Indian Premier League : ਦਿਨ ਦੇ ਦੂਜੇ ਮੈਚ ਵਿੱਚ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਹੋਣਗੇ ਆਹਮੋ-ਸਾਹਮਣੇ

ਚੰਡੀਗੜ੍ਹ, 4ਮਈ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ-2025 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਖੇਡਿਆ ਜਾਵੇਗਾ। ਦਿਨ ਦੇ ਦੂਜੇ ਮੈਚ ਵਿੱਚ ਪੰਜਾਬ ਕਿੰਗਜ਼ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ।

ਇਹ ਮੈਚ ਪੰਜਾਬ ਦੇ ਦੂਜੇ ਘਰੇਲੂ ਮੈਦਾਨ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ,ਧਰਮਸ਼ਾਲਾ ਵਿੱਚ ਸ਼ਾਮ 7:30 ਵਜੇ ਖੇਡਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਸੀਜ਼ਨ ਵਿੱਚ ਦੋਵੇਂ ਟੀਮਾਂ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਿਛਲੇ ਮੈਚ ਵਿੱਚ ਪੰਜਾਬ ਨੇ ਲਖਨਊ ਨੂੰ ਉਸਦੇ ਘਰੇਲੂ ਮੈਦਾਨ ਵਿੱਚ 8 ਵਿਕਟਾਂ ਨਾਲ ਹਰਾਇਆ ਸੀ। ਪੰਜਾਬ ਕਿੰਗਜ਼ ਦੇ 10 ਵਿੱਚੋਂ 6 ਮੈਚ ਜਿੱਤਣ ਤੋਂ ਬਾਅਦ 13 ਅੰਕ ਹਨ ਅਤੇ ਉਹ ਅੰਕ ਸੂਚੀ ਵਿੱਚ ਮਜ਼ਬੂਤ ਸਥਿਤੀ ਵਿੱਚ ਹੈ। ਕੋਲਕਾਤਾ ਵਿਰੁੱਧ ਟੀਮ ਦਾ ਇੱਕ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਦੂਜੇ ਪਾਸੇ, ਲਖਨਊ ਸੁਪਰ ਜਾਇੰਟਸ ਨੇ ਹੁਣ ਤੱਕ 10 ਮੈਚਾਂ ਵਿੱਚ 5 ਜਿੱਤਾਂ ਅਤੇ 5 ਹਾਰਾਂ ਦਾ ਸਾਹਮਣਾ ਕੀਤਾ ਹੈ।
ਦੱਸ ਦਈਏ ਕਿ ਦਿਨ ਦਾ ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਕੇਕੇਆਰ ਦੇ ਘਰੇਲੂ ਮੈਦਾਨ ਈਡਨ ਗਾਰਡਨ ਵਿਖੇ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























