਗ ਮਸ਼ੀਨਾਂ, ਸਾਊਂਡ ਸੈਟ ਮੋਟਰਸਾਈਕਲ ਸਮਰਸੀਬਲ ਮੋਟਰਾਂ ਆਦਿ ਸਮਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇ। ਉਹਨਾਂ ਮੰਗ ਕੀਤੀ ਕਿ ਸਾਲ ਤੋਂ ਵੱਧ ਸਮਾਂ ਚੱਲੇ ਇਸ ਮੋਰਚੇ ਦੌਰਾਨ 480 ਦੇ ਕਰੀਬ ਕਿਸਾਨ ਜਖਮੀ ਹੋਏ ਜਿਨਾਂ ਵਿੱਚ ਅਤਿ ਗੰਭੀਰ ਜਖਮੀਆਂ ਨੂੰ 25 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ, ਗੰਭੀਰ ਜਖਮੀਆਂ ਨੂੰ 15 ਲੱਖ ਰੁਪਏ ਮੁਆਵਜ਼ਾ, ਜਖਮੀਆਂ ਨੂੰ 5 ਲੱਖ ਰੁਪਏ ਮੁਆਵਜ਼ਾ ਅਤੇ ਸਧਾਰਨ ਜਖਮੀਆਂ ਨੂੰ 1 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ, ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਬਣਦੀ ਮੁਆਵਜਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵਾਅਦੇ ਅਨੁਸਾਰ ਜਲਦ ਦਿੱਤੀ ਜਾਵੇ। ਉਹਨਾਂ ਕਿਹਾ ਕਿ ਪਹਿਲੇ ਦਿੱਲੀ ਅੰਦੋਲਨ ਅਤੇ ਕਿਸਾਨ ਅੰਦੋਲਨ 2 ਦੌਰਾਨ ਪਾਏ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ। ਕੋਈ ਗੁਰਦਾਸਪੁਰ ਪੁੰਨਾ ਅੱਜ ਜਿਲਾ ਗੁਰਦਾਸਪੁਰ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ ਭਾਰਤ ਮਾਲਾ ਪ੍ਰੋਜੈਕਟ ਲਈ ਬਿਨਾਂ ਮੁਆਵਜ਼ਾ ਦਿੱਤੇ ਜਬਰੀ ਜਮੀਨਾਂ ਤੇ ਕਬਜ਼ੇ ਕਰਨ ਦੀ ਸਰਕਾਰ ਵੱਲੋਂ ਕੀਤੀ ਗਈ ਪੁਲਿਸੀਆ ਕਾਰਵਾਈ ਦੀ ਸਖਤ ਸ਼ਬਦਾਂ ਚ ਨਿਖੇਦੀ ਕੀਤੀ ਅਤੇ ਕਿਹਾ ਕਿ ਬਹੁਤ ਜਲਦ ਇਸ ਕਾਰਵਾਈ ਦੇ ਖਿਲਾਫ ਤਿੱਖਾ ਐਕਸ਼ਨ ਕੀਤਾ ਜਾ ਰਿਹਾ ਹੈ। ਉਨਾ ਹਰਿਆਣਾ ਸਰਕਾਰ ਵੱਲੋ ਅਦਾਲਤ ਦਾ ਮੋਢਾ ਵਰਤ ਕੇ ਕਿਸਾਨ ਆਗੂਆਂ ਨੂੰ ਨੋਟਿਸ ਕੱਢੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅਗਰ ਸਰਕਾਰ ਬਾਜ਼ ਨਾ ਆਈ ਤਾਂ ਇਸਦਾ ਸਖ਼ਤ ਪ੍ਰਤੀਕਰਮ ਕੀਤਾ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ ਲੋਂਗੋਵਾਲ, ਸੁਖਜੀਤ ਸਿੰਘ ਹਰਦੋਝੰਡੇ, ਬਲਦੇਵ ਸਿੰਘ ਜੀਰਾ, ਅਭਿਮੰਨੂ ਕੋਹਾੜ, ਮਨਜੀਤ ਸਿੰਘ ਰਾਏ, ਸੁਖਦੇਵ ਸਿੰਘ ਭੋਜਰਾਜ, ਬੀਬੀ ਸੁਖਵਿੰਦਰ ਕੌਰ, ਦਿਲਬਾਗ ਸਿੰਘ ਹਰੀਗੜ੍ਹ ਸਿੰਘ, ਮਲਕੀਤ ਸਿੰਘ ਗੁਲਾਮੀਵਾਲਾ, ਗੁਰ ਅਮਨੀਤ ਸਿੰਘ ਮਾਂਗਟ, ਤੇਜਵੀਰ ਸਿੰਘ ਕਪੰਜੋਖਰਾ, ਗੁਰਧਿਆਨ ਸਿੰਘ ਭਟੇੜੀ, ਨਸੀਬ ਸਿੰਘ ਅਤੇ ਕੰਵਰਦਲੀਪ ਸੈਦੋਲੇਹਲ ਹਾਜ਼ਿਰ ਰਹੇ।

Tags: ਚੰਡੀਗੜ੍ਹ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 29, 2026
0

Punjab 'ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ - ਸੁੰਨਸਾਨ ਥਾਂ ਤੋਂ ਮਿਲੀ ਲਾਸ਼ ਅੰਮ੍ਰਿਤਸਰ, 29 ਅਗਸਤ...

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
August 29, 2026
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Ranjit Singh
August 29, 2026
0

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

Most Popular

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

by Navjot
1 month ago
0

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ 'ਪੰਜਾਬ ਬੰਦ' ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 